04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਮੋਹਿਤ ਵਾਲਮੀਕਿ ਹੱਤਿਆਕਾਂਡ ਖ਼ਿਲਾਫ਼ ਭੁੱਚੋ ਮੰਡੀ ਵਿਚ ਮੋਮਬੱਤੀ ਮਾਰਚ, ਕਾਤਲਾਂ ਨੂੰ ਫਾਂਸੀ ਦੇਣ ਦੀ ਮੰਗ

ਭੁੱਚੋ ਮੰਡੀ, 3 ਨਵੰਬਰ (ਬਿੱਕਰ ਸਿੰਘ ਸਿੱਧੂ)- ਭੁੱਚੋ ਮੰਡੀ ਦੇ ਵਾਰਡ ਨੰਬਰ-5 ਵਾਸੀ ਮੋਹਿਤ ਕੁਮਾਰ ਵਾਲਮੀਕਿ ਪੁੱਤਰ ਵਿਜੇ ਕੁਮਾਰ ਦੇ ਕਤਲ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਸ਼ਹਿਰ ਵਿਚ ਰੋਸ ਦੀ ਲਹਿਰ ਦੇਖਣ ਨੂੰ ਮਿਲੀ। ਮੋਹਿਤ ਦੀ ਯਾਦ ਅਤੇ ਉਸ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪਰਿਵਾਰਕ ਮੈਂਬਰਾਂ, ਮੰਡੀ ਵਾਸੀਆਂ, ਸਮਾਜਿਕ ਸੰਸਥਾਵਾਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਸਾਂਝੇ ਤੌਰ ‘ਤੇ ਕੈਂਡਲ ਮਾਰਚ ਕੱਢਿਆ ਗਿਆ।

Ad Position 21
No active advertisement
ਭੁੱਚੋ ਮੰਡੀ ਵਿਚ ਮੋਹਿਤ ਕੁਮਾਰ ਵਾਲਮੀਕਿ ਨੂੰ ਇਨਸਾਫ਼ ਦਿਵਾਉਣ ਲਈ ਕੱਢੇ ਗਏ ਮੋਮਬੱਤੀ ਮਾਰਚ ਵਿਚ ਸ਼ਾਮਿਲ ਪਰਿਵਾਰਕ ਮੈਂਬਰ, ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਮੰਡੀ ਵਾਸੀ। ਤਸਵੀਰ: ਬਿੱਕਰ ਸਿੰਘ ਸਿੱਧੂ 04-11-2026
ਭੁੱਚੋ ਮੰਡੀ, 3 ਨਵੰਬਰ (ਬਿੱਕਰ ਸਿੰਘ ਸਿੱਧੂ)- ਭੁੱਚੋ ਮੰਡੀ ਦੇ ਵਾਰਡ ਨੰਬਰ-5 ਵਾਸੀ ਮੋਹਿਤ ਕੁਮਾਰ ਵਾਲਮੀਕਿ ਪੁੱਤਰ ਵਿਜੇ ਕੁਮਾਰ ਦੇ ਕਤਲ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਸ਼ਹਿਰ ਵਿਚ ਰੋਸ ਦੀ ਲਹਿਰ ਦੇਖਣ ਨੂੰ ਮਿਲੀ। ਮੋਹਿਤ ਦੀ ਯਾਦ ਅਤੇ ਉਸ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪਰਿਵਾਰਕ ਮੈਂਬਰਾਂ, ਮੰਡੀ ਵਾਸੀਆਂ, ਸਮਾਜਿਕ ਸੰਸਥਾਵਾਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਸਾਂਝੇ ਤੌਰ ‘ਤੇ ਕੈਂਡਲ ਮਾਰਚ ਕੱਢਿਆ ਗਿਆ। ਇਸ ਦੌਰਾਨ ਹਾਜ਼ਰ ਲੋਕਾਂ ਨੇ ਹੱਤਿਆਕਾਂਡ ਦੀ ਸਖ਼ਤ ਨਿੰਦਾ ਕਰਦਿਆਂ ਮੁਲਜ਼ਮਾਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ। ਕੈਂਡਲ ਮਾਰਚ ਵਾਰਡ ਨੰਬਰ-5 ਸਥਿਤ ਵਾਲਮੀਕਿ ਮੰਦਰ ਤੋਂ ਸ਼ੁਰੂ ਹੋਇਆ ਅਤੇ ਸ਼ਹਿਰ ਦੇ ਵੱਖ-ਵੱਖ ਰਸਤਿਆਂ ਤੋਂ ਹੁੰਦਾ ਹੋਇਆ ਫੁਹਾਰਾ ਚੌਕ ਵਿਖੇ ਸਮਾਪਤ ਹੋਇਆ। ਹੱਥਾਂ ਵਿਚ ਮੋਮਬੱਤੀਆਂ ਲੈ ਕੇ ਸ਼ਾਮਲ ਹੋਏ ਲੋਕਾਂ ਨੇ ਮੋਹਿਤ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪੀੜਤ ਪਰਿਵਾਰ ਨਾਲ ਆਪਣੀ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਮੋਹਿਤ ਦਾ ਕਤਲ ਇੱਕ ਬੇਹੱਦ ਦੁਖਦਾਈ ਘਟਨਾ ਹੈ, ਜਿਸ ਨੇ ਪੂਰੇ ਇਲਾਕੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਗੰਭੀਰ ਅਪਰਾਧਾਂ ਦੇ ਮਾਮਲਿਆਂ ਵਿਚ ਪੁਲਿਸ ਅਤੇ ਪ੍ਰਸ਼ਾਸਨ ਨੂੰ ਬਿਨਾਂ ਕਿਸੇ ਦੇਰੀ ਦੇ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਹੱਤਿਆਕਾਂਡ ਦੀ ਨਿਰਪੱਖ ਜਾਂਚ ਕਰਕੇ ਸਾਰੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਅਦਾਲਤ ਵਿਚ ਕੇਸ ਦੀ ਮਜ਼ਬੂਤੀ ਨਾਲ ਪੈਰਵੀ ਕਰਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇ। ਇਸ ਦੌਰਾਨ ਮੋਹਿਤ ਦੇ ਪਰਿਵਾਰਕ ਮੈਂਬਰਾਂ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਬੇਹੱਦ ਦੁੱਖ ਵਿਚੋਂ ਗੁਜ਼ਰ ਰਿਹਾ ਹੈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਗੁਹਾਰ ਲਗਾਈ ਕਿ ਮੋਹਿਤ ਦੇ ਕਾਤਲਾਂ ਨੂੰ ਫਾਂਸੀ ਦੀ ਸਜ਼ਾ ਦਿਵਾ ਕੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਹਾਜ਼ਰ ਆਗੂਆਂ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਇਨਸਾਫ਼ ਦੀ ਲੜਾਈ ਵਿਚ ਉਹ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ ਅਤੇ ਇਸ ਮਾਮਲੇ ਨੂੰ ਲੈ ਕੇ ਆਵਾਜ਼ ਬੁਲੰਦ ਕਰਦੇ ਰਹਿਣਗੇ। ਕੈਂਡਲ ਮਾਰਚ ਵਿਚ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਦੇ ਪੁੱਤਰ ਹਰਸਿਮਰਨ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਡਾ. ਦਲਜੀਤ ਸਿੰਘ ਗੁਰੂ, ਸੀਨੀਅਰ ਭਾਜਪਾ ਆਗੂ ਵਿਨੋਦ ਬਿੰਟਾ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਮੁਕੇਸ਼ ਸ਼ਰਮਾ, ਸੀਨੀਅਰ ‘ਆਪ’ ਆਗੂ ਰਵੀ ਸਿੰਗਲਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਜੋਨੀ ਬਾਂਸਲ, ਸੀਨੀਅਰ ਮੀਤ ਪ੍ਰਧਾਨ ਅੰਜਲੀ ਗਰਗ, ਸ੍ਰੀ ਚਿੰਤਪੂਰਨੀ ਮੰਦਰ ਦੇ ਸੰਸਥਾਪਕ ਜੋਗਿੰਦਰ ਕਾਕਾ, ਕੌਂਸਲਰ ਪ੍ਰਿੰਸ ਗੋਲਨ, ਨਰਦੀਪ ਗਰਗ, ਸਾਧੂ ਸ਼ਰਮਾ, ਬੰਟੀ ਕੁਮਾਰ, ਅਸ਼ੋਕ ਕੁਮਾਰ ਕਾਲਾ ਭੱਠੇ ਵਾਲਾ, ਆਤਮਾ ਸਿੰਘ, ਪਰਮਜੀਤ ਪੰਮਾ, ਮਨਦੀਪ ਭਲੇਰੀਆ, ਦਲਜੀਤ ਸਿੰਘ, ਪਵਿੱਤਰ ਸਿੰਘ ਅਤੇ ਪਿੰਡ ਤੁੰਗਵਾਲੀ ਦੇ ਸਰਪੰਚ ਜੋਗਿੰਦਰ ਜੌੜਾ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਅਤੇ ਮੰਡੀ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੂਟਾ ਸਿੰਘ ਜਲਾਲ ਨੇ ਮਾਰਕਿਟ ਕਮੇਟੀ ਭਗਤਾ ਭਾਈ ਕਾ ਦੇ ਚੇਅਰਮੈਨ ਵਜੋਂ ਸੰਭਾਲੀ ਜ਼ਿੰਮੇਵਾਰੀ ਪਿੰਡ ਜਲਾਲ ਵਿਖੇ ਹੋਇਆ ਤਾਜਪ... ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਤਹਿਤ ਪਿੰਡ ਮਲੂਕਾ ’ਚ 14 ਸੀ.ਸੀ.ਟੀ.ਵੀ. ਕੈਮਰੇ ਲਗਾਏ ਪਿੰਡ ਜੀਦਾ ਵਿਖੇ ਕਰਵਾਇਆ ਸੈਮੀਨਾਰ
Ad Position 24