02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਆਪ ਸਰਕਾਰ ਤੋਂ ਨਿਰਾਸ਼ ਹੋ ਕੇ ਲੋਕ ਅਕਾਲੀ ਦਲ ਨਾਲ ਜੁੜਨ ਲੱਗੇ- ਮਲੂਕਾ

ਭਗਤਾ ਭਾਈਕਾ, 1 ਨਵੰਬਰ (ਸੁਖਪਾਲ ਸਿੰਘ ਸੋਨੀ)- ਨਗਰ ਮਲੂਕਾ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਅਜੈਬ ਸਿੰਘ ਮਲੂਕਾ ਸਮੇਤ ਕਾਂਗਰਸ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਿਤ 13 ਪਰਿਵਾਰਾਂ ਨੇ ਆਪਣੀਆਂ ਪਾਰਟੀਆਂ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਰਾਮਪੁਰਾ ਫੂਲ ਦੇ ਮੁੱਖ ਸੇਵਾਦਾਰ ਸਿਕੰਦਰ ਸਿੰਘ ਮਲੂਕਾ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਮੂਹ ਪਰਿਵਾਰਾਂ ਦਾ ਸਵਾਗਤ ਕੀਤਾ।

Ad Position 21
No active advertisement
ਅਜੀਤ ਡੈਸਕ 02-11-2026
ਭਗਤਾ ਭਾਈਕਾ, 1 ਨਵੰਬਰ (ਸੁਖਪਾਲ ਸਿੰਘ ਸੋਨੀ)- ਨਗਰ ਮਲੂਕਾ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਅਜੈਬ ਸਿੰਘ ਮਲੂਕਾ ਸਮੇਤ ਕਾਂਗਰਸ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਿਤ 13 ਪਰਿਵਾਰਾਂ ਨੇ ਆਪਣੀਆਂ ਪਾਰਟੀਆਂ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਰਾਮਪੁਰਾ ਫੂਲ ਦੇ ਮੁੱਖ ਸੇਵਾਦਾਰ ਸਿਕੰਦਰ ਸਿੰਘ ਮਲੂਕਾ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਮੂਹ ਪਰਿਵਾਰਾਂ ਦਾ ਸਵਾਗਤ ਕੀਤਾ। ਇਸ ਮੌਕੇ ਸ. ਮਲੂਕਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸਰਕਾਰ ਬਣਨ ਤੋਂ ਬਾਅਦ ਇਹ ਵਾਅਦੇ ਪੂਰੇ ਕਰਨ ਵਿਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਵਿਕਾਸ ਕਾਰਜਾਂ ਦੀ ਰਫ਼ਤਾਰ ਮੱਠੀ ਪੈ ਗਈ ਹੈ, ਕਿਸਾਨ, ਮਜ਼ਦੂਰ, ਵਪਾਰੀ ਅਤੇ ਮੁਲਾਜ਼ਮ ਵਰਗ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਪ੍ਰੇਸ਼ਾਨ ਹਨ। ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਵੀ ਹਕੀਕਤ ਵਿਚ ਪੂਰੇ ਹੁੰਦੇ ਦਿਖਾਈ ਨਹੀਂ ਦੇ ਰਹੇ। ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਤੋਂ ਲੋਕਾਂ ਵਿਚ ਨਿਰਾਸ਼ਾ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚਲੇ ਫ਼ਰਕ ਨੂੰ ਸਮਝ ਚੁੱਕੇ ਹਨ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ, ਸੜਕਾਂ, ਬਿਜਲੀ, ਸਿੱਖਿਆ ਅਤੇ ਸਿਹਤ ਸਹੂਲਤਾਂ ਦੇ ਖੇਤਰ ਵਿਚ ਕੀਤੇ ਕੰਮ ਅੱਜ ਵੀ ਲੋਕਾਂ ਨੂੰ ਯਾਦ ਹਨ। ਸ. ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਪਹਿਰੇਦਾਰੀ ਕਰਨ ਵਾਲੀ ਪਾਰਟੀ ਰਹੀ ਹੈ।ਲੋਕਾਂ ਦਾ ਪਾਰਟੀ ਨਾਲ ਮੁੜ ਜੁੜਨਾ ਇਸ ਗੱਲ ਦਾ ਪ੍ਰਮਾਣ ਹੈ ਕਿ ਲੋਕ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵਾਲੀ ਮਜ਼ਬੂਤ ਖੇਤਰੀ ਪਾਰਟੀ ਨੂੰ ਅੱਗੇ ਲਿਆਉਣਾ ਚਾਹੁੰਦੇ ਹਨ। ਉਨ੍ਹਾਂ ਪਾਰਟੀ ਵਿਚ ਸ਼ਾਮਲ ਹੋਏ 13 ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਸਾਰੇ ਵਰਕਰਾਂ ਨੂੰ ਨਾਲ ਲੈ ਕੇ ਹਲਕੇ ਦੇ ਵਿਕਾਸ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਖੇਤੀ ਹਾਦਸਾ ਪੀੜਤ ਕਿਸਾਨਾਂ ਲਈ ਮੁਆਵਜ਼ੇ ਬਿਨ੍ਹਾਂ ਪੋਸਟਮਾਰਟਮ ਰਿਪੋਰਟ ਤੋਂ ਦਿੱਤੇ ਜਾਣ- ਕਿਸਾਨ ਆਗੂ ਅਗਲੀ ਖ਼ਬਰ ਵਿਗਿਆਨ ਮੇਲੇ ਵਿਚ ਵਿਦਿਆਰਥਣ ਪ੍ਰੀਤਇੰਦਰ ਕੌਰ ਨੇ ਸਰਵਹਿੱਤਕਾਰੀ ਸਕੂਲ ਦਾ ਨਾਂਂਅ ਕੀਤਾ ਰੌਸ਼ਨ
Ad Position 24