31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਮਾਲਵਾ ਕਾਲਜ ਆਫ਼ ਫ਼ਿਜ਼ੀਕਲ ਐਜੂਕੇਸ਼ਨ ਬਠਿੰਡਾ ਨੇ ਅੰਤਰ-ਕਾਲਜ ਕ੍ਰਿਕਟ ਮੁਕਾਬਲੇ ’ਚ ਜਿੱਤਿਆ ਕਾਂਸੀ ਤਗਮਾ

ਬਠਿੰਡਾ, 31 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮਾਲਵਾ ਕਾਲਜ ਆਫ਼ ਫ਼ਿਜੀਕਲ ਐਜੂਕੇਸ਼ਨ ਬਠਿੰਡਾ ਦੀ ਕ੍ਰਿਕਟ ਟੀਮ (ਲੜਕੀਆਂ) ਨੇ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕਟ ਮੁਕਾਬਲਿਆਂ ਵਿਚ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਜਿੱਤਿਆ ਹੈ। ਮੋਦੀ ਕਾਲਜ ਪਟਿਆਲਾ ਵਿਖੇ ਹੋਏ ਅੰਤਰ-ਕਾਲਜ ਕ੍ਰਿਕਟ ਮੁਕਾਬਲਿਆਂ ਵਿਚ 8 ਕਾਲਜਾਂ ਦੀਆਂ ਦੀਆਂ ਨੇ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 01-11-2026
ਬਠਿੰਡਾ, 31 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮਾਲਵਾ ਕਾਲਜ ਆਫ਼ ਫ਼ਿਜੀਕਲ ਐਜੂਕੇਸ਼ਨ ਬਠਿੰਡਾ ਦੀ ਕ੍ਰਿਕਟ ਟੀਮ (ਲੜਕੀਆਂ) ਨੇ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕਟ ਮੁਕਾਬਲਿਆਂ ਵਿਚ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਜਿੱਤਿਆ ਹੈ। ਮੋਦੀ ਕਾਲਜ ਪਟਿਆਲਾ ਵਿਖੇ ਹੋਏ ਅੰਤਰ-ਕਾਲਜ ਕ੍ਰਿਕਟ ਮੁਕਾਬਲਿਆਂ ਵਿਚ 8 ਕਾਲਜਾਂ ਦੀਆਂ ਦੀਆਂ ਨੇ ਹਿੱਸਾ ਲਿਆ। ਇਨ੍ਹਾਂ ਕ੍ਰਿਕਟ ਮੁਕਾਬਲਿਆਂ ਵਿਚ ਮਾਲਵਾ ਕਾਲਜ ਆਫ਼ ਫ਼ਿਜੀਕਲ ਐਜੂਕੇਸ਼ਨ ਬਠਿੰਡਾ ਦੀ ਖਿਡਾਰਨ ਜਸਪ੍ਰੀਤ ਕੌਰ ਨੇ ਸਰਵੋਤਮ ਸਕੋਰ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ ਹੈ। ਕਾਲਜ ਦੀ ਟੀਮ ਵਿਚ ਜਸਪ੍ਰੀਤ ਕੌਰ ਤੋਂ ਇਲਾਵਾ ਸਾਕਸੀ, ਪਵਨਦੀਪ ਕੌਰ, ਮੋਨਿਕਾ, ਰੇਖਾ , ਗੁਰਪ੍ਰੀਤ ਕੌਰ, ਸੁਖਲੀਨ ਕੌਰ, ਜਸ਼ਨਦੀਪ ਕੌਰ, ਅਨਮੋਲਦੀਪ ਕੌਰ, ਸਨਪ੍ਰੀਤ ਕੌਰ, ਵੀਰਪਾਲ ਕੌਰ, ਮਮਤਾ ਟਾਕ, ਨਵਪ੍ਰੀਤ ਕੌਰ, ਮਨਪ੍ਰੀਤ ਕੌਰ, ਅਨੁਰਾਧਾ, ਰਾਜਨਦੀਪ ਕੌਰ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦੇ ਹੋਏ ਕਾਲਜ ਦਾ ਨਾਮ ਰੌਸ਼ਨ ਕੀਤਾ। ਕਾਲਜ ਡੀਨ ਰਘਬੀਰ ਚੰਦ ਸ਼ਰਮਾ ਨੇ ਇਸ ਸਫ਼ਲਤਾ ਦਾ ਸਿਹਰਾ ਕ੍ਰਿਕਟ ਕੋਚ ਅਸਿਸਟੈਂਟ ਪ੍ਰੋਫੈਸਰ ਜਗਦੀਪ ਸਿੰਘ ਦੀ ਮਿਹਨਤ ਅਤੇ ਸਿਖਲਾਈ ਸਿਰ ਬੰਨਦਿਆਂ, ਖਿਡਾਰੀਆਂ ਨੂੰ ਭਵਿੱਖ ਵਿਚ ਨਵੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਕਾਲਜ ਡੀਨ ਅਤੇ ਸਮੂਹ ਸਟਾਫ਼ ਨੇ ਸਮੁੱਚੀ ਕ੍ਰਿਕਟ ਟੀਮ ਅਤੇ ਕੋਚ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਕਾਲਜ ਮੈਨੇਜਮੈਂਟ ਚੇਅਰਮੈਨ ਰਮਨ ਸਿੰਗਲਾ, ਮੀਤ ਪ੍ਰਧਾਨ ਗੋਇਲ, ਮੈਂਬਰ ਕੇ.ਪੀ.ਐਸ ਬਰਾੜ ਰਿਟਾਇਰਡ ਜੁਆਇੰਟ ਕਮਿਸ਼ਨਰ ਇਨਕਮ ਟੈਕਸ (ਅੰਤਰ-ਰਾਸ਼ਟਰੀ ਅਥਲੀਟ) ਨੇ ਜੇਤੂ ਖਿਡਾਰਨਾਂ ਨੂੰ ਵਧਾਈ ਦਿੱਤੀ ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਰਸੀ ਮਨਾਈ ਅਗਲੀ ਖ਼ਬਰ ਵਿਨੂ ਮਾਂਕੜ ਟਰਾਫ਼ੀ ਜੇਤੂ ਟੀਮ ਦਾ ਹਿੱਸਾ ਬਣੇ ਬਠਿੰਡਾ ਦੇ ਦੋ ਖਿਡਾਰੀਆਂ ਦਾ ਮੇਅਰ ਵਲੋਂ ਸਨਮਾਨ
Ad Position 24