28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਜ਼ਿਲ੍ਹਾ ਬਠਿੰਡਾ ’ਚ 267616 ਮੀਟ੍ਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ-ਡਿਪਟੀ ਕਮਿਸ਼ਨਰ

ਬਠਿੰਡਾ, 27 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਬਠਿੰਡਾ ’ਚ ਹੁਣ ਤੱਕ 2,67,616 ਮੀਟ੍ਰਿਕ ਟਨ ਝੋਨਾ ਖਰੀਦ ਕੇ 565. 49 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕਰ ਦਿੱਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 28-10-2026
ਬਠਿੰਡਾ, 27 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਬਠਿੰਡਾ ’ਚ ਹੁਣ ਤੱਕ 2,67,616 ਮੀਟ੍ਰਿਕ ਟਨ ਝੋਨਾ ਖਰੀਦ ਕੇ 565.49 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕਰ ਦਿੱਤੀ ਗਈ ਹੈ। ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਦੀਆਂ ਸਾਰੀਆਂ 260 ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ। ਕਿਸਾਨਾਂ ਦੀ ਫ਼ਸਲ ਦੀ ਖ਼ਰੀਦ, ਲਿਫ਼ਟਿੰਗ ਅਤੇ ਮੰਡੀਆਂ ਵਿਚ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਬੰਧਿਤ ਵਿਭਾਗਾਂ ਵਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 26 ਅਕਤੂਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 3,17,872 ਮੀਟ੍ਰਿਕ ਟਨ ਝੋਨਾ ਪੁੱਜ ਚੁੱਕਾ ਹੈ, ਜਿਸ ’ਚੋਂ 2,67,616 ਮੀਟ੍ਰਿਕ ਟਨ ਦੀ ਖਰੀਦ ਕਰ ਲਈ ਗਈ ਹੈ । ਇਸ ਵਿਚ ਹੁਣ ਤੱਕ ਪਨਗ੍ਰੇਨ ਵਲੋਂ 1,19,475 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 53,625 ਮੀਟ੍ਰਿਕ ਟਨ, ਪਨਸਪ ਵਲੋਂ 60,094 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸਿੰਗ ਕਾਰਪੋਰੇਸ਼ਨ ਵਲੋਂ 34,422 ਮੀਟ੍ਰਿਕ ਟਨ ਝੋਨੇ ਦੀ ਕੁੱਲ ਖਰੀਦ ਕੀਤੀ ਗਈ ਹੈ ਅਤੇ ਕੁੱਲ ਖਰੀਦ 2,67,616 ਮੀਟ੍ਰਿਕ ਟਨ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਪ ਮੰਡਲ ਮੈਜਿਸਟਰੇਟਾਂ ਵਲੋਂ ਨਿਰੰਤਰ ਆਪਣੇ-ਆਪਣੇ ਅਧਿਕਾਰਤ ਖੇਤਰਾਂ ਵਿਚ ਮੰਡੀਆਂ ਦਾ ਦੌਰਾ ਕੀਤਾ ਜਾ ਰਿਹਾ ਹੈ ਤਾਂ ਜੋ ਝੋਨੇ ਦੀ ਖਰੀਦ ਯਕੀਨੀ ਬਣਾਈ ਜਾਵੇ। ਇਸ ਤਹਿਤ ਉਪ ਮੰਡਲ ਮੈਜਿਸਟਰੇਟ ਬਠਿੰਡਾ ਅਮਨਦੀਪ ਸਿੰਘ ਮਾਵੀ ਨੇ ਅੱਜ ਬੁਲਾਡੇਵਾਲਾ, ਦਿਉਣ ਅਤੇ ਨੇਹੀਂਆਂ ਵਾਲਾ ਵਿਖੇ ਦਾਣਾ ਮੰਡੀਆਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸੁੱਕਾ ਝੋਨਾ ਮੰਡੀਆਂ ’ਚ ਲੈ ਕੇ ਆਉਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਹਲਕਾ ਮੌੜ ਦੀ ਸਿਆਸਤ ’ਚ ਨਵੀਂ ਕਰਵਟ ਦੇ ਸੰਕੇਤ ਅਗਲੀ ਖ਼ਬਰ ਛਾਤੀ ਦੇ ਕੈਂਸਰ ਬਾਰੇ ਜਾਗਰੂਕਤਾ ਸੰਬੰਧੀ ‘ਪਿੰਕ ਵਾਕ’ 30 ਨੂੰ - ਡਾ. ਸੰਧੂ
Ad Position 24