ਕੇਂਦਰੀ ਜੇਲ੍ਹ ’ਚੋਂ ਚਾਰ ਮੋਬਾਈਲ ਫ਼ੋਨ ਬਰਾਮਦ
ਫ਼ਰੀਦਕੋਟ, 4 ਨਵੰਬਰ (ਸਰਬਜੀਤ ਸਿੰਘ)–ਸਥਾਨਕ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਗਾਰਦ ਨਾਲ ਕੀਤੀ ਗਈ ਬੈਰਕਾਂ ਦੀ ਅਚਾਨਕ ਤਲਾਸ਼ੀ ਦੌਰਾਨ ਚਾਰ ਫ਼ੋਨ ਬਰਾਮਦ ਕੀਤੀ ਗਈ ਹੈ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਪੰਜ ਬੰਦੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਫ਼ਰੀਦਕੋਟ, 4 ਨਵੰਬਰ (ਸਰਬਜੀਤ ਸਿੰਘ)–ਸਥਾਨਕ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਗਾਰਦ ਨਾਲ ਕੀਤੀ ਗਈ ਬੈਰਕਾਂ ਦੀ ਅਚਾਨਕ ਤਲਾਸ਼ੀ ਦੌਰਾਨ ਚਾਰ ਫ਼ੋਨ ਬਰਾਮਦ ਕੀਤੀ ਗਈ ਹੈ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਪੰਜ ਬੰਦੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਸੂਚਨਾ ਅਨੁਸਾਰ ਗਰਚਰਨ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖ਼ਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਅੰਦਰ ਜੇਲ੍ਹ ਗਾਰਦ ਦੀ ਸਹਾਇਤਾ ਨਾਲ ਕੀਤੀ ਗਈ ਜੇਲ੍ਹ ਦੀਆਂ ਬੈਰਕਾਂ ਦੀ ਅਚਾਨਕ ਤਲਾਸ਼ੀ ਦੌਰਾਨ ਚਾਰ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ। ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਜੇਲ੍ਹ ’ਚ ਨਜ਼ਰਬੰਦ ਸਰਬਜੀਤ ਸਿੰਘ ਉਰਫ਼ ਸਰਬਾ ਪੁੱਤਰ ਸਤਵੰਤ ਸਿੰਘ ਵਾਸੀ ਭਿੰਡਰ ਕਲਾਂ ਜ਼ਿਲ੍ਹਾ ਮੋਗਾ, ਕਰਨਵੀਰ ਸਿੰਘ ਪੁੱਤਰ ਮਨਪ੍ਰੀਤ ਸਿੰਘ ਵਾਸੀ ਪਿੰਡ ਵੱਡਾ ਘਰ ਜ਼ਿਲ੍ਹਾ ਮੋਗਾ, ਮਨਪ੍ਰੀਤ ਸਿੰਘ ਉਰਫ਼ ਮੰਨੂ ਜੱਟ ਪੁੱਤਰ ਜਗਰਾਜ ਸਿੰਘ ਵਾਸੀ ਇੰਦਰਗੜ੍ਹ ਰੋਡ ਭਿੰਡਰ ਖੁਰਦ, ਅਰਵਿੰਦਰ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡੀ ਬਲੋਚਾ ਫ਼ਰੀਦਕੋਟ ਤੇ ਗੁਰਮੇਲ ਸਿੰਘ ਉਰਫ਼ ਸੋਨੂੰ ਪੁੱਤਰ ਰੇਸ਼ਮ ਸਿੰਘ ਵਾਸੀ ਕੋਟਲੀ ਜਗਰਾਉਂ ਲੁਧਿਆਣਾ ਹਾਲ ਵਾਸੀਆਨ ਕੇਂਦਰੀ ਜੇਲ੍ਹ ਫ਼ਰੀਦਕੋਟ ਖ਼ਿਲਾਫ਼ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਵਰਾਈ ਅਮਲ ’ਚ ਲਿਆਂਦੀ ਜਾ ਰਹੀ ਹੈ।