02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਮੁਲਾਜ਼ਮ 16 ਨਵੰਬਰ ਤੋਂ ਕਰਨਗੇ ਤਿੰਨ ਰੋਜ਼ਾ ਹੜਤਾਲ

ਬਠਿੰਡਾ, 1 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਵਲੋਂ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਡਿੱਪੂ ਪ੍ਰਧਾਨ ਹਰਤਾਰ ਸ਼ਰਮਾ, ਸੂਬਾ ਆਗੂ ਸਰਬਜੀਤ ਸਿੰਘ ਕੂਲਾਰ, ਸਕੱਤਰ ਅੰਗਰੇਜ਼ ਸਿੱਧੂ , ਕੈਸ਼ੀਅਰ ਬਲਕਾਰ ਸਿੰਘ ਗਿੱਲ, ਸੀਨੀਅਰ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਰੋਮਾਣਾ ਨੇ ਦੱਸਿਆ ਕਿ ਲੁਧਿਆਣਾ ਦੇ ਈਸੜੂ ਭਵਨ ਵਿਖੇ ਹੋਈ ਸੂਬਾ ਪੱਧਰੀ ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਸਰਕਾਰ ਵਲੋਂ ਕੀਤੇ ਵਾਅਦੇ ਪੂਰੇ ਨਾ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 02-11-2026
ਬਠਿੰਡਾ, 1 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਵਲੋਂ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਡਿੱਪੂ ਪ੍ਰਧਾਨ ਹਰਤਾਰ ਸ਼ਰਮਾ, ਸੂਬਾ ਆਗੂ ਸਰਬਜੀਤ ਸਿੰਘ ਕੂਲਾਰ, ਸਕੱਤਰ ਅੰਗਰੇਜ਼ ਸਿੱਧੂ , ਕੈਸ਼ੀਅਰ ਬਲਕਾਰ ਸਿੰਘ ਗਿੱਲ, ਸੀਨੀਅਰ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਰੋਮਾਣਾ ਨੇ ਦੱਸਿਆ ਕਿ ਲੁਧਿਆਣਾ ਦੇ ਈਸੜੂ ਭਵਨ ਵਿਖੇ ਹੋਈ ਸੂਬਾ ਪੱਧਰੀ ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਸਰਕਾਰ ਵਲੋਂ ਕੀਤੇ ਵਾਅਦੇ ਪੂਰੇ ਨਾ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਡਿੱਪੂ ਪ੍ਰਧਾਨ ਹਰਤਾਰ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਵਲੋਂ 16 ਨਵੰਬਰ ਤੋਂ ਤਿੰਨ ਰੋਜ਼ਾ ਹੜਤਾਲ ਕੀਤੀ ਜਾਵੇਗੀ ਅਤੇ ਮੁੱਖ ਮੰਤਰੀ ਜਾਂ ਟਰਾਂਸਪੋਰਟ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ। ਜੇਕਰ ਮੰਗਾਂ ਦਾ ਹੱਲ ਨਾ ਹੋਇਆ ਤਾ ਉਨ੍ਹਾਂ ਵਲੋਂ ਅਣਮਿਥੇ ਸਮੇਂ ਲਈ ਮੁਕੰਮਲ ਹੜਤਾਲ ਕੀਤੀ ਜਾਵੇਗੀ। ਹਰਤਾਰ ਸ਼ਰਮਾ ਨੇ ਦੱਸਿਆ ਕਿ 5 ਨਵੰਬਰ ਨੂੰ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਬੈਨਰ ਹੇਠ ਦਿੜ੍ਹਬਾ ਵਿਖੇ ਵਿੱਤ ਮੰਤਰੀ ਦੇ ਹਲਕੇ ਵਿਚ ਰੋਸ ਪ੍ਰਦਰਸ਼ਨ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ 8 ਨਵੰਬਰ ਤੋਂ ਸਰਕਾਰ ਦੀਆਂ ਸਿਆਸੀ ਰੈਲੀਆਂ ਦਾ ਵਿਰੋਧ ਅਤੇ 10 ਨਵੰਬਰ ਨੂੰ ਸੂਬੇ ਦੇ ਸਮੂਹ ਡਿਪੂਆਂ ਅੱਗੇ ਗੇਟ ਰੈਲੀਆਂ ਕੀਤੀਆਂ ਜਾਣਗੀਆਂ। ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਪਨਬੱਸ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਰਵਿਸ ਰੂਲਜ਼ ਕੈਬਨਿਟ ਵਿਚ ਪਾਸ ਕਰਨ, ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ‘ਤੇ ਲਿਆਉਣ ਅਤੇ ਸੰਘਰਸ਼ ਦੌਰਾਨ ਦਰਜ ਪਰਚੇ ਰੱਦ ਕਰਨ ਦੇ ਭਰੋਸੇ ਦਿੱਤੇ ਗਏ ਸਨ, ਪਰ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ। ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀਆ ਲਟਕਦੀਆਂ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ, ਨਹੀਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਮੌਤ ਅਗਲੀ ਖ਼ਬਰ ਜੀਓ ਦਾ 5ਜੀ ਡਿਜੀਟਲ ਇੰਟਰਨੈੱਟ ਟਾਵਰ ਲਗਾਉਣ ਦਾ ਝਾਂਸਾ ਦੇ ਕੇ 17.60 ਲੱਖ ਰੁਪਏ ਦੀ ਠੱਗੀ
Ad Position 24