01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸੰਤ ਬਾਬਾ ਫਤਿਹ ਸਿੰਘ ਦੀ ਪੰਥ ਤੇ ਪੰਜਾਬ ਨੂੰ ਵੱਡੀ ਦੇਣ - ਜਨਮੇਜਾ ਸਿੰਘ ਸੇਖੋਂ

ਚਾਉਕੇ, 1 ਨਵੰਬਰ (ਮਨਜੀਤ ਸਿੰਘ ਘੜੈਲੀ)- ਪੰਜਾਬੀ ਸੂਬੇ ਦੇ ਬਾਨੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੰਤ ਬਾਬਾ ਫਤਿਹ ਸਿੰਘ ਜੀ ਦੀ 54ਵੀਂ ਬਰਸੀ ਸਮਾਗਮ ਮੌਕੇ ਅੱਜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਗੁਰਦੁਆਰਾ ਤਪ ਅਸਥਾਨ ਪਿੰਡ ਬਦਿਆਲਾ ਵਿਖੇ ਪਹੁੰਚ ਕੇ ਸੰਤ ਬਾਬਾ ਫਤਿਹ ਸਿੰਘ ਜੀ ਨੂੰ ਸਤਿਕਾਰ ਸਹਿਤ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਉਨ੍ਹਾਂ ਆਖਿਆ ਕਿ ਸੰਤ ਬਾਬਾ ਫਤਿਹ ਸਿੰਘ ਦੀ ਪੰਥ ਤੇ ਪੰਜਾਬ ਨੂੰ ਵੱਡੀ ਦੇਣ ਹੈ।

Ad Position 21
No active advertisement
ਅਜੀਤ ਡੈਸਕ 02-11-2026
ਚਾਉਕੇ, 1 ਨਵੰਬਰ (ਮਨਜੀਤ ਸਿੰਘ ਘੜੈਲੀ)- ਪੰਜਾਬੀ ਸੂਬੇ ਦੇ ਬਾਨੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੰਤ ਬਾਬਾ ਫਤਿਹ ਸਿੰਘ ਜੀ ਦੀ 54ਵੀਂ ਬਰਸੀ ਸਮਾਗਮ ਮੌਕੇ ਅੱਜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਗੁਰਦੁਆਰਾ ਤਪ ਅਸਥਾਨ ਪਿੰਡ ਬਦਿਆਲਾ ਵਿਖੇ ਪਹੁੰਚ ਕੇ ਸੰਤ ਬਾਬਾ ਫਤਿਹ ਸਿੰਘ ਜੀ ਨੂੰ ਸਤਿਕਾਰ ਸਹਿਤ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਉਨ੍ਹਾਂ ਆਖਿਆ ਕਿ ਸੰਤ ਬਾਬਾ ਫਤਿਹ ਸਿੰਘ ਦੀ ਪੰਥ ਤੇ ਪੰਜਾਬ ਨੂੰ ਵੱਡੀ ਦੇਣ ਹੈ। ਉਨ੍ਹਾਂ ਕਿਹਾ ਕਿ ਸੰਤ ਬਾਬਾ ਫਤਿਹ ਸਿੰਘ ਦੇ ਜੀਵਨ ਤੋਂ ਸਾਨੂੰ ਸੇਧ ਲੈਣ ਦੀ ਲੋੜ ਹੈ। ਇਸ ਮੌਕੇ ਪ੍ਰਬੰਧਕਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ.ਪ੍ਰੀਤਇੰਦਰ ਸਿੰਘ ਰੋਮੀ ਸੇਖੋਂ, ਬਲਵੀਰ ਸਿੰਘ ਚਾਉਕੇ ਮੈਂਬਰ ਪੀ.ਏ.ਸੀ, ਰਾਜਦੀਪ ਸਿੰਘ ਕਾਲਾ ਮੈਂਬਰ ਪੀ.ਏ.ਸੀ, ਸੰਦੀਪ ਸਿੰਘ ਬਾਠ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਹਲਕਾ ਮੌੜ ਦੇ ਸੀਨੀਅਰ ਅਕਾਲੀ ਆਗੂ ਹਰਭਜਨ ਸਿੰਘ ਮਾਈਸਰਖਾਨਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸੁਖਬੀਰਪਾਲ ਸਿੰਘ ਬਦਿਆਲਾ ਭਤੀਜਾ ਸੰਤ ਬਾਬਾ ਫਤਿਹ ਸਿੰਘ, ਅਜੈਬ ਸਿੰਘ ਬਦਿਆਲਾ, ਮਨਦੀਪ ਸਿੰਘ ਬਦਿਆਲਾ, ਜਗਦੇਵ ਸਿੰਘ ਫ਼ੌਜੀ ਬਦਿਆਲਾ ਆਦਿ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਕਰਵਾ ਚੌਥ ਮੌਕੇ ਸ਼ਾਨਦਾਰ ਪ੍ਰੋਗਰਾਮ ਕਰਵਾਇਆ, ਸੈਂਕੜੇ ਮਹਿਲਾਵਾਂ ਨੇ ਉਤਸ਼ਾਹ ਨਾਲ ਕੀਤੀ ਸ਼ਿਰਕਤ ਅਗਲੀ ਖ਼ਬਰ ਬਠਿੰਡਾ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਕੁੱਲ ਆਮਦ 4.30 ਲੱਖ ਮੀਟ੍ਰਿਕ ਟਨ ਤੋਂ ਪਾਰ
Ad Position 24