02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਪਿੰਡ ਭੋਖੜਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ

ਗੋਨਿਆਣਾ, 2 ਨਵੰਬਰ (ਲਛਮਣ ਦਾਸ ਗਰਗ) : ਸੂਬਾ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲੀ ਵਿਦਿਆਰਥੀਆਂ ਵਲੋਂ ਲੋਕਾਂ ਨੂੰ ਇੱਕ ਜਾਗਰੂਕ ਵਿਸ਼ੇਸ਼ ਰੈਲੀ ਰਾਂਹੀ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਗਿਆ। ਇਹ ਜਾਗਰੂਕਤਾ ਰੈਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਭੋਖੜਾ ਦੇ ਵਿਦਿਆਰਥੀਆਂ ਵਲੋਂ ਕੱਢੀ ਗਈ ਜੋ ਸਕੂਲ ਦੇ ਵਿਹੜੇ ਵਿਚੋਂ ਸ਼ੁਰੂ ਹੋ ਕੇ ਪਿੰਡ ਦੀਆਂ ਵੱਖ-ਵੱਖ ਗਲੀਆਂ ਵਿਚੋਂ ਹੁੰਦੀ ਹੋਈ, ਮੁੜ ਸਕੂਲ ਵਿਖੇ ਪਹੁੰਚ ਕੇ ਸਮਾਪਤ ਹੋਈ।

Ad Position 21
No active advertisement
ਅਜੀਤ ਡੈਸਕ 03-11-2026
ਗੋਨਿਆਣਾ, 2 ਨਵੰਬਰ (ਲਛਮਣ ਦਾਸ ਗਰਗ) : ਸੂਬਾ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲੀ ਵਿਦਿਆਰਥੀਆਂ ਵਲੋਂ ਲੋਕਾਂ ਨੂੰ ਇੱਕ ਜਾਗਰੂਕ ਵਿਸ਼ੇਸ਼ ਰੈਲੀ ਰਾਂਹੀ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਗਿਆ। ਇਹ ਜਾਗਰੂਕਤਾ ਰੈਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਭੋਖੜਾ ਦੇ ਵਿਦਿਆਰਥੀਆਂ ਵਲੋਂ ਕੱਢੀ ਗਈ ਜੋ ਸਕੂਲ ਦੇ ਵਿਹੜੇ ਵਿਚੋਂ ਸ਼ੁਰੂ ਹੋ ਕੇ ਪਿੰਡ ਦੀਆਂ ਵੱਖ-ਵੱਖ ਗਲੀਆਂ ਵਿਚੋਂ ਹੁੰਦੀ ਹੋਈ, ਮੁੜ ਸਕੂਲ ਵਿਖੇ ਪਹੁੰਚ ਕੇ ਸਮਾਪਤ ਹੋਈ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਦਾ ਪੁਰਾ ਸਹਿਯੋਗ ਰਿਹਾ। ਉਕਤ ਰੈਲੀ ਦੀ ਕਮਾਨ ਜਗਦੀਸ਼ ਬਿਸ਼ਨੋਈ ਐਸ.ਪੀ.ਐਚ ਹੈੱਡਕੁਆਟਰ ਬਠਿੰਡਾ ਨੇ ਸੰਭਾਲੀ ਹੋਈ ਸੀ। ਉਕਤ ਰੈਲੀ ਦੌਰਾਨ ਸਕੂਲੀ ਵਿਦਿਆਰਥੀਆਂ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਗਿਆ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਪੁਲਿਸ ਅਫ਼ਸਰ ਅਤੇ ਹੋਰ ਭਾਗੀਦਾਰਾਂ ਵਲੋਂ ਲੋਕਾਂ ਨੂੰ ਸੁਨੇਹਾ ਦਿੱਤਾ ਗਿਆ ਕਿ ਨਸ਼ਾ ਸਿਰਫ਼ ਇੱਕ ਵਿਅਕਤੀ ਦੀ ਜ਼ਿੰਦਗੀ ਹੀ ਬਰਬਾਦ ਨਹੀਂ ਕਰਦਾ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। ਇਸ ਲਈ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚ ਫਸਣ ਤੋਂ ਬਚਾਉਣਾ, ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨਾ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਾਂਝੇ ਯਤਨਾਂ ਨੂੰ ਉਤਸ਼ਾਹਿਤ ਕਰਨਾ ਹੈ। ਇਸ ਮੌਕੇ ਬਲਕਾਰ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਗੋਨਿਆਣਾ, ਕ੍ਰਿਸ਼ਨ ਕੁਮਾਰ ਪਿ੍ਰੰਸੀਪਲ ਸੀਨੀਅਰ ਸੈਕੰਡਰੀ ਸਕੂਲ ਭੋਖੜਾ, ਅਮਰਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਨੇਹੀਆਂ ਵਾਲਾ, ਦਿਲਬਾਗ ਸਿੰਘ ਐਸ.ਐਚ.ਓ, ਹਰਵਿੰਦਰ ਸਿੰਘ ਅਤੇ ਹੋਰ ਮੋਹਤਵਰ ਅਤੇ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਾਜਪੋਸ਼ੀ ’ਤੇ ਵਿਸ਼ੇਸ਼- ਪਿੰਡ ਜਲਾਲ ਵਿਖੇ ਮਾਰਕੀਟ ਕਮੇਟੀ ਭਗਤਾ ਦੇ ਚੇਅਰਮੈਨ ਬੂਟਾ ਜਲਾਲ ਦੀ ਤਾਜਪੋਸ਼ੀ ਸਮਾਗਮ ਅੱਜ ਅਗਲੀ ਖ਼ਬਰ ਰਾਸ਼ਟਰੀ ਏਕਤਾ ਦਿਵਸ ਮਨਾਇਆ
Ad Position 24