01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਆਮ ਆਦਮੀ ਪਾਰਟੀ ਦੀ ਸਰਕਾਰ ’ਚ ਲੋਕ ਸਹਿਮ ’ਚ ਜਿਉਂ ਰਹੇ ਹਨ, ਕਾਂਗਰਸ ਸਰਕਾਰ ਬਣਨ ’ਤੇ ਗੈਂਗਸਟਰਵਾਦ ਅਤੇ ਲਾਕਾਨੂੰਨੀ ਖ਼ਤਮ ਕਰ ਦਿਆਂਗੇ- ਚੰਨੀ

ਭਾਈਰੂਪਾ, 1 ਨਵੰਬਰ (ਵਰਿੰਦਰ ਲੱਕੀ/ਸੁਖਪਾਲ ਸਿੰਘ ਸੋਨੀ)- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਖਿਆ ਹੈ ਕਿ ਸੂਬੇ ਅੰਦਰ ਕਾਨੂੰਨ ਦਾ ਰਾਜ ਖ਼ਤਮ ਹੋ ਚੁੱਕਾ ਹੈ ਅਤੇ ਲੋਕ ਡਰ ਦੇ ਸਾਏ ਹੇਠ ਜੀ ਰਹੇ ਹਨ; ਉਨ੍ਹਾਂ ਕਿਹਾ ਕਿ ਅਜਿਹਾ ਮਾਹੌਲ ਬਦਲਣ ਦੀ ਡਾਹਢੀ ਲੋੜ ਹੈ, ਜਿਸ ਲਈ ਪੰਜਾਬ ਦੇ ਲੋਕਾਂ ਨੇ ਕਮਰਕਸੇ ਕਸ ਲਏ ਹਨ। ਸ੍ਰ ਚੰਨੀ ਨੇ ਇਹ ਪ੍ਰਗਟਾਵੇ ਸਾਬਕਾ ਵਜ਼ੀਰ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਸੂਬਾ ਆਗੂ ਗੁਰਪ੍ਰੀਤ ਸਿੰਘ ਕਾਂਗੜ ਦੀ ਪਿੰਡ ਕਾਂਗੜ ਸਥਿਤ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤੇ, ਜਿੱਥੇ ਉਹ ਰਾਤ ਭਰ ਰੁਕੇ।

Ad Position 21
No active advertisement
ਅਜੀਤ ਡੈਸਕ 02-11-2026
ਭਾਈਰੂਪਾ, 1 ਨਵੰਬਰ (ਵਰਿੰਦਰ ਲੱਕੀ/ਸੁਖਪਾਲ ਸਿੰਘ ਸੋਨੀ)- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਖਿਆ ਹੈ ਕਿ ਸੂਬੇ ਅੰਦਰ ਕਾਨੂੰਨ ਦਾ ਰਾਜ ਖ਼ਤਮ ਹੋ ਚੁੱਕਾ ਹੈ ਅਤੇ ਲੋਕ ਡਰ ਦੇ ਸਾਏ ਹੇਠ ਜੀ ਰਹੇ ਹਨ; ਉਨ੍ਹਾਂ ਕਿਹਾ ਕਿ ਅਜਿਹਾ ਮਾਹੌਲ ਬਦਲਣ ਦੀ ਡਾਹਢੀ ਲੋੜ ਹੈ, ਜਿਸ ਲਈ ਪੰਜਾਬ ਦੇ ਲੋਕਾਂ ਨੇ ਕਮਰਕਸੇ ਕਸ ਲਏ ਹਨ। ਸ੍ਰ ਚੰਨੀ ਨੇ ਇਹ ਪ੍ਰਗਟਾਵੇ ਸਾਬਕਾ ਵਜ਼ੀਰ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਸੂਬਾ ਆਗੂ ਗੁਰਪ੍ਰੀਤ ਸਿੰਘ ਕਾਂਗੜ ਦੀ ਪਿੰਡ ਕਾਂਗੜ ਸਥਿਤ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤੇ, ਜਿੱਥੇ ਉਹ ਰਾਤ ਭਰ ਰੁਕੇ। ਕਾਂਗੜ ਨੇ ਉਨ੍ਹਾਂ ਦੀ ਮਿਜਾਜਪੁਰਸੀ ਵੀ ਕੀਤੀ। ਦੋਨਾਂ ਆਗੂਆਂ ਨੇ ਕਾਂਗਰਸ ਪਾਰਟੀ, ਸੱਤਾ ਧਿਰ ਅਤੇ ਅਕਾਲੀਆਂ ਬਾਰੇ ਵੀ ਖੁੱਲ੍ਹ ਕੇ ਵਿਚਾਰਾਂ ਕੀਤੀਆਂ। ਚੰਨੀ ਹੋਰਾਂ ਕਿਹਾ ਕਿ ਸੂਬੇ ਅੰਦਰ ਲਾਕਾਨੂੰਨੀ ਸਿਖ਼ਰਾਂ ‘ਤੇ ਹੈ, ਫ਼ਿਰੌਤੀਆਂ ਲਈਆਂ ਜਾ ਰਹੀਆਂ ਹਨ ਅਤੇ ਨਸ਼ਿਆਂ ਦੇ ਫੈਲੇ ਕੋਹੜ ਕਾਰਨ ਆਏ ਦਿਨ ਮਾਵਾਂ ਦੇ ਪੁੱਤ ਮਾਰੇ ਜਾ ਰਹੇ ਹਨ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਦੋਸ਼ ਲਾਏ ਕਿ ਇਹ ਸਭ ਕੁਝ ਸਰਕਾਰ ਦੀ ਕਥਿਤ ਮਿਲੀਭੁਗਤ ਤੋਂ ਬਿਨ੍ਹਾਂ ਨਹੀਂ ਹੋ ਸਕਦਾ। ਸਾਬਕਾ ਮੁੱਖ ਮੰਤਰੀ ਦਾ ਕਹਿਣਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਲੋਕ ਹਿਤ ਵਿਚ ਜ਼ਮੀਨ ‘ਤੇ ਕੀਤੇ ਕੰਮ ਦਿਖਾਈ ਨਹੀਂ ਦੇ ਰਹੇ, ਇਸੇ ਕਰਕੇ ਇਹ ਸਰਕਾਰ ਇਸ਼ਤਿਹਾਰ ਬਾਜ਼ੀ ਤੇ ਸੂਬੇ ਦਾ ਅਨਮੋਲ ਖ਼ਜ਼ਾਨਾ ਕਰੋੜਾਂ ਵਿਚ ਇਸ ਗੱਲ ਨੂੰ ਸਾਬਤ ਕਰਨ ਤੇ ਲੱਗੀ ਹੋਈ ਹੈ ਕਿ ਸਰਕਾਰ ਬਹੁਤ ਕੰਮ ਕਰ ਰਹੀ ਹੈ, ਜਦਕਿ ਕੀਤੇ ਕੰਮਾਂ ਨੂੰ ਕਿਸੇ ਇਸ਼ਤਿਹਾਰ ਦੀ ਕਥਿਤ ਝੂਠੀ ਗਵਾਹੀ ਦੀ ਲੋੜ ਨਹੀਂ ਹੁੰਦੀ। ਸਰਕਾਰ ਵਲੋਂ ਨੌਜਵਾਨਾਂ ਨੂੰ ਸਰਕਾਰੀ ਰੁਜ਼ਗਾਰ ਦਿੱਤੇ ਜਾਣ ਦਾ ਮਖ਼ੌਲ ਉਡਾਉਂਦਿਆਂ ਉਨ੍ਹਾਂ ਸਰਕਾਰ ਨੂੰ ਚੁਨੌਤੀ ਦਿੱਤੀ ਕਿ ਜੇਕਰ ਸਰਕਾਰੀ ਨੌਕਰੀਆਂ ਦੇਣ ਦੇ ਮਾਮਲੇ ਵਿਚ ਸਰਕਾਰ ਸੱਚੀ ਹੈ ਤਾਂ ਉਹ ਵਾਈਟ ਪੇਪਰ ਜਾਰੀ ਕਰੇ। ਚੰਨੀ ਨੇ ਦਾਅਵਾ ਕੀਤਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ ਤੇ ਇਸ ਸਰਕਾਰ ਦਾ ਰਾਜਸੀ ਭੋਗ ਪਾਉਣ ਦੀ ਤਿਆਰੀ ਖਿੱਚੀ ਬੈਠੇ ਹਨ। ਉਨ੍ਹਾਂ ਦੋਸ਼ ਲਾਏ ਕਿ ਸੂਬੇ ਅੰਦਰ ਗ਼ੈਰ ਕਾਨੂੰਨੀ ਮਾਈਨਿੰਗ ਖੁੱਲ੍ਹੇਆਮ ਹੈ ਤੇ ਸਰਕਾਰ ਦੀ ਕਥਿਤ ਸਹਿ ਨਾਲ ਇਸ ਕਾਰੋਬਾਰ ਨਾਲ ਜੁੜੇ ਲੋਕ ਪੰਜਾਬ ਦਾ ਕਰੋੜਾਂ ਰੁਪਿਆ ਦਿੱਲੀ ਲਿਜਾ ਰਹੇ ਹਨ। ਉਨ੍ਹਾਂ ਇਹ ਵੀ ਦੋਸ਼ ਲਾਏ ਕਿ ਇਸ ਅਨਾੜੀ ਸਰਕਾਰ ਨੇ ਸੂਬੇ ਨੂੰ ਭਾਰੀ ਕਰਜ਼ੇ ਵਿਚ ਡੋਬ ਦਿੱਤਾ ਹੈ। ਸਾਬਕਾ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਕਾਂਗਰਸ ਸਰਕਾਰ ਆਉਣ ਤੇ ਸੂਬੇ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਮਜ਼ਬੂਤ ਕਰਕੇ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ ‘ਤੇ ਪਾਇਆ ਜਾਵੇਗਾ। ਇਸ ਮੌਕੇ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਚਾਰੇ ਪਾਸੇ ਫੈਲੀ ਅਫ਼ਰਾਤਫ਼ਰੀ ਕਾਰਨ ਲੋਕਾਂ ਦਾ ਇਸ ਰਾਜ ਤੋਂ ਮੋਹ ਭੰਗ ਹੋ ਚੁੱਕਾ ਹੈ, ਜਦੋਂਕਿ ਅਕਾਲੀ ਆਪਣੀ ਹੋਂਦ ਦੀ ਲੜਾਈ ਲੜ ਰਹੇ ਹਨ। ਕਾਂਗੜ ਨੇ ਵੀ ਦਾਅਵਾ ਕੀਤਾ ਕਿ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣਨ ਜਾ ਰਹੀ ਹੈ ਤੇ ਸਰਕਾਰ ਬਣਨ ਤੇ ਉਹ ਹਲਕੇ ਦੇ ਵਿਕਾਸ ਕਾਰਜਾਂ ਨੂੰ ਸਿਖ਼ਰਾਂ ਤੇ ਲੈ ਕੇ ਜਾਣਗੇ ਅਤੇ ਪਹਿਲਾਂ ਨਾਲੋਂ ਵੀ ਵੱਧ ਗ੍ਰਾਂਟਾਂ ਲੈ ਕੇ ਆਉਣਗੇ। ਇਸ ਸਮੇਂ ਬੂਟਾ ਸਿੰਘ ਸਿੱਧੂ, ਇੰਦਰਜੀਤ ਸਿੰਘ ਭੋਡੀਪੁਰਾ, ਜਗਜੀਤ ਸਿੰਘ ਕੋਇਰ ਸਿੰਘ ਵਾਲਾ, ਅਮਨਦੀਪ ਸਿੰਘ ਸਲਾਬਤਪੁਰਾ, ਸਵਰਨਜੀਤ ਸਿੰਘ ਕਾਂਗੜ, ਗੁਰਪ੍ਰਤਾਪ ਸਿੰਘ ਕਾਂਗੜ, ਗੁਰਪ੍ਰੀਤ ਸਿੰਘ ਘਾਰੂ, ਪਰਮਿੰਦਰ ਸਿੰਘ ਜਲਾਲ, ਰਾਜਾ ਸਿੱਧੂ ਕੌਂਸਲਰ, ਸਿੱਧੂ ਸਿੰਘ ਭਗਤਾ, ਸੋਨੀ ਮੈਂਬਰ ਕੋਠਾ, ਲੱਕੀ ਜਲਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕਾ ਪ੍ਰੋ.ਬਲਜਿੰਦਰ ਕੌਰ ਨੂੰ ਤੀਜੀ ਵਾਰ ਟਿਕਟ ਮਿਲਣ ‘ਤੇ ਪਿੰਡਾਂ ਦੇ ‘ਆਪ’ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ... ਅਗਲੀ ਖ਼ਬਰ ਮਾਤਾ ਸਾਹਿਬ ਕੌਰ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਤਿੰਨ ਰੋਜ਼ਾ ਗੁਰਮਤਿ ਸਮਾਗਮ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਆਰੰਭ
Ad Position 24