02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਮਾਨ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗੀ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ-ਤ੍ਰਿਪਤ ਰਜਿੰਦਰ ਸਿੰਘ ਬਾਜਵਾ

ਬਠਿੰਡਾ, 1 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ‘ਇਨਸਾਫ਼ ਰੈਲੀ’ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰੈਲੀ ਵਿਚ ਪੰਜਾਬ ਭਰ ਤੋਂ ਕਾਂਗਰਸੀ ਵਰਕਰਾਂ ਤੋਂ ਇਲਾਵਾ ਆਮ ਲੋਕ ਅਤੇ ਵਪਾਰੀ ਵਰਗ ਦੀ ਵੱਡੀ ਸ਼ਮੂਲੀਅਤ ਹੋਵੇਗੀ।

Ad Position 21
No active advertisement
ਬਠਿੰਡਾ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ। ਤਸਵੀਰ: ਲਵਲੀ 02-11-2026
ਬਠਿੰਡਾ, 1 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ‘ਇਨਸਾਫ਼ ਰੈਲੀ’ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰੈਲੀ ਵਿਚ ਪੰਜਾਬ ਭਰ ਤੋਂ ਕਾਂਗਰਸੀ ਵਰਕਰਾਂ ਤੋਂ ਇਲਾਵਾ ਆਮ ਲੋਕ ਅਤੇ ਵਪਾਰੀ ਵਰਗ ਦੀ ਵੱਡੀ ਸ਼ਮੂਲੀਅਤ ਹੋਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਬਠਿੰਡਾ ਕਾਂਗਰਸ ਭਵਨ ਵਿਖੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਅਤੇ ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ ਵਿਚ ਕਾਂਗਰਸੀ ਵਰਕਰਾਂ ਦੀ ਹੋਈ ਮੀਟਿੰਗ ਨੂੰ ਸੰਬੋਧਨ ਕਰਨ ਉਪਰੰਤ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਆਗੂ ਟਹਿਲ ਸਿੰਘ ਸੰਧੂ, ਕੇ.ਕੇ. ਅਗਰਵਾਲ, ਅਸ਼ੋਕ ਕੁਮਾਰ, ਮੀਤ ਪ੍ਰਧਾਨ ਅਤੇ ਪ੍ਰੈੱਸ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ, ਕਿਰਨਜੀਤ ਸਿੰਘ ਗਹਿਰੀ, ਅੰਮ੍ਰਿਤਾ ਗਿੱਲ ਸਮੇਤ ਵੱਖ-ਵੱਖ ਵਿੰਗਾ ਦੇ ਅਹੁਦੇਦਾਰ-ਵਰਕਰ ਹਾਜ਼ਰ ਸਨ। ਇਸ ਮੌਕੇ ਬਾਜਵਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਮਾਨ ਸਰਕਾਰ ਨੇ ਸੂਬੇ ਦਾ ਬੇੜਾ ਗ਼ਰਕ ਕਰਕੇ ਰੱਖ ਦਿੱਤਾ। ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਬੇਹੱਦ ਮਾੜੀ ਹੈ, ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਹੋ ਰਹੀਆਂ ਹਨ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ । ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਘੇਰਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀਆਂ ਗੱਲਾਂ ਤੋਂ ਪਹਿਲਾਂ ਅਮਿਤ ਸ਼ਾਹ ਨੂੰ 50 ਕਿੱਲੋਮੀਟਰ ਦੇ ਬੀਐਸਐਫ ਦੇ ਏਰੀਏ ਤਹਿਤ ਗੁਆਂਢੀ ਦੇਸ਼ਾਂ ਤੋਂ ਹੋ ਰਹੀ ਸਮਗਲਿੰਗ ਅਤੇ ਗੁਜਰਾਤ ਦੀਆਂ ਬੰਦਰਗਾਹਾਂ ‘ਤੇ ਫੜੇ ਜਾਂਦੇ ਹਜ਼ਾਰਾਂ ਟਨ ਨਸ਼ੇ ਦਿਖਾਈ ਕਿਉਂ ਨਹੀਂ ਦਿੰਦੇ। ਉਨ੍ਹਾਂ ਕ ਿਹਾ ਕਿ ਅਕਾਲੀ-ਭਾਜਪਾ ਸਰਕਾਰ ਸਮੇਂ ਚਿੱਟੇ ਦੀ ਹੋਂਦ ਹੋਈ, ਫਿਰ ਹੁਣ ਨਸ਼ਿਆਂ ਦੀਆਂ ਗੱਲਾਂ ਕਰਨੀਆਂ ਚੰਗੀਆਂ ਨਹੀਂ ਲੱਗਦੀਆਂ। ਬਾਜਵਾ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਕਾਂਗਰਸ ਨੂੰ ਬਦਲ ਵਜੋਂ ਦੇਖ ਰਹੇ ਹਨ ਅਤੇ ਇਹ 4 ਨਵੰਬਰ ਦੀ ਰੈਲੀ ਸਰਕਾਰ ਦੀਆਂ ਜੜਾਂ ਹਿਲਾ ਕੇ ਰੱਖ ਦੇਵੇਗੀ। ਉਨ੍ਹਾਂ ਦੋਨੋਂ ਜ਼ਿਲ੍ਹਾ ਪ੍ਰਧਾਨਾਂ ਦੀ ਪਿੱਠ ਥਪਾਉਂਦਿਆਂ ਕਿਹਾ ਕਿ ਜਿਸ ਤਰੀਕੇ ਨਾਲ ਬਠਿੰਡਾ ਕਾਂਗਰਸ ਭਵਨ ਵਿਖੇ ਰਿਕਾਰਡ ਤੋੜ ਵਰਕਰਾਂ ਨੇ ਰੈਲੀ ਵਿਚ ਜਾਣ ਦੀ ਹਾਮੀ ਭਰੀ ਹੈ, ਉਸ ਤੋਂ ਸਪੱਸ਼ਟ ਹੈ ਕਿ ਸੰਗਰੂਰ ਰੈਲੀ ਵਿਚ 2 ਲੱਖ ਤੋਂ ਵੱਧ ਲੋਕਾਂ ਦਾ ਇਕੱਠ ਹੋਵੇਗਾ। ਇਸ ਤੋਂ ਪਹਿਲਾਂ ਦੋਨੇਂ ਜ਼ਿਲ੍ਹਾ ਪ੍ਰਧਾਨਾਂ ਨੇ ਸਾਬਕਾ ਮੰਤਰੀ ਦਾ ਬਠਿੰਡਾ ਪਹੁੰਚਣ ‘ਤੇ ਸਵਾਗਤ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ, ਸਾਬਕਾ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ, ਸਾਬਕਾ ਵਿਧਾਇਕ ਰੁਪਿੰਦਰ ਕੌਰ ਰੂਬੀ, ਭੁਪਿੰਦਰ ਗੋਰਾ, ਸੀਨੀਅਰ ਕਾਂਗਰਸੀ ਆਗੂ ਸੁਖਦੇਵ ਸਿੰਘ ਚਹਿਲ, ਡਾ. ਜੀਵਨਜੋਤ ਕੌਰ ਭੱਟੀ, ਦਰਸ਼ਨ ਸਿੰਘ ਸੰਧੂ, ਰਣਜੀਤ ਸਿੰਘ ਸੰਧੂ, ਲਖਵਿੰਦਰ ਸਿੰਘ ਲੱਕੀ, ਮਾਧਵ ਸ਼ਰਮਾ, ਸੁਖਦੀਪ ਮੌੜ, ਨਰਿੰਦਰ ਗਾਂਧੀ, ਬਲਤੇਜ ਸਿੰਘ ਸਿੱਧੂ, ਗੁਰਮੀਤ ਸਿੰਘ ਨਾਥਪੁਰਾ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨਿਯੁਕਤੀ ਪੱਤਰ ਦੇਣ ਤੋਂ ਪਹਿਲਾਂ ਮੈਰਿਟ ਸੂਚੀ ਜਨਤਕ ਕਰਨ ਦੀ ਮੰਗ ਅਗਲੀ ਖ਼ਬਰ ਭਾਜਪਾ ’ਚ ਨੌਜਵਾਨਾਂ ਦੀ ਵਧਦੀ ਸ਼ਮੂਲੀਅਤ ਜਿੱਤ ਦਾ ਮੀਲ ਪੱਥਰ ਬਣੇਗੀ–ਮੰਗਤ ਰਾਏ ਬਾਂਸਲ
Ad Position 24