06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਏ.ਡੀ.ਸੀ. ਵਲੋਂ ਪਰਾਲੀ ਪ੍ਰਬੰਧਨ ਸੰਬੰਧੀ ਖੇਤੀਬਾੜੀ ਤੇ ਕਲੱਸਟਰ ਅਫਸਰਾਂ ਨਾਲ ਮੀਟਿੰਗ

ਮਾਨਸਾ, 6 ਨਵੰਬਰ (ਵਿ. ਪ੍ਰਤੀ)- ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ ਵਲੋਂ ਖੇਤੀਬਾੜੀ ਵਿਕਾਸ ਅਫਸਰਾਂ ਤੇ ਕਲੱਸਟਰ ਅਫਸਰਾਂ ਨਾਲ ਸਥਨਕ ਜ਼ਿਲ੍ਹਾ ਪ੍ਰੀਸ਼ਦ ਵਿਖੇ ਸਮੀਖਿਆ ਮੀਟਿੰਗ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 07-11-2026
ਮਾਨਸਾ, 6 ਨਵੰਬਰ (ਵਿ.ਪ੍ਰਤੀ)- ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ ਵਲੋਂ ਖੇਤੀਬਾੜੀ ਵਿਕਾਸ ਅਫਸਰਾਂ ਤੇ ਕਲੱਸਟਰ ਅਫਸਰਾਂ ਨਾਲ ਸਥਨਕ ਜ਼ਿਲ੍ਹਾ ਪ੍ਰੀਸ਼ਦ ਵਿਖੇ ਸਮੀਖਿਆ ਮੀਟਿੰਗ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਦੇ ਨਿਪਟਾਰੇ ਲਈ ਸਬਸਿਡੀ ’ਤੇ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਬਿਨਾਂ ਕਿਸੇ ਦੇਰੀ ਦੇ ਲੋੜਵੰਦ ਕਿਸਾਨਾਂ ਤੱਕ ਪਹੁੰਚਾਉਣੀ ਯਕੀਨੀ ਬਣਾਈ ਜਾਵੇ ਤਾਂ ਜੋ ਉਹ ਖੇਤਾਂ ’ਚ ਹੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਕਰ ਸਕਣ। ਉਨ੍ਹਾਂ ਸਪੱਸ਼ਟ ਕੀਤਾ ਕਿ ਪਰਾਲੀ ਸਾੜਨ ਦੀ ਰੋਕਥਾਮ ਲਈ ਅਤੇ ਮਸ਼ੀਨਰੀ ਵੰਡ ਦੀ ਪ੍ਰਕਿਰਿਆ ’ਚ ਕਿਸੇ ਵੀ ਤਰ੍ਹਾਂ ਦੀ ਲਾਪਰ ਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਰ ਪਿੰਡ ’ਚ ਜਾ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੁੰਦੇ ਵਾਤਾਵਰਨ ਅਤੇ ਜ਼ਮੀਨੀ ਉਪਜਾਊ ਸ਼ਕਤੀ ਦੇ ਨੁਕਸਾਨ ਬਾਰੇ ਜਾਗਰੂਕ ਕਰਨ ਦੇ ਨਾਲ ਗਹੀ ਤਕਨੀਕੀ ਮਾਰਗਦਰਸ਼ਨ ਦੇਣ ਲਈ ਵੀ ਕਿਹਾ।
Ad Position 22
No active advertisement
ਪਿਛਲੀ ਖ਼ਬਰ ਗੁਰਪੁਰਬ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਦਾ ਪੋਸਟਰ ਜਥੇਦਾਰ ਬਾਬਾ ਟੇਕ ਸਿੰਘ ਵਲੋਂ ਜਾਰੀ ਅਗਲੀ ਖ਼ਬਰ ਮਾਡਰਨ ਕਾਲਜ ਵਿਖੇ ਦੀਵਾਲੀ ਉਤਸਵ ਧੂਮਧਾਮ ਨਾਲ ਮਨਾਇਆ
Ad Position 24