28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਛਾਤੀ ਦੇ ਕੈਂਸਰ ਬਾਰੇ ਜਾਗਰੂਕਤਾ ਸੰਬੰਧੀ ‘ਪਿੰਕ ਵਾਕ’ 30 ਨੂੰ - ਡਾ. ਸੰਧੂ

ਬਠਿੰਡਾ, 27 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਛਾਤੀ ਦੇ ਕੈਂਸਰ ਬਾਰੇ ਜਾਗਰੂਕਤਾ ਫੈਲਾਉਣ ਅਤੇ ਇਸ ਦੀ ਸਮੇਂ ਸਿਰ ਪਛਾਣ ਨੂੰ ਉਤਸ਼ਾਹਿਤ ਕਰਨ ਲਈ ਐਡਵਾਂਸਡ ਕੈਂਸਰ ਇੰਸਟੀਚਿਊਟ (ਏ. ਸੀ.

Ad Position 21
No active advertisement
ਅਜੀਤ ਡੈਸਕ 28-10-2026
ਬਠਿੰਡਾ, 27 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਛਾਤੀ ਦੇ ਕੈਂਸਰ ਬਾਰੇ ਜਾਗਰੂਕਤਾ ਫੈਲਾਉਣ ਅਤੇ ਇਸ ਦੀ ਸਮੇਂ ਸਿਰ ਪਛਾਣ ਨੂੰ ਉਤਸ਼ਾਹਿਤ ਕਰਨ ਲਈ ਐਡਵਾਂਸਡ ਕੈਂਸਰ ਇੰਸਟੀਚਿਊਟ (ਏ.ਸੀ.ਆਈ.) ਗਰੋਥ ਸੈਂਟਰ ਬਠਿੰਡਾ ਵਲੋਂ 30 ਅਕਤੂਬਰ ਨੂੰ ਜੌਗਰ ਪਾਰਕ ਬਠਿੰਡਾ ਵਿਖੇ ’ਪਿੰਕ ਵਾਕ’ ਕਰਵਾਈ ਜਾ ਰਹੀ ਹੈ। ਇੰਸਟੀਚਿਊਟ ਦੇ ਡਾਇਰੈਕਟਰ ਡਾ. ਪੀ.ਐਸ. ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਵਾਕ ਸਵੇਰੇ 7 ਵਜੇ ਤੋਂ 8 ਵਜੇ ਤੱਕ ਹੋਵੇਗੀ, ਜਿਸ ਵਿਚ ਵੱਧ ਤੋਂ ਵੱਧ ਲੋਕ ਸ਼ਮੂਲੀਅਤ ਕਰਨ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਹਰ ਸਾਲ ਅਕਤੂਬਰ ਮਹੀਨੇ ਵਿਚ ਮਨਾਏ ਜਾਂਦੇ ਛਾਤੀ ਦੇ ਕੈਂਸਰ ਜਾਗਰੂਕਤਾ ਮਹੀਨੇ ਦੇ ਮੱਦੇਨਜ਼ਰ ਕੀਤਾ ਜਾ ਰਿਹਾ ਹੈ, ਜਿਸ ਦਾ ਮੁੱਖ ਉਦੇਸ਼ ਔਰਤਾਂ ਅਤੇ ਆਮ ਲੋਕਾਂ ਨੂੰ ਛਾਤੀ ਦੀ ਸਿਹਤ ਪ੍ਰਤੀ ਜਾਗਰੂਕ ਕਰਨਾ, ਛਾਤੀ ਵਿਚ ਹੋਣ ਵਾਲੀਆਂ ਤਬਦੀਲੀਆਂ ਵੱਲ ਧਿਆਨ ਦੇਣ ਅਤੇ ਸਮੇਂ ਸਿਰ ਡਾਕਟਰੀ ਸਲਾਹ ਲੈਣ ਦੀ ਮਹੱਤਤਾ ਬਾਰੇ ਜਾਣਕਾਰੀ ਦੇਣਾ ਹੈ। ਡਾ. ਸੰਧੂ ਨੇ ਕਿਹਾ ਕਿ ਛਾਤੀ ਦਾ ਕੈਂਸਰ ਔਰਤਾਂ ਵਿਚ ਹੋਣ ਵਾਲੇ ਆਮ ਕੈਂਸਰਾਂ ਵਿਚੋਂ ਇਕ ਹੈ। ਇਸ ਬਿਮਾਰੀ ਦੀ ਸਮੇਂ ਸਿਰ ਪਛਾਣ ਅਤੇ ਢੁਕਵੇਂ ਇਲਾਜ ਨਾਲ ਮਰੀਜ਼ਾਂ ਦੇ ਇਲਾਜ ਦੇ ਨਤੀਜਿਆਂ ਵਿੱਚ ਸੁਧਾਰ ਹੋ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਠਿੰਡਾ ’ਚ 267616 ਮੀਟ੍ਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਕੈਮਿਸਟ ਐਸੋਸੀਏਸ਼ਨ ਰਾਮਾ ਵਲੋਂ ਮੀਟਿੰਗ
Ad Position 24