‘ਆਪ’ ਆਗੂ ਬੂਟਾ ਸਿੰਘ ਸੰਦੋਹਾ ਵਲੋਂ ਖੇਡ ਕਿੱਟਾਂ ਵੰਡੀਆਂ
ਮੌੜ ਮੰਡੀ, 27 ਅਕਤੂਬਰ (ਗੁਰਜੀਤ ਸਿੰਘ ਕਮਾਲੂ)- ਆਮ ਆਦਮੀ ਪਾਰਟੀ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡਾਂ ਵਿਚ ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਆਗੂ ਅਤੇ ਹਲਕਾ ਮੌੜ ਤੋਂ ਟਿਕਟ ਦੇ ਦਾਅਵੇਦਾਰ ਬੂਟਾ ਸਿੰਘ ਸੰਦੋਹਾ ਵਲੋਂ ਅੱਜ ਹਲਕੇ ਦੇ ਪਿੰਡ ਕੋਟਲੀ ਖ਼ੁਰਦ ਵਿਖੇ ਖੇਡ ਕਿੱਟਾਂ ਵੰਡੀਆਂ ਗਈਆਂ।
ਮੌੜ ਮੰਡੀ, 27 ਅਕਤੂਬਰ (ਗੁਰਜੀਤ ਸਿੰਘ ਕਮਾਲੂ)- ਆਮ ਆਦਮੀ ਪਾਰਟੀ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡਾਂ ਵਿਚ ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਆਗੂ ਅਤੇ ਹਲਕਾ ਮੌੜ ਤੋਂ ਟਿਕਟ ਦੇ ਦਾਅਵੇਦਾਰ ਬੂਟਾ ਸਿੰਘ ਸੰਦੋਹਾ ਵਲੋਂ ਅੱਜ ਹਲਕੇ ਦੇ ਪਿੰਡ ਕੋਟਲੀ ਖ਼ੁਰਦ ਵਿਖੇ ਖੇਡ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਬੋਲਦਿਆਂ ਬੂਟਾ ਸਿੰਘ ਸੰਦੋਹਾ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਪੰਜਾਬ ਨੂੰ ਤੰਦਰੁਸਤ ਅਤੇ ਖ਼ੁਸ਼ਹਾਲ ਦੇਖਣਾ ਚਾਹੁੰਦੀ ਹੈ ਜਿਸ ਦੇ ਚਲਦਿਆਂ ਹੀ ਪਿੰਡਾਂ ਅੰਦਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਅਤੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਇਸ ਮੌਕੇ ਯੂਥ ਵਿੰਗ ਦੇ ਪ੍ਰਧਾਨ ਗੁਰਪ੍ਰੀਤ ਸਿੰਘ, ਸਤਵੰਤ ਸਿੰਘ ਖੋਖਰ, ਡਾ ਮਲਕੀਤ ਸਿੰਘ ਮੌੜ, ਸ਼ਿਵਕਰਨ ਸਿੰਘ ਮੌੜ ਕਲੱਬ ਪ੍ਰਧਾਨ ਅਤੇ ਕਲੱਬ ਦੇ ਮੈਂਬਰ ਸਮੁੱਚੀ ਪੰਚਾਇਤ ਅਤੇ ਸਰਪੰਚ ਰਮੇਸ਼ ਕੁਮਾਰ ਹਾਜ਼ਰ ਸਨ।