05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਬਠਿੰਡਾ ਜ਼ਿਲ੍ਹਾ ਅਦਾਲਤ ਨੂੰ ਮੁੜ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਬਠਿੰਡਾ, 4 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ‘ਚ ਜ਼ਿਲ੍ਹਾ ਅਦਾਲਤੀ ਕੰਪਲੈਕਸ ਨੂੰ ਈਮੇਲ ਰਾਹੀ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਕਾਰਨ ਪੁਲਿਸ ਅਤੇ ਪ੍ਰਸ਼ਾਸਨ ਵਿਚ ਹੜਕੰਪ ਮੱਚ ਗਿਆ। ਧਮਕੀ ਸਬੰਧੀ ਸੂਚਨਾ ਮਿਲਦਿਆਂ ਹੀ ਪੁਲਿਸ ਦੀਆਂ ਟੀਮਾਂ ਤੁਰੰਤ ਅਦਾਲਤੀ ਕੰਪਲੈਕਸ ਵਿਚ ਪਹੁੰਚ ਗਈਆਂ ਅਤੇ ਪੂਰੇ ਇਲਾਕੇ ਵਿਚ ਜਾਂਚ ਮੁਹਿੰਮ ਸ਼ੁਰੂ ਕਰ ਦਿੱਤੀ।

Ad Position 21
No active advertisement
ਅਜੀਤ ਡੈਸਕ 05-11-2026
ਬਠਿੰਡਾ, 4 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ‘ਚ ਜ਼ਿਲ੍ਹਾ ਅਦਾਲਤੀ ਕੰਪਲੈਕਸ ਨੂੰ ਈਮੇਲ ਰਾਹੀ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਕਾਰਨ ਪੁਲਿਸ ਅਤੇ ਪ੍ਰਸ਼ਾਸਨ ਵਿਚ ਹੜਕੰਪ ਮੱਚ ਗਿਆ। ਧਮਕੀ ਸਬੰਧੀ ਸੂਚਨਾ ਮਿਲਦਿਆਂ ਹੀ ਪੁਲਿਸ ਦੀਆਂ ਟੀਮਾਂ ਤੁਰੰਤ ਅਦਾਲਤੀ ਕੰਪਲੈਕਸ ਵਿਚ ਪਹੁੰਚ ਗਈਆਂ ਅਤੇ ਪੂਰੇ ਇਲਾਕੇ ਵਿਚ ਜਾਂਚ ਮੁਹਿੰਮ ਸ਼ੁਰੂ ਕਰ ਦਿੱਤੀ। ਸੁਰੱਖਿਆ ਦੇ ਮੱਦੇਨਜ਼ਰ ਅਦਾਲਤੀ ਕੰਪਲੈਕਸ ਵਿਚ ਆਉਣ-ਜਾਣ ਵਾਲੇ ਲੋਕਾਂ ਦੀ ਜਾਂਚ ਕੀਤੀ ਗਈ ਅਤੇ ਸ਼ੱਕੀ ਵਸਤੂਆਂ ਦੀ ਵੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਥਾਣਾ ਸਿਵਲ ਲਾਇਨ ਦੇ ਐਸ.ਐਚ.ਓ. ਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇਕ ਈਮੇਲ ਪ੍ਰਾਪਤ ਹੋਈ ਸੀ ਜਿਸ ਦੇ ਚਲਦਿਆ ਅਦਾਲਤੀ ਕੰਪਲੈਕਸ ਦੀ ਜਾਂਚ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਨੂੰ ਕੋਈ ਵੀ ਧਮਾਕਾਖ਼ੇਜ਼ ਸਮੱਗਰੀ ਨਹੀ ਮਿਲੀ। ਉਨ੍ਹਾਂ ਵਲੋਂ ਧਮਕੀ ਭਰੀ ਈਮੇਲ ਭੇਜਣ ਵਾਲੇ ਵਿਅਕਤੀ ਦੀ ਪਛਾਣ ਕਰਨ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੱਸਣਾ ਬਣਦਾ ਹੈ, ਕਿ ਬਠਿੰਡਾ ‘ਚ ਕੋਈ ਵੀ ਸਰਕਾਰੀ ਅਦਾਰਾ, ਵਿੱਦਿਅਕ ਸੰਸਥਾ ਜਾਂ ਜਨਤਕ ਸਥਾਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਇਹ ਪਹਿਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਰੇਲਵੇ ਸਟੇਸ਼ਨ, ਰੇਲਵੇ ਟਰੈਕ, ਸਕੂਲਾਂ, ਜ਼ਿਲ੍ਹਾ ਅਦਾਲਤ, ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਸਮੇਤ ਕਈ ਥਾਵਾਂ ਨੂੰ ਧਮਕੀ ਦੀਆ ਈਮੇਲਾਂ ਮਿਲ ਚੁੱਕੀਆਂ ਹਨ। ਵਾਰ-ਵਾਰ ਮਿਲ ਰਹੀਆਂ ਧਮਕੀ ਭਰੀਆਂ ਈਮੇਲਾਂ ਨੇ ਸੁਰੱਖਿਆ ਏਜੰਸੀਆਂ ਦੀ ਚਿੰਤਾ ਵਧਾ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੀ ਸਵੱਛ ਭਾਰਤ ਮਿਸ਼ਨ ਟੀਮ ਵਲੋਂ ਕੱਢੀ ਗਈ ਜਾਗਰੂਕਤਾ ਰੈਲੀ ਅਗਲੀ ਖ਼ਬਰ ਸਿਲਵਰ ਓਕਸ ਸਕੂਲ, ਬਠਿੰਡਾ ਦਾ ਸਾਲਾਨਾ ਖੇਡ ਦਿਵਸ ਯਾਦਗਾਰੀ ਹੋ ਨਿੱਬੜਿਆ
Ad Position 24