ਰਵੀਪ੍ਰੀਤ ਸਿੰਘ ਸਿੱਧੂ ਨੇ ਹਰਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਪ੍ਰਗਟ
ਰਾਮਾ ਮੰਡੀ, 27 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਤਲਵੰਡੀ ਸਾਬੋ ਤੋਂ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਅੱਜ ਪਿੰਡ ਬੰਗੀ ਨਿਹਾਲ ਸਿੰਘ ਵਾਲਾ ਵਿਖੇ ਹਰਜੀਤ ਸਿੰਘ ਦੇ ਮਾਤਾ ਜਸਵਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਸਮੂਹ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਹੈ।
ਅਜੀਤ ਡੈਸਕ
28-10-2026