ਲੱਖਾ ਸਿਧਾਣਾ, ਮੋਹਨਜੀਤ ਸਿੰਘ ਸ਼ੇਰੋਂ ਰਿਹਾਅ ਹੋ ਕੇ ਮਾਨਸਾ ਧਰਨੇ ’ਚ ਪਹੁੰਚੇ
ਮਾਨਸਾ, 5 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ/ਗੁਰਚੇਤ ਸਿੰਘ ਫੱਤੇਵਾਲੀਆ)-ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਅੱਜ ਦੇਰ ਸ਼ਾਮ ਸਥਾਨਕ ਤਿੰਨਕੋਨੀ ਨਜ਼ਦੀਕ ਧਰਨੇ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਜਦੋਂ ਤੱਕ ਨੌਜਵਾਨਾਂ ’ਤੇ ਦਰਜ ਸਾਰੇ ਮੁਕੱਦਮਿਆਂ ਦੀ ਰੱਦ ਕੀਤੀ ਰਿਪੋਰਟ ਨਹੀਂ ਦਿੱਤੀ ਜਾਂਦੀ ਉਦੋਂ ਤੱਕ ਪਰਵਿੰਦਰ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਨਹੀਂ ਕਰਵਾਇਆ ਜਾਵੇਗਾ। ਇਸੇ ਦੌਰਾਨ ਪਿਛਲੇ ਦਿਨੀਂ ਜੇਲ੍ਹ ’ਚ ਭੇਜੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂ ਲਖਵੀਰ ਸਿੰਘ ਲੱਖਾ ਸਿਧਾਣਾ ਤੇ ਮੋਹਨਜੀਤ ਸਿੰਘ ਸ਼ੇਰੋਂ ਨਾਭਾ ਜੇਲ੍ਹ ’ਚੋਂ ਰਿਹਾਅ ਹੋ ਕੇ ਧਰਨੇ ’ਚ ਪਹੁੰਚੇ ਤਾਂ ਹਾਜ਼ਰੀਨ ਨੇ ਜੈਕਾਰਿਆਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ।
ਮਾਨਸਾ, 5 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ/ਗੁਰਚੇਤ ਸਿੰਘ ਫੱਤੇਵਾਲੀਆ)-ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਅੱਜ ਦੇਰ ਸ਼ਾਮ ਸਥਾਨਕ ਤਿੰਨਕੋਨੀ ਨਜ਼ਦੀਕ ਧਰਨੇ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਜਦੋਂ ਤੱਕ ਨੌਜਵਾਨਾਂ ’ਤੇ ਦਰਜ ਸਾਰੇ ਮੁਕੱਦਮਿਆਂ ਦੀ ਰੱਦ ਕੀਤੀ ਰਿਪੋਰਟ ਨਹੀਂ ਦਿੱਤੀ ਜਾਂਦੀ ਉਦੋਂ ਤੱਕ ਪਰਵਿੰਦਰ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਨਹੀਂ ਕਰਵਾਇਆ ਜਾਵੇਗਾ। ਇਸੇ ਦੌਰਾਨ ਪਿਛਲੇ ਦਿਨੀਂ ਜੇਲ੍ਹ ’ਚ ਭੇਜੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂ ਲਖਵੀਰ ਸਿੰਘ ਲੱਖਾ ਸਿਧਾਣਾ ਤੇ ਮੋਹਨਜੀਤ ਸਿੰਘ ਸ਼ੇਰੋਂ ਨਾਭਾ ਜੇਲ੍ਹ ’ਚੋਂ ਰਿਹਾਅ ਹੋ ਕੇ ਧਰਨੇ ’ਚ ਪਹੁੰਚੇ ਤਾਂ ਹਾਜ਼ਰੀਨ ਨੇ ਜੈਕਾਰਿਆਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਉਪਰੋਕਤ ਨਾਲ ਨੌਜਵਾਨ ਆਗੂ ਭਾਨਾ ਸਿੱਧੂ ਤੇ ਹੋਰ ਵੀ ਹਾਜ਼ਰ ਸਨ। ਸੰਬੋਧਨ ਕਰਦਿਆਂ ਸਿਧਾਣਾ ਤੇ ਸ਼ੇਰੋਂ ਨੇ ਕਿਹਾ ਕਿ ਪਰਵਿੰਦਰ ਦੀ ਸੋਚ ਮੁਤਾਬਿਕ ਨਸ਼ਿਆਂ ਖਿਲਾਫ ਲੜਾਈ ਨੂੰ ਅੱਗੇ ਤੋਰਨਗੇ। ਇਸ ਤੋਂ ਪਹਿਲਾਂ ਸੰਘਰਸ਼ਕਾਰੀਆਂ ਦੀ ਮੰਗ ’ਤੇ ਜਿੱਥੇ ਲੱਖਾ ਸਿਧਾਣਾ ਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਨਾਭਾ ਜੇਲ੍ਹ ’ਚੋਂ ਰਿਹਾਅ ਕਰ ਦਿੱਤਾ ਗਿਆ ਹੈ ਉੱਥੇ ਬਠਿੰਡਾ ਜੇਲ੍ਹ ’ਚ ਬੰਦ 13 ਵਿਅਕਤੀਆਂ ਨੂੰ ਵੀ ਦੇਰ ਸ਼ਾਮ ਛੱਡ ਦਿੱਤਾ ਗਿਆ। ਉੱਧਰ ਝੋਟੇ ਦੀ ਮ੍ਰਿਤਕ ਦੇਹ ਦਾ ਪੀ.ਜੀ.ਆਈ. ਤੋਂ ਪੋਸਟਮਾਰਟਮ ਕਰਵਾਉਣ ਲਈ ਸੀ.ਬੀ.ਆਈ. ਵਲੋਂ ਸਾਰੀ ਕਾਰਵਾਈ ਪੂਰੀ ਕਰ ਲਈ ਗਈ ਸੀ। ਪਰਿਵਾਰਕ ਮੈਂਬਰ ਵੀ ਸਿਵਲ ਹਸਪਤਾਲ ਮਾਨਸਾ ਪਹੁੰਚ ਗਏ ਸਨ ਪਰ ਭੀਮ ਸਿੰਘ ਹਸਪਤਾਲ ’ਚੋਂ ਸਾਥੀਆਂ ਸਮੇਤ ਧਰਨੇ ’ਚ ਪਹੁੰਚ ਗਏ, ਜਿੱਥੇ ਉਨ੍ਹਾਂ ਵਲੋਂ ਉਕਤ ਮੰਗ ਉਠਾਉਣ ਕਰ ਕੇ ਪੋਸਟਮਾਰਟਮ ਕਰਵਾਉਣ ਲਈ ਮ੍ਰਿਤਕ ਦੇਹ ਨੂੰ ਪੀ.ਜੀ.ਆਈ. ਲਿਜਾਣ ਦਾ ਫ਼ੈਸਲਾ ਅੱਗੇ ਪਾ ਦਿੱਤਾ ਗਿਆ।