28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਵੋਟ ਚੋਰੀ ਦੇ ਦੋਸ਼ਾਂ ਤਹਿਤ ਕਾਂਗਰਸ ਨੇ ਚੋਣ ਕਮਿਸ਼ਨ ਤੇ ਮੋਦੀ ਸਰਕਾਰ ਨੂੰ ਘੇਰਿਆ ਵੋਟ ਚੋਰੀ ਦੇ ਭੇਤ ਖੋਲ੍ਹਣ ਲਈ

ਬਠਿੰਡਾ, 27 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਦੇਸ਼ ’ਚ ਵੋਟਾਂ ਕੱਟਣ ਦੇ ਮਾਮਲੇ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਚੋਣ ਕਮਿਸ਼ਨ ਅਤੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਵਲੋਂ ਵੋਟ ਚੋਰੀ ਦੇ ਕਥਿਤ ਸਿਸਟਮ ਦੇ ਭੇਤ ਖੋਲ੍ਹਣ ਅਤੇ ਸੰਵਿਧਾਨ ਦੀ ਰਾਖੀ ਲਈ 1 ਨਵੰਬਰ ਨੂੰ ਦਿੱਲੀ ਵਿਖੇ ਮਹਾਂਰੈਲੀ ਕੀਤੀ ਜਾਵੇਗੀ।

Ad Position 21
No active advertisement
ਬਠਿੰਡਾ ਵਿਖੇ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਆਲ ਇੰਡੀਆ ਕਾਂਗਰਸ ਕਮੇਟੀ ਦੀ ਆਬਜ਼ਰਵਰ ਅੰਮ੍ਰਿਤਾ ਧਵਨ ਨਾਲ ਰਵਿੰਦਰ ਡਾਲਵੀ, ਰਾਜਨ ਗਰਗ, ਪ੍ਰੀਤਮ ਕੋਟਭਾਈ ਅਤੇ ਹੋਰ। ਤਸਵੀਰ: ਲਵਲੀ 28-10-2026
ਬਠਿੰਡਾ, 27 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਦੇਸ਼ ’ਚ ਵੋਟਾਂ ਕੱਟਣ ਦੇ ਮਾਮਲੇ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਚੋਣ ਕਮਿਸ਼ਨ ਅਤੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਵਲੋਂ ਵੋਟ ਚੋਰੀ ਦੇ ਕਥਿਤ ਸਿਸਟਮ ਦੇ ਭੇਤ ਖੋਲ੍ਹਣ ਅਤੇ ਸੰਵਿਧਾਨ ਦੀ ਰਾਖੀ ਲਈ 1 ਨਵੰਬਰ ਨੂੰ ਦਿੱਲੀ ਵਿਖੇ ਮਹਾਂਰੈਲੀ ਕੀਤੀ ਜਾਵੇਗੀ। ਇਸੇ ਤਰ੍ਹਾਂ ਪੰਜਾਬ ਵਿਚ ਨਸ਼ਿਆਂ ਅਤੇ ਗੈਂਗਸਟਰਵਾਦ ਵਿਰੁੱਧ ਮੁਹਿੰਮ ਦਾ ਆਗਾਜ਼ 4 ਨਵੰਬਰ ਨੂੰ ਸੰਗਰੂਰ ਤੋਂ ਰਾਹੁਲ ਗਾਂਧੀ ਕਰਨਗੇ। ਇਹ ਜਾਣਕਾਰੀ ਆਲ ਇੰਡੀਆ ਕਾਂਗਰਸ ਕਮੇਟੀ ਦੀ ਅਬਜ਼ਰਵਰ ਅੰਮ੍ਰਿਤਾ ਧਵਨ ਅਤੇ ਪੰਜਾਬ ਦੇ ਸਹਾਇਕ ਇੰਚਾਰਜ ਰਵਿੰਦਰ ਡਾਲਵੀਆਂ ਨੇ ਬਠਿੰਡਾ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਐਡਵੋਕੇਟ ਰਾਜਨ ਗਰਗ ਅਤੇ ਦਿਹਾਤੀ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ ਹੇਠ ਹੋਈ ਮੀਟਿੰਗ ਉਪਰੰਤ ਪ੍ਰੈੱਸ ਕਾਨਫ਼ਰੰਸ ਦੌਰਾਨ ਦਿੱਤੀ। ਅੰਮ੍ਰਿਤਾ ਧਵਨ ਨੇ ਦੋਸ਼ ਲਗਾਇਆ ਕਿ ਐਸ.ਆਈ.ਆਰ. ਤਹਿਤ ਦੇਸ਼ ਵਿਚ 13 ਕਰੋੜ 50 ਲੱਖ ਅਤੇ ਪੰਜਾਬ ਵਿਚ 13 ਲੱਖ ਤੋਂ ਵੱਧ ਵੋਟਰਾਂ ਦੇ ਨਾਮ ਕੱਟੇ ਗਏ ਹਨ, ਜਿਸ ਦੇ ਚਲਦਿਆਂ ਵੋਟਰਾਂ ਦੇ ਅਧਿਕਾਰਾਂ ਦੀ ਰਾਖੀ ਲਈ ਕਾਂਗਰਸ ਵਲੋਂ ਸੜਕ ਤੋਂ ਸੰਸਦ ਤੱਕ ਸੰਘਰਸ਼ ਕੀਤਾ ਜਾਵੇਗਾ। ਰਵਿੰਦਰ ਡਾਲਵੀਆਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ‘ਤੇ ਆਪ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ ਅਤੇ ਗੈਂਗਸਟਰਾਂ ਵਲੋਂ ਫਿਰੌਤੀਆਂ ਮੰਗਣ ਤੇ ਫਿਰੌਤੀ ਨਾ ਦੇਣ ‘ਤੇ ਕਤਲ ਕਰਨ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਪੰਜਾਬ ਵਿਚ ਕਾਂਗਰਸ ਸਰਕਾਰ ਬਣਨ ‘ਤੇ ਨਸ਼ਿਆਂ ਅਤੇ ਗੈਂਗਸਟਰਵਾਦ ਦੇ ਖ਼ਾਤਮੇ ਦਾ ਵਾਅਦਾ ਕੀਤਾ। ਇਸ ਮੌਕੇ ਕੇ.ਕੇ. ਅਗਰਵਾਲ, ਅਸ਼ੋਕ ਕੁਮਾਰ, ਪਵਨ ਮਾਨੀ, ਰੁਪਿੰਦਰ ਬਿੰਦਰਾ, ਅੰਮ੍ਰਿਤਾ ਗਿੱਲ, ਕਿਰਨਜੀਤ ਸਿੰਘ ਗਹਿਰੀ, ਮਾਧਵ ਸ਼ਰਮਾ, ਦਰਸ਼ਨ ਸਿੰਘ ਜੀਦਾ, ਬਲਵੰਤ ਰਾਏ ਨਾਥ, ਪ੍ਰਕਾਸ਼ ਚੰਦ, ਨੱਥੂ ਰਾਮ, ਗੁਰਜੰਟ ਸਿੰਘ ਕੁੱਤੀਵਾਲ, ਸੁਰਜੀਤ ਮੋਖਾ, ਗੁਰਮੀਤ ਨਾਥਪੁਰਾ ਅਤੇ ਅਮਨਦੀਪ ਸਿਵੀਆਂ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਚੋਰੀ ਦੀ ਵੱਡੀ ਵਾਰਦਾਤ ਸੁਲਝਾਈ ਚੋਰੀ ਕੀਤੇ ਸੋਨੇ-ਚਾਂਦੀ ਦੇ ਗਹਿਣੇ ਤੇ ਨਕਦੀ ਸਮੇਤ ਕਥਿਤ ਦੋਸ਼ੀ ਗ੍ਰਿਫ਼ਤਾਰ ਅਗਲੀ ਖ਼ਬਰ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦੀਆਂ ਖ਼ਾਲੀ ਅਸਾਮੀਆਂ ਦੀ ਚਰਚਾ ਜ਼ੋਰਾਂ ’ਤੇ
Ad Position 24