ਪੁਲਿਸ ਨੇ ਚੋਰੀ ਦੀ ਵੱਡੀ ਵਾਰਦਾਤ ਸੁਲਝਾਈ ਚੋਰੀ ਕੀਤੇ ਸੋਨੇ-ਚਾਂਦੀ ਦੇ ਗਹਿਣੇ ਤੇ ਨਕਦੀ ਸਮੇਤ ਕਥਿਤ ਦੋਸ਼ੀ ਗ੍ਰਿਫ਼ਤਾਰ
ਬਠਿੰਡਾ, 27 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਬੀਤੇ ਦਿਨੀਂ ਸ਼ਹਿਰ ਦੇ ਇਕ ਘਰ ਵਿਚ ਹੋਈ ਵੱਡੀ ਚੋਰੀ ਦੀ ਵਾਰਦਾਤ ਨੂੰ ਸੁਲਝਾਉਂਦੇ ਹੋਏ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਉਸ ਕੋਲੋਂ ਚੋਰੀ ਕੀਤੇ ਗਏ ਸੋਨੇ ਅਤੇ ਚਾਂਦੀ ਦੇ ਗਹਿਣਿਆਂ ਸਮੇਤ ਨਕਦੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਬਠਿੰਡਾ, 27 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਬੀਤੇ ਦਿਨੀਂ ਸ਼ਹਿਰ ਦੇ ਇਕ ਘਰ ਵਿਚ ਹੋਈ ਵੱਡੀ ਚੋਰੀ ਦੀ ਵਾਰਦਾਤ ਨੂੰ ਸੁਲਝਾਉਂਦੇ ਹੋਏ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਉਸ ਕੋਲੋਂ ਚੋਰੀ ਕੀਤੇ ਗਏ ਸੋਨੇ ਅਤੇ ਚਾਂਦੀ ਦੇ ਗਹਿਣਿਆਂ ਸਮੇਤ ਨਕਦੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਕੋਤਵਾਲੀ ਦੇ ਮੁੱਖ ਅਧਿਕਾਰੀ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਅਰੁਣ ਕੁਮਾਰ ਵਾਸੀ ਨਵੀਂ ਬਸਤੀ ਬਠਿੰਡਾ ਨੇ ਦੱਸਿਆ ਕਿ ਬੀਤੇ 19 ਅਕਤੂਬਰ ਦੀ ਰਾਤ ਨੂੰ ਉਸਦੇ ਘਰੋਂ ਅਣਪਛਾਤੇ ਵਿਅਕਤੀਆਂ ਵਲੋਂ ਵੱਡੀ ਮਾਤਰਾ ਵਿਚ ਸੋਨੇ ਅਤੇ ਚਾਂਦੀ ਦੇ ਕੀਮਤੀ ਗਹਿਣੇ, ਨਗਦੀ ਅਤੇ ਜ਼ਰੂਰੀ ਕਾਗ਼ਜ਼ਾਤ ਆਦਿ ਚੋਰੀ ਕਰ ਲਏ ਗਏ ਸਨ। ਇਸ ਸੰਬੰਧੀ ਥਾਣਾ ਕੋਤਵਾਲੀ ਵਿਖੇ ਮੁਕੱਦਮਾ ਦਰਜ ਕਰਦਿਆਂ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਸੀ ਤੇ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਇਸ ਘਟਨਾ ਨੂੰ ਰਾਜੇਸ਼ ਕੁਮਾਰ ਵਾਸੀ ਨਵੀਂ ਬਸਤੀ ਬਠਿੰਡਾ ਵਲੋਂ ਅੰਜਾਮ ਦਿੱਤਾ ਗਿਆ ਹੈ, ਜਿਸ ਨੂੰ ਇਸ ਮਾਮਲੇ ਵਿਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਦੀ ਨਿਸ਼ਾਨਦੇਹੀ ’ਤੇ ਹੇਠ 2 ਸੋਨੇ ਦੀਆਂ ਲੇਡੀਜ਼ ਚੈਨਾਂ, ਸੋਨੇ ਦੀਆਂ ਜੈਂਟਸ ਚੈਨਾਂ, 2 ਲਾੱਕਟ, 3 ਜੋੜੇ ਟੱਪਸ, ਸੋਨੇ ਦੇ 2 ਸਿੱਕੇ, ਤਿੰਨ ਜੋੜੇ ਜੋੜੀਆਂ ਝਾਂਜਰਾਂ, ਚਾਂਦੀ ਦਾ ਲਛਮੀ ਗਨੇਸ਼, 3 ਚਾਂਦੀ ਦੇ ਸਿੱਕੇ (ਚਾਂਦੀ ਕਰੀਬ 20 ਤੋਲੇ) ਅਤੇ 10,000 ਰੁਪਏ ਨਕਦ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦੇ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿਚ ਮਾਮਲੇ ਦਰਜ ਹਨ ਤੇ ਹੋਰ ਪੁੱਛਗਿੱਛ ਲਈ ਇਸ ਨੂੰ ਅਦਾਲਤ ਵਿਚ ਪੇਸ਼ ਕਰਕੇ ਇਸ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।