ਬਠਿੰਡਾ ਰੂਰਲ ਕੈਮਿਸਟ ਐਸੋਸੀਏਸ਼ਨ ਦੀ ਮੀਟਿੰਗ ਰਾਮਪੁਰਾ ਫੂਲ ਵਿਖੇ ਹੋਈ
ਰਾਮਪੁਰਾ ਫੂਲ, 26 ਅਕਤੂਬਰ (ਹੇਮੰਤ ਕੁਮਾਰ ਸ਼ਰਮਾ): ਬਠਿੰਡਾ ਰੂਰਲ ਕੈਮਿਸਟ ਐਸੋਸੀਏਸ਼ਨ ਦੀ ਇੱਕ ਜ਼ਰੂਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਜੇਠੂਕੇ ਤੇ ਬਲਾਕ ਪ੍ਰਧਾਨ ਮਨਜਿੰਦਰ ਸ਼ਰਮਾ ਦੀ ਅਗਵਾਈ ਹੇਠ ਸ਼ਾਂਤੀ ਹਾਲ ਰਾਮਬਾਗ ਰਾਮਪੁਰਾ ਫੂਲ ਵਿਖੇ ਹੋਈ। ਮੀਟਿੰਗ ਵਿਚ ਬਲਾਕ ਰਾਮਪੁਰਾ ਦੇ ਲਗਭਗ ਸਾਰੇ ਕੈਮਿਸਟ ਹਾਜ਼ਰ ਹੋਏ।
ਰਾਮਪੁਰਾ ਫੂਲ, 26 ਅਕਤੂਬਰ (ਹੇਮੰਤ ਕੁਮਾਰ ਸ਼ਰਮਾ): ਬਠਿੰਡਾ ਰੂਰਲ ਕੈਮਿਸਟ ਐਸੋਸੀਏਸ਼ਨ ਦੀ ਇੱਕ ਜ਼ਰੂਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਜੇਠੂਕੇ ਤੇ ਬਲਾਕ ਪ੍ਰਧਾਨ ਮਨਜਿੰਦਰ ਸ਼ਰਮਾ ਦੀ ਅਗਵਾਈ ਹੇਠ ਸ਼ਾਂਤੀ ਹਾਲ ਰਾਮਬਾਗ ਰਾਮਪੁਰਾ ਫੂਲ ਵਿਖੇ ਹੋਈ। ਮੀਟਿੰਗ ਵਿਚ ਬਲਾਕ ਰਾਮਪੁਰਾ ਦੇ ਲਗਭਗ ਸਾਰੇ ਕੈਮਿਸਟ ਹਾਜ਼ਰ ਹੋਏ। ਮੀਟਿੰਗ ਦੌਰਾਨ ਪ੍ਰਧਾਨ ਦਲਜੀਤ ਸਿੰਘ ਜੇਠੂਕੇ ਨੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਆਪਣੀ ਯੂਨੀਅਨ ਵਲੋਂ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਸਾਡੇ ਸਾਰੇ ਮੈਂਬਰ ਲਾਇਸੈਂਸ ਤੇ ਸਾਫ਼ ਸੁਥਰੇ ਢੰਗ ਨਾਲ ਕੰਮ ਕਰ ਰਹੇ ਹਨ ਤੇ ਚੈਕਿੰਗ ਦੇ ਨਾਮ ’ਤੇ ਉਨ੍ਹਾਂ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ। ਬਲਕਿ ਸਹੀ ਢੰਗ ਨਾਲ ਡਰੱਗ ਇੰਸਪੈਕਟਰ ਨੂੰ ਨਾਲ ਲੈ ਕੇ ਕਿਸੇ ਵੀ ਮੈਡੀਕਲ ’ਤੇ ਚੈਕਿੰਗ ਕਰਨ ਸਾਡੇ ਵਲੋਂ ਪੂਰਨ ਸਹਿਯੋਗ ਕੀਤਾ ਜਾਵੇਗਾ। ਬਲਾਕ ਪ੍ਰਧਾ ਨ ਮਨਜਿੰਦਰ ਸ਼ਰਮਾ ਨੇ ਕਿਹਾ ਕਿ ਸਾਡੇ ਸਾਰੇ ਮੈਂਬਰ ਮਹਿਕਮੇ ਦੀਆਂ ਹਦਾਇਤਾਂ ਅਨੁਸਾਰ ਆਪਣਾ ਕੰਮ ਕਰ ਰਹੇ ਹਨ, ਸਾਡੇ ਵਲੋਂ ਕਿਸੇ ਵੀ ਨਸ਼ਾ ਵੇਚਣ ਵਾਲੇ ਦਾ ਸਮਰਥਨ ਨਹੀਂ ਕੀਤਾ ਜਾਵੇਗਾ। ਮੀਟਿੰਗ ਵਿਚ ਸਮੂਹ ਮੈਂਬਰਾਂ ਨੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਦਿੱਤੀ ਗਈ।