ਮਾਡਰਨ ਕਾਲਜ ਵਿਖੇ ਦੀਵਾਲੀ ਉਤਸਵ ਧੂਮਧਾਮ ਨਾਲ ਮਨਾਇਆ
ਭੀਖੀ, 6 ਨਵੰਬਰ (ਬਲਕਾਰ ਸਿੰਘ ਸਹੋਤਾ)- ਸਥਾਨਕ ਮਾਡਰਨ ਕਾਲਜ ਆਫ ਐਜੂਕੇਸ਼ਨ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਕਾਲਜ ਵਿਦਿਆਰਥਣਾਂ ’ਚ ਰੰਗੋਲੀ ਬਣਾਉਣ ਅਤੇ ਦੀਵਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ’ਚ ਬੀ.
ਭੀਖੀ, 6 ਨਵੰਬਰ (ਬਲਕਾਰ ਸਿੰਘ ਸਹੋਤਾ)- ਸਥਾਨਕ ਮਾਡਰਨ ਕਾਲਜ ਆਫ ਐਜੂਕੇਸ਼ਨ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਕਾਲਜ ਵਿਦਿਆਰਥਣਾਂ ’ਚ ਰੰਗੋਲੀ ਬਣਾਉਣ ਅਤੇ ਦੀਵਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ’ਚ ਬੀ.ਐੱਡ. ਭਾਗ ਪਹਿਲਾ ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਦੀਵਾਲੀ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕਰਦਿਆਂ ਪ੍ਰਦੂਸ਼ਣ ਰਹਿਤ, ਸੁਰੱਖਿਅਤ ਅਤੇ ਖੁਸ਼ੀਆਂ ਭਰੀ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਵਿਦਿਆਰਥੀਆਂ ਦੇ ਉਤਸ਼ਾਹ ਦੀ ਸ਼ਲਾਘਾ ਕੀਤੀ ਅਤੇ ਆਪਸੀ ਪਿਆਰ ਭਾਈਚਾਰੇ ਤੇ ਸਦਭਾਵਨਾ ਲਈ ਤਿਉਹਾਰ ਮਨਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੋਫੈਸਰ ਅਮਨਦੀਪ ਕੌਰ, ਪ੍ਰੋਫੈਸਰ ਹਰਵਿੰਦਰ ਕੌਰ, ਪ੍ਰੋਫੈਸਰ ਅਮਨਦੀਪ ਕੌਰ, ਪ੍ਰੋਫੈਸਰ ਕਾਂਤਾ ਰਾਣੀ ਆਦਿ ਹਾਜ਼ਰ ਸਨ।