01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਰਾਸ਼ਟਰੀ ਏਕਤਾ ਦਿਵਸ ਮੌਕੇ ਨੌਜਵਾਨਾਂ ਨੂੰ ਸਰਦਾਰ ਵੱਲਭ ਭਾਈ ਪਟੇਲ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੰਦੇਸ਼

ਬਠਿੰਡਾ, 31 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਭਾਰਤ ਦੇ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੀ ਜਨਮ ਵਰ੍ਹੇਗੰਢ ਨੂੰ ਸਮਰਪਿਤ ਰਾਸ਼ਟਰੀ ਏਕਤਾ ਦਿਵਸ ਪੂਰੇ ਉਤਸ਼ਾਹ ਅਤੇ ਸਨਮਾਨ ਨਾਲ ਮਨਾਇਆ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਬਠਿੰਡਾ ਅਮਨਦੀਪ ਸਿੰਘ ਮਾਵੀ ਮੁੱਖ ਮਹਿਮਾਨ ਵਜੋਂ ਪੁੱਜੇ।

Ad Position 21
No active advertisement
ਸਮੂਹ ਹਾਜ਼ਰੀਨ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣ, ਰਾਸ਼ਟਰੀ ਏਕਤਾ ਅਤੇ ਸਦਭਾਵਨਾ ਦਾ ਸੰਦੇਸ਼ ਹਰ ਨਾਗਰਿਕ ਤੱਕ ਪਹੁੰਚਾਉਣ ਦਾ ਪ੍ਰਣ ਲੈਂਦੇ ਹੋਏ। ਤਸਵੀਰ: ਲਵਲੀ 01-11-2026
ਬਠਿੰਡਾ, 31 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਭਾਰਤ ਦੇ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੀ ਜਨਮ ਵਰ੍ਹੇਗੰਢ ਨੂੰ ਸਮਰਪਿਤ ਰਾਸ਼ਟਰੀ ਏਕਤਾ ਦਿਵਸ ਪੂਰੇ ਉਤਸ਼ਾਹ ਅਤੇ ਸਨਮਾਨ ਨਾਲ ਮਨਾਇਆ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਬਠਿੰਡਾ ਅਮਨਦੀਪ ਸਿੰਘ ਮਾਵੀ ਮੁੱਖ ਮਹਿਮਾਨ ਵਜੋਂ ਪੁੱਜੇ। ਉਨ੍ਹਾਂ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੇ ਦ੍ਰਿੜ੍ਹ ਇਰਾਦੇ, ਦੂਰਅੰਦੇਸ਼ੀ ਅਤੇ ਦੇਸ਼ ਪ੍ਰਤੀ ਸਮਰਪਣ ਕਾਰਨ ‘ਭਾਰਤ ਦਾ ਲੋਹ ਪੁਰਸ਼’ ਕਿਹਾ ਜਾਂਦਾ ਹੈ। ਆਜ਼ਾਦੀ ਤੋਂ ਬਾਅਦ ਦੇਸ਼ ਦੀਆਂ ਵੱਖ-ਵੱਖ ਰਿਆਸਤਾਂ ਨੂੰ ਭਾਰਤੀ ਸੰਘ ਵਿਚ ਇਕਜੁੱਟ ਕਰਨ ਵਿਚ ਉਨ੍ਹਾਂ ਦੀ ਭੂਮਿਕਾ ਇਤਿਹਾਸਕ ਰਹੀ ਹੈ। ਉਨ੍ਹਾਂ ਦਾ ਜੀਵਨ ਸਾਨੂੰ ਅਨੁਸ਼ਾਸਨ, ਹਿੰਮਤ, ਸਮਰਪਣ ਅਤੇ ਰਾਸ਼ਟਰੀ ਏਕਤਾ ਦੀ ਮਹੱਤਤਾ ਦਾ ਸੰਦੇਸ਼ ਦਿੰਦਾ ਹੈ। ਡੀ.ਐਸ.ਪੀ. ਕਰਮਜੀਤ ਸਿੰਘ ਨੇ ਐਨ.ਐਸ.ਐਸ. ਵਲੰਟੀਅਰਾਂ ਨੂੰ ਭਾਈ ਪਟੇਲ ਦੇ ਜੀਵਨ, ਸੰਘਰਸ਼ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਪਾਏ ਗਏ ਅਹਿਮ ਯੋਗਦਾਨ ਬਾਰੇ ਦੱਸਿਆ। ਕਾਲਜ ਦੇ ਪ੍ਰਿੰਸੀਪਲ ਡਾ. ਜਯੋਤਸਨਾ ਨੇ ਨੌਜਵਾਨਾਂ ਨੂੰ ਦੇਸ਼ ਅਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਸਲ ਤਾਕਤ ਆਪਸੀ ਪਿਆਰ, ਭਾਈਚਾਰੇ, ਸਦਭਾਵਨਾ ਅਤੇ ਏਕਤਾ ਵਿਚ ਵੱਸਦੀ ਹੈ। ਨੌਜਵਾਨਾਂ ਨੂੰ ਜਾਤ - ਪਾਤ, ਧਰਮ ਅਤੇ ਭਾਸ਼ਾ ਦੇ ਭੇਦਭਾਵ ਤੋਂ ਉੱਪਰ ਉਠ ਕੇ ਰਾਸ਼ਟਰੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਅਤੇ ਐਨਐਸਐਸ ਵਲੰਟੀਅਰਾਂ ਵਲੋਂ ਰਾਸ਼ਟਰੀ ਏਕਤਾ ਦੀ ਸਹੁੰ ਚੁੱਕੀ ਗਈ।
Ad Position 22
No active advertisement
ਪਿਛਲੀ ਖ਼ਬਰ ਮੌੜ ਸਾਹਿਤਕ ਮੇਲਾ ਪੁਸਤਕ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦਾ ਸੁਨੇਹਾ ਦੇ ਕੇ ਸੰਪੰਨ ਅਗਲੀ ਖ਼ਬਰ ਪ੍ਰੋ. ਬਲਜਿੰਦਰ ਕੌਰ ਤੀਸਰੀ ਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ- ਬੰਗੀ
Ad Position 24