03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਗੁ: ਬੁੰਗਾ ਮਸਤੂਆਣਾ ਵਿਖੇ ‘ਗੁਰਬਾਣੀ ਦਾ ਸ਼ੁੱਧ ਪਾਠ ਬੋਧ ਸਮਾਗਮ’ ਖ਼ਾਲਸਾਈ ਜਾਹੋ ਜਲਾਲ ਨਾਲ ਹੋਇਆ ਸੰਪੰਨ

ਤਲਵੰਡੀ ਸਾਬੋ, 2 ਨਵੰਬਰ (ਰਣਜੀਤ ਸਿੰਘ ਰਾਜੂ)- ਸਿੱਖ ਧਰਮ ਦੀ ਮਹਾਨ ਧਾਰਮਿਕ ਸ਼ਖ਼ਸੀਅਤ ਸੰਤ ਬਾਬਾ ਅਤਰ ਸਿੰਘ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਕਰਕੇ ਪ੍ਰਸਿੱਧ ਧਾਰਮਿਕ ਸੰਸਥਾ ਗੁਰਦੁਆਰਾ ਬੁੰਗਾ ਮਸਤੂਆਣਾ ਧਾਰਮਿਕ ਮਹਾਂ ਵਿਦਿਆਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਪਿਛਲੇ ਇੱਕ ਮਹੀਨੇ ਤੋਂ ਆਰੰਭਿਆ ‘ਗੁਰਬਾਣੀ ਦਾ ਸ਼ੁੱਧ ਪਾਠ ਬੋਧ ਸਮਾਗਮ’ ਅੱਜ ਖ਼ਾਲਸਾਈ ਜਾਹੋ ਜਲਾਲ ਨਾਲ ਸੰਪੰਨ ਹੋ ਗਿਆ। ਸਮਾਗਮ ਦੀ ਸੰਪੂਰਨਤਾ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਮੁਖੀ ਸੰਪਰਦਾਇ ਮਸਤੂਆਣਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਅੰਮ੍ਰਿਤਸਰ) ਦੇ ਗ੍ਰੰਥੀ , ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।

Ad Position 21
No active advertisement
ਅਜੀਤ ਡੈਸਕ 03-11-2026
ਤਲਵੰਡੀ ਸਾਬੋ, 2 ਨਵੰਬਰ (ਰਣਜੀਤ ਸਿੰਘ ਰਾਜੂ)- ਸਿੱਖ ਧਰਮ ਦੀ ਮਹਾਨ ਧਾਰਮਿਕ ਸ਼ਖ਼ਸੀਅਤ ਸੰਤ ਬਾਬਾ ਅਤਰ ਸਿੰਘ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਕਰਕੇ ਪ੍ਰਸਿੱਧ ਧਾਰਮਿਕ ਸੰਸਥਾ ਗੁਰਦੁਆਰਾ ਬੁੰਗਾ ਮਸਤੂਆਣਾ ਧਾਰਮਿਕ ਮਹਾਂ ਵਿਦਿਆਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਪਿਛਲੇ ਇੱਕ ਮਹੀਨੇ ਤੋਂ ਆਰੰਭਿਆ ‘ਗੁਰਬਾਣੀ ਦਾ ਸ਼ੁੱਧ ਪਾਠ ਬੋਧ ਸਮਾਗਮ’ ਅੱਜ ਖ਼ਾਲਸਾਈ ਜਾਹੋ ਜਲਾਲ ਨਾਲ ਸੰਪੰਨ ਹੋ ਗਿਆ।ਸਮਾਗਮ ਦੀ ਸੰਪੂਰਨਤਾ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਮੁਖੀ ਸੰਪਰਦਾਇ ਮਸਤੂਆਣਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਅੰਮ੍ਰਿਤਸਰ) ਦੇ ਗ੍ਰੰਥੀ , ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਸਮਾਪਤੀ ਸਮਾਗਮ ਮੌਕੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਅੱਜ ਅਗਿਆਨਤਾ ਵੱਸ ਗੁਰਬਾਣੀ ਪੜ੍ਹਦਿਆਂ ਸਹਿਜੇ ਹੀ ਬਹੁਤ ਸਾਰੀਆਂ ਉਚਾਰਨ ਦੀਆਂ ਗ਼ਲਤੀਆਂ ਹੋ ਜਾਂਦੀਆਂ ਹਨ, ਜਿਸ ਕਾਰਨ ਗੁਰਬਾਣੀ ਦੇ ਸ਼ੁੱਧ ਅਰਥਾਂ ਦੇ ਅਨਰਥ ਨਿਕਲਣ ਦਾ ਖ਼ਦਸ਼ਾ ਬਣਿਆ ਰਹਿੰਦੈ।ਗੁਰਬਾਣੀ ਦਾ ਹਰ ਇੱਕ ਸ਼ਬਦ ਅਤੇ ਲਗਾਂ-ਮਾਤਰਾਂ ਅਧਿਆਤਮਕ ਭੇਦ ਰੱਖਦੀਆਂ ਹਨ, ਜਿਨ੍ਹਾਂ ਨੂੰ ਸਮਝਣਾ ਹਰੇਕ ਸਿੱਖ ਲਈ ਲਾਜ਼ਮੀ ਹੈ। ਆਪਣੇ ਸੰਬੋਧਨ ਦੌਰਾਨ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਕਿਹਾ ਕਿ ਸ਼ੁੱਧ ਗੁਰਬਾਣੀ ਸੰਥਿਆ ਦੇਣ ਵਾਲੀਆਂ ਸੰਸਥਾਵਾਂ ਨੂੰ ਵਿਸਾਰਦੇ ਜਾਣ ਦੇ ਸਿੱਟੇ ਵਜੋਂ ਪੰਥ ਅੰਦਰ ਸ਼ੁੱਧ ਪਾਠੀਆਂ ਦੀ ਘਾਟ ਮਹਿਸੂਸ ਹੋਣ ਲੱਗੀ ਹੈ। ਉਨ੍ਹਾਂ ਸਮੁੱਚੀ ਕੌਮ ਨੂੰ ਮੁੜ ਬਾਣੀ ਦੇ ਧਾਰਨੀ ਹੋਣ ਅਤੇ ਬੱਚਿਆਂ ਨੂੰ ਸ਼ੁੱਧ ਸੰਥਿਆ ਦਿਵਾਉਣ ਦਾ ਸੱਦਾ ਦਿੱਤਾ। ਬੁੰਗਾ ਮਸਤੂਆਣਾ ਮੁਖੀ ਬਾਬਾ ਕਾਕਾ ਸਿੰਘ ਨੇ ਕਿਹਾ ਕਿ ਮਸਤੂਆਣਾ ਸਾਹਿਬ ਵੱਲੋਂ ਸਮੇਂ ਸਮੇਂ ਅਜਿਹੇ ਆਯੋਜਨ ਕੀਤੇ ਜਾਂਦੇ ਹਨ ਜਿਸ ਨਾਲ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਿਆ ਜਾ ਸਕੇ ਤਾਂਕਿ ਅੱਗੇ ਜਾ ਕੇ ਕੌਮ ਨੂੰ ਵਿਦਵਾਨ ਪ੍ਰਚਾਰਕ ਮਿਲ ਸਕਣ।ਉਨ੍ਹਾਂ ਨੇ ਸਹਿਯੋਗ ਲਈ ਸੰਸਥਾਵਾਂ ਦਾ ਧੰਨਵਾਦ ਕੀਤਾ। ਜਥੇ:ਬਾਬਾ ਟੇਕ ਸਿੰਘ ਤੇ ਬਾਬਾ ਕਾਕਾ ਸਿੰਘ ਵੱਲੋਂ ਗੁਰਬਾਣੀ ਸੰਥਿਆ ਕਰਵਾਉਣ ਵਾਲੇ ਗਿਆਨੀ ਹਰਭਜਨ ਸਿੰਘ ਢੁੱਡੀਕੇ ਤੇ ਹੋਰ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਸਮਾਗਮ ‘ਚ ਸੰਤ ਸਿੰਘ ਪਟਵਾਰੀ ਸਕੱਤਰ ਬੁੰਗਾ ਮਸਤੂਆਣਾ, ਬਾਬਾ ਤੇਜਾ ਸਿੰਘ ਹੈੱਡ ਗ੍ਰੰਥੀ, ਗਿਆਨੀ ਅੰਮ੍ਰਿਤਪਾਲ ਸਿੰਘ ਅਲਾਚੌਰ, ਗਿਆਨੀ ਪਰਵਿੰਦਰ ਸਿੰਘ ਢੁੱਡੀਕੇ, ਗਿਆਨੀ ਨਛੱਤਰ ਸਿੰਘ, ਗਿਆਨੀ ਪਰਵਿੰਦਰ ਸਿੰਘ ਢੁੱਡੀਕੇ, ਬਾਬਾ ਗੁਰਮੀਤ ਸਿੰਘ ਤਿਰਲੋਕੇਵਾਲਾ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਪਿੱਪਲ ਸਿੰਘ, ਬਾਬਾ ਪ੍ਰੀਤਮ ਸਿੰਘ ਮੱਲੜੀ, ਡਾ. ਰਵਿੰਦਰ ਸਿੰਘ ਪ੍ਰਿੰਸੀਪਲ, ਬਾਬਾ ਜੱਸਾ ਸਿੰਘ ਜਗਾ ਰਾਮ ਤੀਰਥ, ਗਿਆਨੀ ਕੌਰ ਸਿੰਘ ਕੋਠਾਗੁਰੂ ਸਮੇਤ ਕਈ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਸਿਪਾਹੀ ਸੰਦੀਪ ਸਿੰਘ ਮੈਮੋਰੀਅਲ ਵਿਖੇ ਚੌਕਸੀ ਜਾਗਰੂਕਤਾ ਹਫ਼ਤਾ ਮਨਾਇਆ ਅਗਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਅਧਿਆਪਕ ਅਤੇ ਫ਼ੀਲਡ ਸਟਾਫ਼ ਸਨਮਾਨਿਤ
Ad Position 24