28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਤਿੰਨ ਨਸ਼ਾ ਤਸਕਰ ਕਾਬੂ

ਬਠਿੰਡਾ, 27 ਅਕਤੂਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 4 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਜਿਨ੍ਹਾਂ ਪਾਸੋਂ 35 ਗ੍ਰਾਮ ਹੈਰੋਇਨ ਇਕ ਕਿੱਲੋ 610 ਗ੍ਰਾਮ ਗਾਂਜਾ ਤੇ 165 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 28-10-2026
ਬਠਿੰਡਾ, 27 ਅਕਤੂਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 4 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਜਿਨ੍ਹਾਂ ਪਾਸੋਂ 35 ਗ੍ਰਾਮ ਹੈਰੋਇਨ ਇਕ ਕਿੱਲੋ 610 ਗ੍ਰਾਮ ਗਾਂਜਾ ਤੇ 165 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ। ਪਹਿਲੇ ਮਾਮਲਾ ‘ਚ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਮੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਿਵਲ ਲਾਈਨ ਪੁਲਿਸ ਵਲੋਂ ਮਾਡਲ ਟਾਊਨ ਫੇਸ-1 ਵਨ ਟੀ.ਵੀ. ਟਾਵਰ ਬਠਿੰਡਾ ਪਾਸੋਂ ਦੋ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ । ਉਸ ਪਾਸੋਂ ਇਕ ਕਿੱਲੋ 610 ਗ੍ਰਾਮ ਗਾਂਜਾ ਬਰਾਮਦ ਕਰ ਲਿਆ ਗਿਆ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਵਿੱਕੀ ਕੁਮਾਰ ਵਾਸੀ ਅਮਰਪੁਰਾ ਬਸਤੀ ਬਠਿੰਡਾ, ਸ਼ਨੀ ਚੌਪੜਾ ਵਾਸੀ ਬੱਲਾ ਰਾਮ ਨਗਰ ਬਠਿੰਡਾ ਵਜੋਂ ਹੋਈ ਹੈ, ਜਿਨ੍ਹਾਂ ‘ਤੇ ਥਾਣਾ ਸਿਵਲ ਲਾਈਨ ਵਿਖੇ ਨਸ਼ਾ ਰੋਕੋ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ। ਦੂਸਰੇ ਮਾਮਲੇ ਵਿਚ ਜਾਂਚ ਪੁਲਿਸ ਅਧਿਕਾਰੀ ਰਾਜਵੀਰ ਸਿੰਘ ਸੀ.ਆਈ.ਏ.-2 ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕਨਾਲ ਪੁਲਿਸ ਵਲੋਂ ਮਹਿਣਾ ਬਸਤੀ ਮਨੋਹਰ ਸਟਰੀਟ ’ਚ ਬਲਪ੍ਰੀਤ ਸਿੰਘ ਵਾਸੀ ਅਮਰਪੁਰਾ ਬਸਤੀ ਬਠਿੰਡਾ ਨੂੰ 35 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਗਿਆ। ਜਿਸ ‘ਤੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੋ ਮਾਮਲਾ ਦਰਜ ਕਰ ਲਿਆ ਗਿਆ। ਇਸੇ ਤਰ੍ਹਾਂ ਤੀਸਰੇ ਮਾਮਲੇ ਵਿਚ ਜਾਂਚ ਪੁਲਿਸ ਅਧਿਕਾਰੀ ਹਰਮੀਤ ਸਿੰਘ ਅਨੁਸਾਰ ਥਾਣਾ ਕੋਤਵਾਲੀ ਪੁਲਿਸ ਵਲੋਂ ਨੇੜੇ ਕਪਾਹ ਮੰਡੀ ਬਠਿੰਡਾ ਪਾਸੋਂ ਹਰਪ੍ਰੀਤ ਸਿੰਘ ਵਾਸੀ ਹਾਜੀ ਰਤਨ ਬਠਿੰਡਾ ਨੂੰ 165 ਨਸ਼ੀਲੇ ਕੈਪਸੂਲ ਪ੍ਰੈਗਾਲਬਿਨ ਸਣੇ ਕਾਬੂ ਕੀਤਾ ਗਿਆ ਹੈ। ਉਕਤ ਵਿਅਕਤੀ ‘ਤੇ ਨਸ਼ਾ ਰੋਕੋ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰ-ਜ਼ਮਾਨਤ ਰਿਹਾਅ ਕਰ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਮਹਾਂ ਰੈਲੀ ਦੌਰਾਨ ਮੁਲਾਜ਼ਮ ਸਰਕਾਰ ਦੇ ਲਾਰਿਆਂ ਦੀ ਪੋਲ ਖੋਲ੍ਹਣਗੇ-ਟੀ. ਐਸ. ਯੂ. ਆਗੂ ਅਗਲੀ ਖ਼ਬਰ ਮਹਿਮਾ ਸਰਜਾ ਮੰਡੀ ’ਚ ਝੋਨੇ ਦੀ ਚੁਕਾਈ ਨਾ ਹੋਣ ਕਾਰਨ ਕਿਸਾਨ ਖੱਜਲ-ਖੁਆਰ
Ad Position 24