28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸਿਵਲ ਏਅਰਪੋਰਟ ਵਿਰਕ ਕਲਾਂ ਵਲੋਂ ਸਰਕਾਰੀ ਸਕੂਲ, ਵਿਰਕ ਕਲਾਂ ਵਿਖੇ ਜਾਗਰੂਕਤਾ ਹਫ਼ਤਾ ਪ੍ਰੋਗਰਾਮ

ਬੱਲੂਆਣਾ, 27 ਅਕਤੂਬਰ (ਗੁਰਨੈਬ ਸਾਜਨ)- ਭਾਰਤੀ ਜਹਾਜ਼ਰਾਨੀ ਅਥਾਰਟੀ (ਏਅਰਪੋਰਟਸ ਅਥਾਰਿਟੀ ਆਫ਼ ਇੰਡੀਆ) ਦੇ ਬਠਿੰਡਾ ਏਅਰਪੋਰਟ ਵਲੋਂ ਚੌਕਸੀ ਜਾਗਰੂਕਤਾ ਹਫ਼ਤਾ-2026 ਦੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਵਿਰਕ ਕਲਾਂ ਵਿਖੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਇਮਾਨਦਾਰੀ, ਪਾਰਦਰਸ਼ਤਾ, ਨੈਤਿਕ ਕਦਰਾਂ-ਕੀਮਤਾਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ।

Ad Position 21
No active advertisement
ਸਿਵਲ ਏਅਰਪੋਰਟ ਵਿਰਕ ਕਲਾਂ ਬਠਿੰਡਾ ਵਲੋਂ ਚੌਕਸੀ ਜਾਗਰੂਕਤਾ ਪ੍ਰੋਗਰਾਮ ਦੀ ਤਸਵੀਰ। ਤਸਵੀਰ: ਗੁਰਨੈਬ ਸਾਜਨ 28-10-2026
ਬੱਲੂਆਣਾ, 27 ਅਕਤੂਬਰ (ਗੁਰਨੈਬ ਸਾਜਨ)- ਭਾਰਤੀ ਜਹਾਜ਼ਰਾਨੀ ਅਥਾਰਟੀ (ਏਅਰਪੋਰਟਸ ਅਥਾਰਿਟੀ ਆਫ਼ ਇੰਡੀਆ) ਦੇ ਬਠਿੰਡਾ ਏਅਰਪੋਰਟ ਵਲੋਂ ਚੌਕਸੀ ਜਾਗਰੂਕਤਾ ਹਫ਼ਤਾ-2026 ਦੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਵਿਰਕ ਕਲਾਂ ਵਿਖੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਇਮਾਨਦਾਰੀ, ਪਾਰਦਰਸ਼ਤਾ, ਨੈਤਿਕ ਕਦਰਾਂ-ਕੀਮਤਾਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ। ਪ੍ਰੋਗਰਾਮ ਦੌਰਾਨ ਸਕੂਲ ਦੇ ਅਨੇਕਾਂ ਵਿਦਿਆਰਥੀਆਂ ਨੇ ਚੌਕਸੀ ਜਾਗਰੂਕਤਾ ਨਾਲ ਸਬੰਧਿਤ ਵੱਖ-ਵੱਖ ਵਿਸ਼ਿਆਂ ‘ਤੇ ਭਾਸ਼ਣਾਂ ਰਾਹੀਂ ਆਪਣੇ ਵਿਚਾਰ ਪੇਸ਼ ਕੀਤੇ। ਵਿਦਿਆਰਥੀਆਂ ਨੇ ਇਮਾਨਦਾਰੀ, ਭ੍ਰਿਸ਼ਟਾਚਾਰ ਖ਼ਤਮ ਕਰਨ, ਨੈਤਿਕ ਆਚਰਣ, ਪਾਰਦਰਸ਼ਤਾ ਅਤੇ ਸਮਾਜ ਵਿਚ ਭ੍ਰਿਸ਼ਟਾਚਾਰ ਮੁਕਤ ਮਾਹੌਲ ਸਿਰਜਣ ਵਰਗੇ ਮਹੱਤਵਪੂਰਨ ਵਿਸ਼ਿਆਂ ‘ਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਬਠਿੰਡਾ ਏਅਰਪੋਰਟ ਦੇ ਡਾਇਰੈਕਟਰ ਕੌਸ਼ਲ ਕੰਬੋਜ, ਏਅਰਪੋਰਟ ਮੈਨੇਜਰ ਨੀਰਜ ਸੋਲੰਕੀ, ਇਲੈਕਟ੍ਰੀਕਲ ਇੰਚਾਰਜ ਰੋਹਿਤ ਸਿੰਘ ਅਤੇ ਸਿਵਲ ਏਅਰਪੋਰਟ ਸਲਾਹਕਾਰ ਕਮੇਟੀ ਦੇ ਮੈਂਬਰ ਡਾ. ਗੁਰਚਰਨ ਸਿੰਘ ਵਿਰਕ ਹਾਜ਼ਰ ਸਨ। ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜ਼ਿੰਦਗੀ ਦੇ ਹਰ ਖੇਤਰ ਵਿਚ ਇਮਾਨਦਾਰੀ, ਡਿਊਟੀ ਪ੍ਰਤੀ ਸਮਰਪਣ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੇ ਅੰਤ ਵਿਚ ਭਾਸ਼ਣ ਮੁਕਾਬਲੇ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਏਅਰਪੋਰਟ ਅਧਿਕਾਰੀਆਂ ਵਲੋਂ ਇਨਾਮ ਵੰਡੇ ਗਏ। ਇਸ ਪਹਿਲਕਦਮੀ ਦਾ ਉਦੇਸ਼ ਵਿਦਿਆਰਥੀਆਂ ਦਾ ਉਤਸ਼ਾਹ ਵਧਾਉਣਾ ਅਤੇ ਉਨ੍ਹਾਂ ਵਿਚ ਚੌਕਸੀ, ਜਵਾਬਦੇਹੀ ਅਤੇ ਨੈਤਿਕ ਜ਼ਿੰਮੇਵਾਰੀ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਇਸ ਮੌਕੇ ਗੁਰਦੀਪ ਸਿੰਘ ਮੈਂਬਰ ਬਲਾਕ ਸੰਮਤੀ, ਸਨੇਹ ਬਾਲਾ ਪ੍ਰਿੰਸੀਪਲ, ਸੁਖਪਾਲ ਸਿੰਘ ਸਟੇਜ ਸੈਕਟਰੀ, ਜੱਜਮੈਂਟ ਰਾਮ ਦੱਤ ਵਰਮਾ, ਸ੍ਰੀਮਤੀ ਸਿਵਾਨੀ ਨੇ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ ਹੈਬਿਟ ਫਾਰਮਾ ਅਤੇ ਨਾਰਕੋਟਿਕਸ ਦਵਾਈਆਂ ਦੀ ਖਰੀਦ-ਵੇਚ ਬੰਦ ਕਰਨਗੇ ਕੈਮਿਸਟ ਅਗਲੀ ਖ਼ਬਰ ਸੰਤ ਬਾਬਾ ਫਤਿਹ ਸਿੰਘ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ
Ad Position 24