-ਅੰਤਰ ਜ਼ਿਲ੍ਹਾ ਸਕੂਲ ਖੇਡਾਂ (ਅੰਡਰ-17 ਲੜਕੇ)- ਕ੍ਰਿਕਟ ’ਚ ਜਲੰਧਰ, ਸ੍ਰੀ ਮੁਕਤਸਰ ਸਾਹਿਬ ਤੇ ਸ਼ਹੀਦ ਭਗਤ ਸਿੰਘ ਨਗਰ ਦੀਆਂ ਟੀਮਾਂ ਜੇਤੂ
ਬਠਿੰਡਾ, 29 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- 70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਚੱਲ ਰਹੇ ਅੰਡਰ-17 ਲੜਕਿਆਂ ਦੇ ਕ੍ਰਿਕਟ ਮੁਕਾਬਲਿਆਂ ਵਿਚ ਜਲੰਧਰ, ਸ੍ਰੀ ਮੁਕਤਸਰ ਸਾਹਿਬ ਅਤੇ ਸ਼ਹੀਦ ਭਗਤ ਸਿੰਘ ਨਗਰ ਦੀਆਂ ਟੀਮਾਂ ਨੇ ਆਪੋ ਆਪਣੇ ਮੁਕਾਬਲਿਆਂ ਵਿਚ ਜਿੱਤ ਦਰਜ ਕੀਤੀ ਹੈ। ਇਸ ਤੋਂ ਪਹਿਲਾਂ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਕੁਮਾਰ ਛਾਬੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ ਸਿੱਧੂ ਨੇ ਡੀ.
ਬਠਿੰਡਾ, 29 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- 70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਚੱਲ ਰਹੇ ਅੰਡਰ-17 ਲੜਕਿਆਂ ਦੇ ਕ੍ਰਿਕਟ ਮੁਕਾਬਲਿਆਂ ਵਿਚ ਜਲੰਧਰ, ਸ੍ਰੀ ਮੁਕਤਸਰ ਸਾਹਿਬ ਅਤੇ ਸ਼ਹੀਦ ਭਗਤ ਸਿੰਘ ਨਗਰ ਦੀਆਂ ਟੀਮਾਂ ਨੇ ਆਪੋ ਆਪਣੇ ਮੁਕਾਬਲਿਆਂ ਵਿਚ ਜਿੱਤ ਦਰਜ ਕੀਤੀ ਹੈ। ਇਸ ਤੋਂ ਪਹਿਲਾਂ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਕੁਮਾਰ ਛਾਬੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ ਸਿੱਧੂ ਨੇ ਡੀ.ਏ.ਵੀ. ਕਾਲਜ ਬਠਿੰਡਾ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਖਿਡਾਰੀਆਂ ਨਾਲ ਜਾਣ-ਪਹਿਚਾਣ ਕੀਤੀ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਅਤੇ ਕਨਵੀਨਰ ਰਵਿੰਦਰ ਸਿੰਘ ਨੇ ਮੁੱਖ ਮਹਿਮਾਨਾਂ ਦਾ ਬੁੱਕੇ ਦੇ ਕੇ ਸਵਾਗਤ ਕੀਤਾ। ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਡੀਈਓ ਰਾਜੀਵ ਕੁਮਾਰ ਛਾਬੜਾ ਨੇ ਕਿਹਾ ਕਿ ਕ੍ਰਿਕਟ ਵਰਗੀਆਂ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਟੀਮ ਭਾਵਨਾ, ਸਹਿਣਸ਼ੀਲਤਾ ਅਤੇ ਅਗਵਾਈ ਦੇ ਗੁਣ ਪੈਦਾ ਕਰਦੀਆਂ ਹਨ। ਖੇਡਾਂ ਜਿੱਥੇ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਮਹੱਤਵਪੂਰਨ ਹਨ, ਉੱਥੇ ਹੀ ਇਹ ਵਿਦਿਆਰਥੀਆਂ ਨੂੰ ਜਿੱਤ-ਹਾਰ ਨੂੰ ਖੇਡ ਭਾਵਨਾ ਨਾਲ ਸਵੀਕਾਰ ਕਰਨਾ ਵੀ ਸਿਖਾਉਂਦੀਆਂ ਹਨ। ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਬਠਿੰਡਾ ਦੀ ਟੀਮ ਨੇ ਜਲੰਧਰ ਖ਼ਿਲਾਫ਼ ਪਹਿਲਾਂ ਬੱਲੇਬਾਜ਼ੀ ਕਰਦਿਆਂ 15 ਓਵਰਾਂ ਵਿਚ 82 ਦੌੜਾਂ ਬਣਾਈਆਂ। ਜਿਸ ਦੇ ਜਵਾਬ ਵਿਚ ਜਲੰਧਰ ਦੀ ਟੀਮ ਨੇ 11.2 ਓਵਰਾਂ ਵਿਚ 83 ਦੌੜਾਂ ਬਣਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ। ਇਸੇ ਤਰ੍ਹਾਂ ਸ੍ਰੀ ਮੁਕਤਸਰ ਸਾਹਿਬ ਵਿਰੁੱਧ ਪਹਿਲਾ ਖੇਡਦੇ ਹੋਏ ਕਪੂਰਥਲਾ ਦੀ ਟੀਮ ਨੇ 15 ਓਵਰਾਂ ਵਿਚ 119 ਦੌੜਾਂ ਬਣਾਈਆਂ। ਜਵਾਬ ਵਿਚ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ 14.1 ਓਵਰਾਂ ਵਿਚ 120 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਤੀਜੇ ਮੈਚ ਵਿਚ ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ਨੇ ਤਰਨਤਾਰਨ ਖ਼ਿਲਾਫ਼ ਇਕ ਵਿਕਟ ਨਾਲ ਜਿੱਤ ਦਰਜ ਕੀਤੀ ਹੈ। ਤਰਨਤਾਰਨ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 15 ਓਵਰਾਂ ਵਿਚ 148 ਦੌੜਾਂ ਬਣਾਈਆਂ ਸਨ। ਇਸ ਮੌਕੇ ਇਸਟਪਾਲ ਸਿੰਘ, ਗੁਰਜੀਤ ਸਿੰਘ ਝੱਬਰ, ਹਰਪਾਲ ਸਿੰਘ, ਸਤਵੀਰ ਸਿੰਘ, ਗੁਰਵਿੰਦਰ ਸਿੰਘ ਅਤੇ ਹਰਭਗਵਾਨ ਦਾਸ ਆਦਿ ਹਾਜ਼ਰ ਸਨ।