ਡਾ. ਰਿੰਪੀ ਰਾਣੀ ਨੇ ਟੀ. ਪੀ. ਡੀ. ਮਾਲਵਾ ਕਾਲਜ ਨੇਬਰਹੁੱਡ ਕੈਂਪਸ ਇੰਚਾਰਜ ਵਜੋਂ ਸੰਭਾਲਿਆ ਅਹੁਦਾ
ਰਾਮਪੁਰਾ ਫੂਲ, 30 ਅਕਤੂਬਰ (ਹੇਮੰਤ ਕੁਮਾਰ ਸ਼ਰਮਾ)- ਪੰਜਾਬੀ ਯੂਨੀਵਰਸਿਟੀ ਟੀ. ਪੀ.
ਰਾਮਪੁਰਾ ਫੂਲ, 30 ਅਕਤੂਬਰ (ਹੇਮੰਤ ਕੁਮਾਰ ਸ਼ਰਮਾ)- ਪੰਜਾਬੀ ਯੂਨੀਵਰਸਿਟੀ ਟੀ. ਪੀ. ਡੀ. ਮਾਲਵਾ ਕਾਲਜ ਨੇਬਰਹੁੱਡ ਕੈਂਪਸ ਰਾਮਪੁਰਾ ਫੂਲ ਵਿਖੇ ਡਾ. ਰਿੰਪੀ ਰਾਣੀ ਨੇ ਬਤੌਰ ਕੈਂਪਸ ਇੰਚਾਰਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਮੂਹ ਸਟਾਫ਼ ਮੈਂਬਰਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਡਾ. ਰਿੰਪੀ ਰਾਣੀ ਸਾਲ 2002 ਤੋਂ ਕਾਲਜ ਵਿਖੇ ਬਤੌਰ ਅਸਿਸਟੈਂਟ ਪ੍ਰੋਫੈਸਰ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਅਹੁਦਾ ਸੰਭਾਲਣ ਉਪਰੰਤ ਡਾ. ਰਿੰਪੀ ਰਾਣੀ ਨੇ ਆਪਣੀ ਇਸ ਪ੍ਰਾਪਤੀ ਦਾ ਸਿਹਰਾ ਆਪਣੇ ਪਰਿਵਾਰ ਨੂੰ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਪਤੀ ਮਹੇਸ਼ ਗੁਪਤਾ ਵਲੋਂ ਮਿਲਿਆ ਨਿਰੰਤਰ ਸਹਿਯੋਗ, ਹੌਸਲਾ-ਅਫ਼ਜ਼ਾਈ ਤੇ ਅਣਥੱਕ ਸਾਥ ਉਨ੍ਹਾਂ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਰਿਹਾ ਹੈ। ਡਾ. ਰਿੰਪੀ ਰਾਣੀ ਦੀ ਇਸ ਨਿਯੁਕਤੀ ਨੂੰ ਕਾਲਜ ਦੇ ਅਕਾਦਮਿਕ ਵਿਕਾਸ ਅਤੇ ਪ੍ਰਬੰਧਕੀ ਕਾਰਜਾਂ ਨੂੰ ਹੋਰ ਸੁਚਾਰੂ ਬਣਾਉਣ ਵੱਲ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ, ਸਮਾਜਿਕ ਤੇ ਵਿੱਦਿਅਕ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਵਲੋਂ ਡਾ: ਰਿੰਪੀ ਰਾਣੀ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਮੁਬਾਰਕਬਾਦ ਦਿੱਤੀ ਗਈ।