05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਰਕਾਰੀ ਸਕੂਲ ਬਾਜੇਵਾਲਾ ਵਿਖੇ ਬਲਾਕ ਪੱਧਰੀ ਵਿਸ਼ਾ ਮੇਲਾ ਕਰਵਾਇਆ

ਮਾਨਸਾ, 5 ਨਵੰਬਰ (ਸ. ਰਿ.)

Ad Position 21
No active advertisement
ਅਜੀਤ ਡੈਸਕ 06-11-2026
ਮਾਨਸਾ, 5 ਨਵੰਬਰ (ਸ.ਰਿ.)- ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਜੇਵਾਲਾ ਵਿਖੇ ਬਲਾਕ ਪੱਧਰੀ 2 ਰੋਜ਼ਾ ਵਿਸ਼ਾ ਮੇਲਾ ਕਰਵਾਇਆ ਗਿਆ, ਜਿਸ ’ਚ ਰਾਮਾਨੰਦੀ, ਭੰਮੇ ਕਲਾਂ, ਕੋਟਧਰਮੂ, ਝੁਨੀਰ, ਮਾਖੇਵਾਲਾ, ਘੁੱਦੂਵਾਲਾ, ਲਾਲਿਆਂਵਾਲੀ, ਬੁਰਜ ਭਲਾਈ ਤੇ ਝੇਰਿਆਂਵਾਲੀ ਸਕੂਲਾਂ ਦੇ ਵਿਦਿਆਰਥੀਆਂ ਤੇ ਗਾਈਡ ਅਧਿਆਪਕਾਂ ਨੇ ਸ਼ਿਰਕਤ ਕੀਤੀ। ਵਿਦਿਆਰਥੀਆਂ ਵਲੋਂ ਆਪਣੀਆਂ ਮਾਡਲ ਤੇ ਗਤੀਵਿਧੀਆਂ ਨੂੰ ਵਧੀਆ ਢੰਗ ਨਾਲ ਪੇਸ਼ ਕੀਤਾ ਗਿਆ। ਡਾ. ਸੁਸ਼ੀਲ ਕੁਮਾਰ, ਲੈਕਚਰ ਗੁਰਪ੍ਰੀਤ ਕੌਰ, ਕ੍ਰਿਸ਼ਨ ਸਿੰਘ ਤੇ ਵੀਰਪਾਲ ਕੌਰ, ਮਾਸਟਰ ਅਮਰੀਕ ਸਿੰਘ ਬੋਹਾ, ਕ੍ਰਿਸ਼ਨ ਕੁਮਾਰ, ਹਰਪ੍ਰੀਤ ਸਿੰਘ, ਉਮੇਸ਼ ਸ਼ਰਮਾ ਤੇ ਕੁਲਦੀਪ ਸਿੰਘ ਨੇ ਜੱਜਮੈਂਟ ਦੀ ਭੂਮਿਕਾ ਨਿਭਾਈ। ਜੇਤੂ ਟੀਮਾਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਮੁਖੀ ਗੁਰਭੰਤ ਸਿੰਘ ਨੇ ਸਭਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਕਰਵਾਉਣ ਨਾਲ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਉੱਭਰ ਕੇ ਸਾਹਮਣੇ ਆਉਂਦੀ ਹੈ।
Ad Position 22
No active advertisement
ਪਿਛਲੀ ਖ਼ਬਰ ਡਿਜੀਟਲ ਲਾਈਫ਼ ਸਰਟੀਫਿਕੇਟ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਸਰਕਾਰੀ ਸਕੂਲ ਬਹਾਦਰਪੁਰ ਦੇ ਖਿਡਾਰੀ ਦੀ ਭਾਰਤੀ ਕ੍ਰਿਕਟ ਟੀਮ ਲਈ ਹੋਈ ਚੋਣ
Ad Position 24