27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

‘ਖੇਡਾਂ ਵਤਨ ਪੰਜਾਬ ਦੀਆਂ’ ਰਗਬੀ ’ਚ ਮਾਲਵਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਬਠਿੰਡਾ ਦੇ ਖਿਡਾਰੀਆਂ ਨੇ ਜਿੱਤਿਆ ਤਗਮਾ

ਬਠਿੰਡਾ, 27 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਮਾਲਵਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਬਠਿੰਡਾ ਦੇ ਖਿਡਾਰੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਹੋਏ ਸੂਬਾ ਪੱਧਰੀ ਰਗਬੀ ਮੁਕਾਬਲਿਆਂ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਕਾਲਜ ਦਾ ਮਾਣ ਵਧਾਇਆ ਹੈ। 21 ਤੋਂ 30 ਸਾਲ ਉਮਰ ਵਰਗ ਵਿਚ ਬੀ.

Ad Position 21
No active advertisement
ਅਜੀਤ ਡੈਸਕ 28-10-2026
ਬਠਿੰਡਾ, 27 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਮਾਲਵਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਬਠਿੰਡਾ ਦੇ ਖਿਡਾਰੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਹੋਏ ਸੂਬਾ ਪੱਧਰੀ ਰਗਬੀ ਮੁਕਾਬਲਿਆਂ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਕਾਲਜ ਦਾ ਮਾਣ ਵਧਾਇਆ ਹੈ। 21 ਤੋਂ 30 ਸਾਲ ਉਮਰ ਵਰਗ ਵਿਚ ਬੀ.ਪੀ.ਈ.ਐਸ ਭਾਗ-ਪਹਿਲਾ ਦੀ ਵਿਦਿਆਰਥਣ ਜਸਪ੍ਰੀਤ ਕੌਰ, ਬੀ.ਪੀ.ਐਡ ਭਾਗ-ਪਹਿਲਾ ਦੀ ਵਿਦਿਆਰਥਣ ਅਨਮੋਲਪ੍ਰੀਤ, ਜਸ਼ਨਦੀਪ ਕੌਰ, ਲਵਪ੍ਰੀਤ ਕੌਰ, ਕੋਮਲ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਾਲਜ ਡੀਨ ਆਰ.ਸੀ. ਸ਼ਰਮਾ ਨੇ ਇਸ ਸਫਲਤਾ ਦਾ ਸਿਹਰਾ ਰਗਬੀ ਕੋਚ ਨੇਹਾ ਕਾਜਲ ਦੀ ਮਿਹਨਤ ਅਤੇ ਸਿਖਲਾਈ ਸਿਰ ਬੰਨ੍ਹਿਆ ਹੈ। ਉਨ੍ਹਾਂ ਨੇ ਖਿਡਾਰੀਆਂ ਨੂੰ ਭਵਿੱਖ ਵਿਚ ਨਵੀਆਂ ਪ੍ਰਾਪਤੀਆਂ ਲਈ ਪ੍ਰੇਰਿਤ ਕੀਤਾ। ਕਾਲਜ ਮੈਨੇਜਮੈਂਟ ਚੇਅਰਮੈਨ ਰਮਨ ਸਿੰਗਲਾ, ਮੀਤ ਪ੍ਰਧਾਨ ਰਾਕੇਸ਼ ਗੋਇਲ, ਮੈਂਬਰ ਕੇ.ਪੀ.ਐੱਸ ਬਰਾੜ ਰਿਟਾਇਡ ਜੁਆਇੰਟ ਕਮਿਸ਼ਨਰ ਇਨਕਮ ਟੈਕਸ (ਅੰਤਰ-ਰਾਸ਼ਟਰੀ ਐਥਲੀਟ) ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਉਨ੍ਹਾਂ ਦੀ ਮਿਹਨਤ, ਲਗਨ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਨਤੀਜਾ ਹੈ।
Ad Position 22
No active advertisement
ਪਿਛਲੀ ਖ਼ਬਰ ਐਸ.ਐਸ.ਆਰ ਤਹਿਤ ਪੋਲਿੰਗ ਬੂਥਾਂ ’ਤੇ ਲਗਾਏ ਵਿਸ਼ੇਸ਼ ਕੈਂਪ ਅਗਲੀ ਖ਼ਬਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਪੋਕਸੋ ਐਕਟ ਸੰਬੰਧੀ ਸੈਮੀਨਾਰ ਲਗਾਇਆ
Ad Position 24