ਏਸ਼ੀਅਨ ਫੈਂਸਿੰਗ ਚੈਂਪੀਅਨਸ਼ਿਪ ਵਿਚ ਗੁਰੂ ਕਾਸ਼ੀ ਯੂਨੀਵਰਸਿਟੀ ਦੀ ਤਲਵਾਰਬਾਜ਼ ਵੈਦਿਕਾ ਕੌਸ਼ਿਕ ਨੇ ਜਿੱਤਿਆ ਕਾਂਸੇ ਦਾ ਤਗਮਾ
ਤਲਵੰਡੀ ਸਾਬੋ, 3 ਨਵੰਬਰ (ਰਵਜੋਤ ਸਿੰਘ ਰਾਹੀ)- ਬਹਿਰੀਨ ਫੈਂਸਿੰਗ ਐਸੋਸੀਏਸ਼ਨ ਵੱਲੋਂ ਬਹਿਰੀਨ ਵਿਖੇ ਆਯੋਜਿਤ ਏਸ਼ੀਅਨ ਫੈਂਸਿੰਗ ਚੈਂਪੀਅਨਸ਼ਿਪ-2026 (ਅੰਡਰ-23) ਵਿਚ ਗੁਰੂ ਕਾਸ਼ੀ ਯੂਨੀਵਰਸਿਟੀ ਦੀ ਤਲਵਾਰਬਾਜ਼ ਵੈਦਿਕਾ ਕੌਸ਼ਿਕ ਨੇ ਟੀਮ ਈਵੈਂਟ ਵਿਚ ਕਾਂਸੇ ਦਾ ਤਗਮਾ ਜਿੱਤਿਆ। ਆਪਣੇ ਵਧਾਈ ਸੰਦੇਸ਼ ਵਿਚ ਚਾਂਸਲਰ ਗੁਰਲਾਭ ਸਿੰਘ ਸਿੱਧੂ ਨੇ ਕਿਹਾ ਕਿ ਕੌਸ਼ਿਕ ਦੇ ਸ਼ਾਨਦਾਰ ਪ੍ਰਦਰਸ਼ਨ, ਸਮਰਪਣ ਅਤੇ ਸਖ਼ਤ ਮਿਹਨਤ ਨੇ ਗੁਰੂ ਕਾਸ਼ੀ ਯੂਨੀਵਰਸਿਟੀ, ਇਲਾਕੇ ਅਤੇ ਦੇਸ਼ ਦਾ ਮਾਣ ਵਧਾਇਆ ਹੈ।
ਤਲਵੰਡੀ ਸਾਬੋ, 3 ਨਵੰਬਰ (ਰਵਜੋਤ ਸਿੰਘ ਰਾਹੀ)- ਬਹਿਰੀਨ ਫੈਂਸਿੰਗ ਐਸੋਸੀਏਸ਼ਨ ਵੱਲੋਂ ਬਹਿਰੀਨ ਵਿਖੇ ਆਯੋਜਿਤ ਏਸ਼ੀਅਨ ਫੈਂਸਿੰਗ ਚੈਂਪੀਅਨਸ਼ਿਪ-2026 (ਅੰਡਰ-23) ਵਿਚ ਗੁਰੂ ਕਾਸ਼ੀ ਯੂਨੀਵਰਸਿਟੀ ਦੀ ਤਲਵਾਰਬਾਜ਼ ਵੈਦਿਕਾ ਕੌਸ਼ਿਕ ਨੇ ਟੀਮ ਈਵੈਂਟ ਵਿਚ ਕਾਂਸੇ ਦਾ ਤਗਮਾ ਜਿੱਤਿਆ। ਆਪਣੇ ਵਧਾਈ ਸੰਦੇਸ਼ ਵਿਚ ਚਾਂਸਲਰ ਗੁਰਲਾਭ ਸਿੰਘ ਸਿੱਧੂ ਨੇ ਕਿਹਾ ਕਿ ਕੌਸ਼ਿਕ ਦੇ ਸ਼ਾਨਦਾਰ ਪ੍ਰਦਰਸ਼ਨ, ਸਮਰਪਣ ਅਤੇ ਸਖ਼ਤ ਮਿਹਨਤ ਨੇ ਗੁਰੂ ਕਾਸ਼ੀ ਯੂਨੀਵਰਸਿਟੀ, ਇਲਾਕੇ ਅਤੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਖਿਡਾਰਨ ਦੀ ਇਸ ਪ੍ਰਾਪਤੀ ‘ਤੇ ਯੂਨੀਵਰਸਿਟੀ ਨੂੰ ਮਾਣ ਹੈ ਤੇ ਉਮੀਦ ਜ਼ਾਹਿਰ ਕੀਤੀ ਕਿ ਉਹ ਭਵਿੱਖ ਵਿਚ ਉਲਪਿੰਕ ਅਤੇ ਅੰਤਰ-ਰਾਸ਼ਟਰੀ ਪੱਧਰ ‘ਤੇ ਦੇਸ਼ ਦਾ ਨਾਮ ਰੌਸ਼ਨ ਕਰੇਗੀ। ਉਨ੍ਹਾਂ ਖਿਡਾਰਨ ਨੂੰ ਉਜਵੱਲ ਭਵਿੱਖ ਦੀਆਂ ਸ਼ੁੱਭ-ਕਾਮਨਾਵਾਂ ਭੇਟ ਕੀਤੀਆਂ। ਵਾਈਸ ਚਾਂਸਲਰ ਡਾ. ਬਲਰਾਜ ਸਿੰਘ ਨੇ ਖਿਡਾਰਨ ਦੀ ਇਸ ਸ਼ਾਨਾਮੱਤੀ ਪ੍ਰਾਪਤੀ ਨੂੰ ਖੇਡਾਂ ਵਿਚ ਲੜਕੀਆਂ ਦਾ ਸੁਨਹਿਰਾ ਭਵਿੱਖ ਦੱਸਿਆ। ਉਨ੍ਹਾਂ ‘ਵਰਸਿਟੀ ਪ੍ਰਬੰਧਕਾਂ, ਡਾਇਰੈਕਟਰ ਖੇਡਾਂ, ਕੋਚ ਅਮਨਦੀਪ ਕੌਰ ਅਤੇ ਅਧਿਕਾਰੀਆਂ ਦੇ ਸਹਿਯੋਗ ਅਤੇ ਮਿਹਨਤ ਦੀ ਸ਼ਲਾਘਾ ਕੀਤੀ। ਖੇਡ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਡਾਇਰੈਕਟਰ ਖੇਡਾਂ ਡਾ. ਬਲਵਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਚੈਂਪੀਅਨਸ਼ਿਪ ਵਿਚ ਏਸ਼ੀਆ ਦੇ 15 ਦੇਸ਼ਾਂ ਦੇ 188 ਖਿਡਾਰੀਆਂ ਨੇ ਹਿੱਸਾ ਲਿਆ। ਬੀ. ਏ. ਐੱਲ.ਐੱਲ.ਬੀ. ਚੌਥੇ ਸਾਲ ਦੀ ਵਿਦਿਆਰਥਣ ਵੈਦਿਕਾ ਦੀ ਟੀਮ ਦਾ ਮੁਕਾ ਬਲਾ ਸੈਮੀ-ਫਾਈਨਲ ਵਿਚ ਕਜ਼ਾਖਸਤਾਨ ਦੀ ਟੀਮ ਨਾਲ ਹੋਇਆ। ਜਿਸ ਵਿਚ ਉਨ੍ਹਾਂ ਦੀ ਟੀਮ ਨੇ ਕਾਂਸੇ ਦਾ ਤਗਮਾ ਜਿੱਤਕੇ ਭਾਰਤ ਦਾ ਨਾਂ ਰੌਸ਼ਨ ਕੀਤਾ।