26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਕੋਟਫੱਤਾ, 26 ਅਕਤੂਬਰ (ਰਣਜੀਤ ਸਿੰਘ ਬੁੱਟਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਸੰਸਥਾ ਮਾਤਾ ਸੁੰਦਰੀ ਪਬਲਿਕ ਸਕੂਲ, ਕੋਟਸ਼ਮੀਰ ਵਿਖੇ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੀ ਸਮੁੱਚੀ ਪ੍ਰਬੰਧਕੀ ਜ਼ਿੰਮੇਵਾਰੀ ਸ: ਕਰਤਾਰ ਸਿੰਘ ਹਾਊਸ ਵਲੋਂ ਨਿਭਾਈ ਗਈ।

Ad Position 21
No active advertisement
ਅਜੀਤ ਡੈਸਕ 27-10-2026
ਕੋਟਫੱਤਾ, 26 ਅਕਤੂਬਰ (ਰਣਜੀਤ ਸਿੰਘ ਬੁੱਟਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਸੰਸਥਾ ਮਾਤਾ ਸੁੰਦਰੀ ਪਬਲਿਕ ਸਕੂਲ, ਕੋਟਸ਼ਮੀਰ ਵਿਖੇ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੀ ਸਮੁੱਚੀ ਪ੍ਰਬੰਧਕੀ ਜ਼ਿੰਮੇਵਾਰੀ ਸ: ਕਰਤਾਰ ਸਿੰਘ ਹਾਊਸ ਵਲੋਂ ਨਿਭਾਈ ਗਈ। ਸੰਗੀਤ ਅਧਿਆਪਕ ਨਰਦੀਪ ਸਿੰਘ ਦੀ ਦੇਖ-ਰੇਖ ਹੇਠ ਵਿਦਿਆਰਥੀਆਂ ਵਲੋਂ ਗੁਰਬਾਣੀ ਦੇ ਸ਼ਬਦਾਂ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸਕੂਲ ਦੇ ਪ੍ਰਿੰਸੀਪਲ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਸ਼ਰਧਾ ਸਹਿਤ ਸ਼ਬਦ ਕੀਰਤਨ ਸਰਵਣ ਕੀਤਾ। ਇਸ ਮੌਕੇ ਪੰਜਾਬੀ ਅਧਿਆਪਕਾ ਪਰਮਜੀਤ ਕੌਰ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ, ਸਿੱਖਿਆਵਾਂ ਤੇ ਸਿੱਖ ਧਰਮ ਵਿੱਚ ਉਨ੍ਹਾਂ ਦੇ ਮਹਾਨ ਯੋਗਦਾਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਸਕੂਲ ਪ੍ਰਿੰਸੀਪਲ ਜਸਵਿੰਦਰ ਸਿੰਘ ਬਰ੍ਹੇ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਤੇ ਉਨ੍ਹਾਂ ਵਲੋਂ ਦਰਸਾਏ ਸੇਵਾ, ਨਿਮਰਤਾ, ਸਹਿਣਸ਼ੀਲਤਾ, ਆਪਸੀ ਪਿਆਰ ਤੇ ਮਨੁੱਖਤਾ ਦੇ ਭਲੇ ਦੇ ਮਾਰਗ ਬਾਰੇ ਜਾਣਕਾਰੀ ਦਿੱਤੀ।
Ad Position 22
No active advertisement
ਪਿਛਲੀ ਖ਼ਬਰ 10 ਹਜ਼ਾਰ ਦੀ ਆਬਾਦੀ ਵਾਲੇ ਨਗਰ ਕੋਟਸ਼ਮੀਰ ’ਚ ਟਾਵਰ ਹੋਣ ਦੇ ਬਾਵਜੂਦ ਜੀਓ ਨੈਟਵਰਕ ਦੀ ਸਮੱਸਿਆ, ਖ਼ਪਤਕਾਰ ਡਾਢੇ ਪ੍ਰੇਸ਼ਾਨ ਅਗਲੀ ਖ਼ਬਰ ਬਠਿੰਡਾ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ 2.66 ਲੱਖ ਮੀਟ੍ਰਿਕ ਟਨ ਤੋਂ ਪਾਰ
Ad Position 24