02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਅੱਜ

ਤਲਵੰਡੀ ਸਾਬੋ, 2 ਨਵੰਬਰ (ਰਣਜੀਤ ਸਿੰਘ ਰਾਜੂ)- ਖ਼ਾਲਸਾ ਪੰਥ ਦੀ ਮਾਤਾ, ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਮੌਕੇ 3 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਮਾਤਾ ਸੁੰਦਰ ਕੌਰ ਜੀ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਤਖਤ ਸਾਹਿਬ ਵਿਖੇ ਖੁੱਲ੍ਹੇ ਪੰਡਾਲ ਅੰਦਰ ਆਲੌਕਿਕ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਵੱਡੀ ਗਿਣਤੀ ਧਾਰਮਿਕ ਸ਼ਖ਼ਸੀਅਤਾਂ ਸ਼ਮੂਲੀਅਤ ਕਰਨਗੀਆਂ। ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਵਲੋਂ ਸਮੁੱਚੀਆਂ ਸੰਗਤਾਂ ਨੂੰ ਪਰਿਵਾਰਾਂ ਸਮੇਤ ਸਮਾਗਮ ‘ਚ ਹਾਜ਼ਰੀਆਂ ਭਰਨ ਦਾ ਸੱਦਾ ਦਿੱਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 03-11-2026
ਤਲਵੰਡੀ ਸਾਬੋ, 2 ਨਵੰਬਰ (ਰਣਜੀਤ ਸਿੰਘ ਰਾਜੂ)- ਖ਼ਾਲਸਾ ਪੰਥ ਦੀ ਮਾਤਾ, ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਮੌਕੇ 3 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਮਾਤਾ ਸੁੰਦਰ ਕੌਰ ਜੀ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਤਖਤ ਸਾਹਿਬ ਵਿਖੇ ਖੁੱਲ੍ਹੇ ਪੰਡਾਲ ਅੰਦਰ ਆਲੌਕਿਕ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਵੱਡੀ ਗਿਣਤੀ ਧਾਰਮਿਕ ਸ਼ਖ਼ਸੀਅਤਾਂ ਸ਼ਮੂਲੀਅਤ ਕਰਨਗੀਆਂ। ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਵਲੋਂ ਸਮੁੱਚੀਆਂ ਸੰਗਤਾਂ ਨੂੰ ਪਰਿਵਾਰਾਂ ਸਮੇਤ ਸਮਾਗਮ ‘ਚ ਹਾਜ਼ਰੀਆਂ ਭਰਨ ਦਾ ਸੱਦਾ ਦਿੱਤਾ ਗਿਆ ਹੈ। ਪ੍ਰੈੱਸ ਬਿਆਨ ਰਾਹੀਂ ਸਿੰਘ ਸਾਹਿਬ ਜਥੇਦਾਰ ਬਾਬਾ ਟੇਕ ਸਿੰਘ ਨੇ ਦੱਸਿਆ ਕਿ ਇਸ ਗੁਰਮਤਿ ਸਮਾਗਮ ਦੀ ਖ਼ਾਸੀਅਤ ਇਹ ਹੋਵੇਗੀ ਕਿ ਪੰਥਕ ਰਵਾਇਤ ਅਨੁਸਾਰ ਇਸ ਦਿਨ ਸਮੁੱਚਾ ਮੰਚ ਸੰਚਾਲਨ ਅਤੇ ਗੁਰਮਤਿ ਪ੍ਰਵਾਹ ਪੂਰਨ ਤੌਰ ‘ਤੇ ਬੀਬੀਆਂ ਵੱਲੋਂ ਹੀ ਸੰਭਾਲਿਆ ਜਾਵੇਗਾ। ਬੀਬੀਆਂ ਦੇ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਵਲੋਂ ਇਲਾਹੀ ਬਾਣੀ ਦਾ ਰਸ-ਭਿੰਨਾ ਕੀਰਤਨ ਕੀਤਾ ਜਾਵੇਗਾ ਅਤੇ ਪ੍ਰਚਾਰਕ ਬੀਬੀਆਂ ਵਲੋਂ ਗੁਰਮਤਿ ਵਿਚਾਰਾਂ ਰਾਹੀਂ ਮਾਤਾ ਸਾਹਿਬ ਕੌਰ ਜੀ ਦੇ ਤਿਆਗ, ਸਮਰਪਣ ਅਤੇ ਲਾਸਾਨੀ ਜੀਵਨ-ਫ਼ਲਸਫ਼ੇ ਦੀ ਸਾਂਝ ਪਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਸੰਗਤਾਂ ਨੂੰ ਵਿਸ਼ੇਸ਼ ਸੱਦਾ ਦਿੰਦਿਆਂ ਸਿੰਘ ਸਾਹਿਬ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ‘ਖ਼ਾਲਸਾ ਪੰਥ ਦੀ ਮਾਤਾ, ਮਾਤਾ ਸਾਹਿਬ ਕੌਰ ਜੀ ਦਾ ਜੀਵਨ ਸਮੁੱਚੀ ਕੌਮ ਲਈ ਰੂਹਾਨੀ ਉਚਾਈਆਂ, ਤਿਆਗ ਅਤੇ ਸੇਵਾ ਦਾ ਸਦਾ ਜਗਮਗਾਉਂਦਾ ਚਾਨਣ-ਮੁਨਾਰਾ ਹੈ। ਅੱਜ ਦੇ ਦੌਰ ਵਿਚ ਨੌਜਵਾਨ ਪੀੜ੍ਹੀ ਅਤੇ ਖ਼ਾਸ ਤੌਰ ‘ਤੇ ਬੀਬੀਆਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਲਈ ਮਾਤਾ ਜੀ ਦਾ ਜੀਵਨ-ਫ਼ਲਸਫ਼ਾ ਮਹੱਤਵਪੂਰਨ ਪ੍ਰੇਰਨਾ ਸਰੋਤ ਹੈ’ ਇਸ ਲਈ ਸਮੁੱਚੀ ਸੰਗਤ ਨੂੰ ਨਿਮਰਤਾ ਸਹਿਤ ਸੱਦਾ ਦਿੰਦੇ ਹਾਂਕਿ ਉਹ 3 ਨਵੰਬਰ ਨੂੰ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਣ ਵਾਲੇ ਵਿਸ਼ੇਸ਼ ਗੁਰਮਤਿ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਹਾਜ਼ਰੀਆਂ ਭਰਕੇ ਗੁਰੂ-ਘਰ ਦੀਆਂ ਅਸੀਸਾਂ ਪ੍ਰਾਪਤ ਕਰਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸੂਬਾ ਮੋਰਚੇ ’ਚ ਸੰਤ ਬਾਬਾ ਫਤਹਿ ਸਿੰਘ ਦੇ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ - ਦਿਆਲ ਸੋਢੀ ਅਗਲੀ ਖ਼ਬਰ ਕਿਸਾਨਾਂ, ਨੌਜਵਾਨਾਂ ਤੇ ਆਮ ਲੋਕਾਂ ਦੇ ਮੁੱਦੇ ਉਠਾਏਗੀ ਕਾਂਗਰਸ ਦੀ ਇਨਸਾਫ਼ ਰੈਲੀ- ਜਗਤਾਰ ਸਿੰਘ ਪਥਰਾਲਾ
Ad Position 24