27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪਰਾਲੀ ਪ੍ਰਬੰਧਨ ਸੰਬੰਧੀ ਮੁੱਖ ਖੇਤੀਬਾੜੀ ਅਫ਼ਸਰ ਨੇ ਸਿਵਲ ਹਸਪਤਾਲ ਗੋਨਿਆਣਾ ਵਿਖੇ ਆਸ਼ਾ ਵਰਕਰਾਂ ਨੂੰ ਸਿਖਲਾਈ ਦਿੱਤੀ

ਗੋਨਿਆਣਾ, 27 ਅਕਤੂਬਰ (ਲਛਮਣ ਦਾਸ ਗਰਗ)-ਝੋਨੇ ਦੀ ਪਰਾਲੀ ਦੇ ਪ੍ਰਬੰਧਨ ਅਤੇ ਉਸ ਨੂੰ ਅੱਗ ਨਾ ਲਗਾਉਣ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵਲੋਂ ਹੁਣ ਆਸ਼ਾ ਵਰਕਰਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਝੋਨੇ ਦੇ ਸੁਚੱਜੇ ਪ੍ਰਬੰਧਨ ਦੇ ਇਸ ਕੰਮ ਵਿਚ ਆਸ਼ਾ ਵਰਕਰਾਂ ਦਾ ਵੀ ਸਹਿਯੋਗ ਲਿਆ ਜਾਵੇਗਾ, ਕਿਉਂਕਿ ਇਨ੍ਹਾਂ ਦੀ ਪਿੰਡਾਂ ਦੇ ਹਰ ਘਰ ਵਿਚ ਜਾਣ ਪਹਿਚਾਣ ਹੁੰਦੀ ਹੈ ਅਤੇ ਇਹ ਸਪਨੇ ਸਬੰਧਿਤ ਖੇਤਰਾਂ ਦੀਆਂ ਗਰਭਵਤੀ ਔਰਤਾਂ ਅਤੇ ਬੱਚਿਆਂ ਦੇ ਪਰਿਵਾਰਾਂ ਨਾਲ ਰਲੇ ਮਿਲੇ ਹੁੰਦੇ ਹਨ।

Ad Position 21
No active advertisement
ਗੋਨਿਆਣਾ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਅਤੇ ਹੋਰ ਪਤਵੰਤੇ ਆਸ਼ਾਂ ਵਰਕਰਾਂ ਨੂੰ ਪਰਾਲੀ ਪ੍ਰਬੰਧਨ ਸੰਬੰਧੀ ਜਾਣਕਾਰੀ ਦੇਣ ਮੌਕੇ। ਅਜੀਤ ਤਸਵੀਰ 28-10-2026
ਗੋਨਿਆਣਾ, 27 ਅਕਤੂਬਰ (ਲਛਮਣ ਦਾਸ ਗਰਗ)-ਝੋਨੇ ਦੀ ਪਰਾਲੀ ਦੇ ਪ੍ਰਬੰਧਨ ਅਤੇ ਉਸ ਨੂੰ ਅੱਗ ਨਾ ਲਗਾਉਣ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵਲੋਂ ਹੁਣ ਆਸ਼ਾ ਵਰਕਰਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਝੋਨੇ ਦੇ ਸੁਚੱਜੇ ਪ੍ਰਬੰਧਨ ਦੇ ਇਸ ਕੰਮ ਵਿਚ ਆਸ਼ਾ ਵਰਕਰਾਂ ਦਾ ਵੀ ਸਹਿਯੋਗ ਲਿਆ ਜਾਵੇਗਾ, ਕਿਉਂਕਿ ਇਨ੍ਹਾਂ ਦੀ ਪਿੰਡਾਂ ਦੇ ਹਰ ਘਰ ਵਿਚ ਜਾਣ ਪਹਿਚਾਣ ਹੁੰਦੀ ਹੈ ਅਤੇ ਇਹ ਸਪਨੇ ਸਬੰਧਿਤ ਖੇਤਰਾਂ ਦੀਆਂ ਗਰਭਵਤੀ ਔਰਤਾਂ ਅਤੇ ਬੱਚਿਆਂ ਦੇ ਪਰਿਵਾਰਾਂ ਨਾਲ ਰਲੇ ਮਿਲੇ ਹੁੰਦੇ ਹਨ।ਅੱਜ ਸਿਵਲ ਹਸਪਤਾਲ ਗੋਨਿਆਣਾ ਵਿਖੇ ਆਸ਼ਾ ਵਰਕਰਾਂ ਨੂੰ ਇਸ ਸਬੰਧੀ ਸਿਖਲਾਈ ਡਾ. ਹਰਪ੍ਰੀਤ ਪਾਲ ਕੌਰ, ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਵੱਲੋਂ ਦਿੱਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲੇ ਧੂਏਂ ਨਾਲ ਸੱਭ ਤੋਂ ਵੱਧ ਤਕਲੀਫ ਗਰਭਵਤੀ ਮਾਤਾਂਵਾਂ, ਛੋਟੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਹੁੰਦੀ ਹੈ। ਇਨ੍ਹਾਂ ਹਾਲਾਤਾਂ ਇਹ ਹੋਰ ਵੀ ਜ਼ਰੂਰੀ ਹੋ ਜਾਂਦਾ ਹੈ ਕਿ ਅਸੀਂ ਆਪਣੇ ਪਰਿਵਾਰਾਂ ਨੂੰ ਬਚਾਉਣ ਲਈ ਝੋਨੇ ਦੀ ਪਰਾਲੀ ਖੇਤਾਂ ’ਚ ਵਾਹ ਕੇ ਜਾਂ ਉਸ ਦੀਆਂ ਗੱਠਾਂ ਬਣਾ ਕੇ ਕਰ ਸਕਦੇ ਹਾਂ। ਉਨ੍ਹਾਂ ਆਸ਼ਾ ਵਰਕਰਾਂ ਨੂੰ ਕਿਹਾ ਕਿ ਉਹ ਧੂੰਏਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜ਼ਰੂਰ ਜਾਣੂ ਕਰਵਾਉਣ। ਇਸੇ ਤਰ੍ਹਾਂ ਅਮਨਦੀਪ ਸਿੰਘ ਮਾਵੀ ਉਪ ਮੰਡਲ ਮੈਜਿਸਟਰੇਟ ਬਠਿੰਡਾ ਵਲੋਂ ਪਿੰਡ ਨੇਹੀਂਆਂ ਵਾਲਾ ਵਿਖੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਅਤੇ ਉਸ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਬਲਾਕ ਪੱਧਰੀ ਖੇਡਾਂ ’ਚ ਦਿਖਾਇਆ ਦਮ ਅਗਲੀ ਖ਼ਬਰ ਰਵੀਪ੍ਰੀਤ ਸਿੰਘ ਸਿੱਧੂ ਨੇ ਹਰਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਪ੍ਰਗਟ
Ad Position 24