03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈ ਸਿੰਘ ਵਾਲਾ ਦਾ ਸਾਲਾਨਾ ਮੈਗਜ਼ੀਨ ‘ਅਲਫ਼ਾਜ਼’ ਲੋਕ-ਅਰਪਿਤ

ਬਠਿੰਡਾ, 2 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈ ਸਿੰਘ ਵਾਲਾ ਬਠਿੰਡਾ ਦਾ ਸਾਲਾਨਾ ਮੈਗਜ਼ੀਨ ‘ਅਲਫ਼ਾਜ਼’ ਲੋਕ-ਅਰਪਿਤ ਕੀਤਾ ਗਿਆ। ਇਸ ਮੌਕੇ ਬਠਿੰਡਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਛਾਬੜਾ ਮੁੱਖ ਮਹਿਮਾਨ ਵਜੋਂ ਪਹੁੰਚੇ।

Ad Position 21
No active advertisement
ਅਜੀਤ ਡੈਸਕ 03-11-2026
ਬਠਿੰਡਾ, 2 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈ ਸਿੰਘ ਵਾਲਾ ਬਠਿੰਡਾ ਦਾ ਸਾਲਾਨਾ ਮੈਗਜ਼ੀਨ ‘ਅਲਫ਼ਾਜ਼’ ਲੋਕ-ਅਰਪਿਤ ਕੀਤਾ ਗਿਆ। ਇਸ ਮੌਕੇ ਬਠਿੰਡਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਛਾਬੜਾ ਮੁੱਖ ਮਹਿਮਾਨ ਵਜੋਂ ਪਹੁੰਚੇ। ਉਨ੍ਹਾਂ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਤੇਜ਼-ਰਫ਼ਤਾਰੀ ਅਤੇ ਪਦਾਰਥਕ ਯੁੱਗ ਵਿਚ ਸਕੂਲ ਦੇ ਵਿਦਿਆਰਥੀਆਂ ਦੇ ਮਨਾਂ ਵਿਚ ਨੈਤਿਕ ਕਦਰਾਂ ਕੀਮਤਾਂ ਪੈਦਾ ਕਰਨ ਲਈ ਅਤੇ ਪਾਠਕ੍ਰਮ ਦੇ ਨਾਲ ਨਾਲ ਸਾਹਿਤਕ ਰੁਚੀਆਂ ਪੈਦਾ ਕਰਨ ਲਈ ਇਹ ਬਹੁਤ ਹੀ ਸ਼ਾਨਦਾਰ ਉਪਰਾਲਾ ਹੈ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਜ਼ਿਲ੍ਹਾ ਰਿਸੋਰਸ ਕੁਆਰਡੀਨੇਟਰ ਬਾਲ ਕ੍ਰਿਸ਼ਨ ਨੇ ਕਿਹਾ ਕਿ ਵਿਦਿਆਰਥੀਆਂ ਵਿਚ ਪੁਸਤਕ ਸੱਭਿਆਚਾਰ ਪੈਦਾ ਕਰਨ ਲਈ ਇਹ ਬਹੁਤ ਹੀ ਠੋਸ ਕਦਮ ਹੈ। ਪਿੰਡ ਦੇ ਸਰਪੰਚ ਬਲਜੀਤ ਸਿੰਘ ਨੇ ਸਮੁੱਚੀ ਪੰਚਾਇਤ ਵਲੋਂ ਸਕੂਲ ਪ੍ਰਬੰਧਕਾਂ ਨੂੰ ਹਰੇਕ ਤਰ੍ਹਾਂ ਦੀ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਪ੍ਰਸਿੱਧ ਗੀਤਕਾਰ ਮਨਪ੍ਰੀਤ ਟਿਵਾਣਾ ਨੇ ਆਪਣੇ ਸਾਹਿਤਕ ਸਫ਼ਰ ਬਾਰੇ ਜਾਣਕਾਰੀ ਦਿੰਦੇ ਹੋਏ ਸਕੂਲਾਂ ਵਿਚ ਸਾਹਿਤਕ ਮਾਹੌਲ ਦੀ ਲੋੜ ‘ਤੇ ਜ਼ੋਰ ਦਿੱਤਾ ਤੇ ਮੈਗਜ਼ੀਨ ਲਈ ਵਧਾਈ ਦਿੱਤੀ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਇਸ ਮੈਗਜ਼ੀਨ ਦੀ ਮੁੱਖ ਸੰਪਾਦਿਕਾ ਪੰਜਾਬੀ ਅਧਿਆਪਕਾ ਡਾ. ਪ੍ਰਵੀਨ ਕੌਰ ਨੇ ਬਾਖ਼ੂਬੀ ਨਿਭਾਈ ਤੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ। ਇਸ ਦੌਰਾਨ ਆਏ ਮਹਿਮਾਨਾਂ ਅਤੇ ਮੈਗਜ਼ੀਨ ਦੇ ਵਿਦਿਆਰਥੀ ਸੰਪਾਦਕਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਇੰਚਾਰਜ ਪ੍ਰਿੰਸੀਪਲ ਗੁਰਮੁਖ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਸਮੇਤ ਚੇਅਰਮੈਨ ਗੁਰਦੀਪ ਸਿੰਘ, ਕਮੇਟੀ ਮੈਂਬਰ ਜਸਵਿੰਦਰ ਸ਼ਰਮਾ, ਮੋਦਨ ਸਿੰਘ, ਪੰਚਾਇਤ ਮੈਂਬਰ ਸਤਿੰਦਰ ਪਾਲ ਸਿੰਘ, ਕਲੱਬ ਪ੍ਰਧਾਨ ਜਗਤਾਰ ਸਿੰਘ, ਵੀਰ ਦਵਿੰਦਰ ਸ਼ਰਮਾ, ਡਾ. ਅੰਬੇਦਕਰ ਕਲੱਬ ਪ੍ਰਧਾਨ ਜਸਵੰਤ ਸਿੰਘ, ਸਮਾਜ ਸੇਵੀ ਐੱਨ.ਆਰ.ਆਈ ਗੰਗਾ ਸਿੰਘ ਅਤੇ ਕੁਲਵਿੰਦਰ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ, ਤੀਸਰਾ ਸਾਥੀ ਮੌਕੇ ਤੋਂ ਫ਼ਰਾਰ ਅਗਲੀ ਖ਼ਬਰ ਕਿਸਾਨਾਂ ਵਲੋਂ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਦੇ ਦਫ਼ਤਰ ਅੱਗੇ ਧਰਨਾ ਪ੍ਰਦਰਸ਼ਨ
Ad Position 24