27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

2027 ’ਚ ਅਕਾਲੀ ਦਲ ਬਾਦਲ ਦੀ ਸਰਕਾਰ ਬਣਨੀ ਤੈਅ- ਸੁਸ਼ੀਲ ਗੋਲਡੀ, ਓਮ ਪ੍ਰਕਾਸ਼ ਸ਼ਰਮਾ

ਬਠਿੰਡਾ, 26 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ (ਬ), ਜ਼ਿਲ੍ਹਾ ਬਠਿੰਡਾ ਦੇ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਡਾ. ਓਮ ਪ੍ਰਕਾਸ਼ ਸ਼ਰਮਾ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ-2027 ਵਿਚ ਲੋਕਾਂ ਦੇ ਸਮਰਥਨ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਤੇ ਸਰਕਾਰ ਬਣਨ ‘ਤੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਮੁਕੰਮਲ ਕਰਵਾਇਆ ਜਾਵੇਗਾ।

Ad Position 21
No active advertisement
ਸੁਸ਼ੀਲ ਕੁਮਾਰ ਗੋਲਡੀ, ਡਾ. ਓਮ ਪ੍ਰਕਾਸ਼ ਸ਼ਰਮਾ 27-10-2026
ਬਠਿੰਡਾ, 26 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ (ਬ), ਜ਼ਿਲ੍ਹਾ ਬਠਿੰਡਾ ਦੇ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਡਾ. ਓਮ ਪ੍ਰਕਾਸ਼ ਸ਼ਰਮਾ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ-2027 ਵਿਚ ਲੋਕਾਂ ਦੇ ਸਮਰਥਨ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਤੇ ਸਰਕਾਰ ਬਣਨ ‘ਤੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਮੁਕੰਮਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਪਾਰਟੀ ਨੂੰ ਮਜ਼ਬੂਤ ਕਰਨ ਤੇ ਲੋਕਾਂ ਨਾਲ ਆਪਣਾ ਸੰਪਰਕ ਵਧਾਉਣ ਲਈ ਲਗਾਤਾਰ ਯਤਨ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਵੱਖ-ਵੱਖ ਸਿਆਸੀ ਪਾਰਟੀਆਂ ਦੇ ਸੀਨੀਅਰ ਆਗੂਆਂ ਦਾ ਅਕਾਲੀ ਦਲ ਵਿਚ ਸ਼ਾਮਿਲ ਹੋਣਾ ਪਾਰਟੀ ਲਈ ਉਤਸ਼ਾਹਜਨਕ ਹੈ। ਲੰਘੇ ਦਿਨ ਜਲਾਲਾਬਾਦ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣਾ ਪਾਰਟੀ ਦੀ ਮਜ਼ਬੂਤੀ ਦਾ ਸੰਕੇਤ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਪਾਰਟੀ ਵਰਕਰ ਵੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਰਗਰਮ ਹਨ ਤੇ ਲੋਕਾਂ ਦੀਆਂ ਸਮੱਸਿਆਵਾਂ ਤੇ ਲੋੜਾਂ ਨੂੰ ਸਮਝਣ ਲਈ ਯਤਨ ਕੀਤੇ ਜਾ ਰਹੇ ਹਨ। ਗੋਲਡੀ ਅਤੇ ਸ਼ਰਮਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹੋਰ ਸਿਆਸੀ ਪਾਰਟੀਆਂ ਦੇ ਸੀਨੀਅਰ ਆਗੂ ਵੀ ਅਕਾਲੀ ਦਲ ਵਿਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਭਰੋਸਾ ਜਤਾਇਆ ਕਿ 2027 ਦੀਆਂ ਵਿਧਾਨ ਸ ਭਾ ਚੋਣਾਂ ਤੋਂ ਬਾਅਦ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਸੂਬੇ ਦੇ ਵਿਕਾਸ, ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ ਅਗਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਨੂੰ ਤਿਆਗ ਕੇ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ- ਰਵੀਪ੍ਰੀਤ ਸਿੰਘ ਸਿੱਧੂ
Ad Position 24