ਗੁਰਪੁਰਬ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਦਾ ਪੋਸਟਰ ਜਥੇਦਾਰ ਬਾਬਾ ਟੇਕ ਸਿੰਘ ਵਲੋਂ ਜਾਰੀ
ਤਲਵੰਡੀ ਸਾਬੋ, 6 ਨਵੰਬਰ (ਰਣਜੀਤ ਸਿੰਘ ਰਾਜੂ)-ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 22, 23 ਅਤੇ 24 ਨਵੰਬਰ ਨੂੰ ਕਰਵਾਏ ਜਾ ਰਹੇ ਵੱਡੇ ਗੁਰਮਤਿ ਸਮਾਗਮਾਂ ਸਬੰਧੀ ਇਕ ਪੋਸਟਰ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਤੇ ਹੋਰ ਸਖਸ਼ੀਅਤਾਂ ਨੇ ਜਾਰੀ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦਾ ਪ੍ਰਕਾਸ਼ ਦਿਹਾੜਾ ਤਖ਼ਤ ਸਾਹਿਬ ਵਿਖੇ ਨਾਨਕਸ਼ਾਹੀ ਸੰਮਤ 558 ਅਨੁਸਾਰ 22, 23 ਅਤੇ 24 ਨਵੰਬਰ (7, 8 ਅਤੇ 9 ਮੱਘਰ) ਨੂੰ ਪੂਰੀ ਸ਼ਰਧਾ,ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।
ਗ
ਗੁਰਪੁਰਬ ਸਮਾਗਮਾਂ ਸਬੰਧੀ ਪੋਸਟਰ ਜਾਰੀ ਕਰਨ ਮੌਕੇ ਸਿੰਘ ਸਾਹਿਬ ਅਤੇ ਹੋਰ ਸ਼ਖ਼ਸੀਅਤਾਂ। ਤਸਵੀਰ: ਰਾਜੂ
07-11-2026
ਤਲਵੰਡੀ ਸਾਬੋ, 6 ਨਵੰਬਰ (ਰਣਜੀਤ ਸਿੰਘ ਰਾਜੂ)-ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 22, 23 ਅਤੇ 24 ਨਵੰਬਰ ਨੂੰ ਕਰਵਾਏ ਜਾ ਰਹੇ ਵੱਡੇ ਗੁਰਮਤਿ ਸਮਾਗਮਾਂ ਸਬੰਧੀ ਇਕ ਪੋਸਟਰ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਤੇ ਹੋਰ ਸਖਸ਼ੀਅਤਾਂ ਨੇ ਜਾਰੀ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦਾ ਪ੍ਰਕਾਸ਼ ਦਿਹਾੜਾ ਤਖ਼ਤ ਸਾਹਿਬ ਵਿਖੇ ਨਾਨਕਸ਼ਾਹੀ ਸੰਮਤ 558 ਅਨੁਸਾਰ 22, 23 ਅਤੇ 24 ਨਵੰਬਰ (7, 8 ਅਤੇ 9 ਮੱਘਰ) ਨੂੰ ਪੂਰੀ ਸ਼ਰਧਾ,ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।ਉਨਾਂ ਦੱਸਿਆ ਕਿ 22 ਨਵੰਬਰ 2026 ਨੂੰ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। 23 ਨਵੰਬਰ 2026 ਨੂੰ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ। ਇਹ ਨਗਰ ਕੀਰਤਨ ਨਗਰ ਦੇ ਵੱਖ-ਵੱਖ ਬਜ਼ਾਰਾਂ ਤੇ ਮੁਹੱਲਿਆਂ ਵਿਚੋਂ ਹੁੰਦਾ ਹੋਇਆ ਸ਼ਾਮ ਨੂੰ ਵਾਪਸ ਤਖ਼ਤ ਸਾਹਿਬ ਪਹੁੰਚ ਕੇ ਸੰਪੂਰਨ ਹੋਵੇਗਾ। 24 ਨਵੰਬਰ ਨੂੰ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਭੋਗ ਪਾਏ ਜਾਣਗੇ, ਜਿਸ ਉਪਰੰਤ ਧਾਰਮਿਕ ਦੀਵਾਨ ਸਜਣਗੇ। ਸਿੰਘ ਸਾਹਿਬ ਨੇ ਸਮੁੱਚੀ ਸੰਗਤ ਨੂੰ ਅਪੀਲ ਕੀਤੀ ਕਿ ਵੱਧ ਚੜ੍ਹ ਕੇ ਇਨ੍ਹਾਂ ਸਮਾਗਮਾਂ ’ਚ ਹਾਜ਼ਰੀ ਭਰਨ। ਇਸ ਮੌਕੇ ਨਰਿੰਦਰਜੀਤ ਸਿੰਘ ਮੈਨੇਜਰ, ਭੋਲਾ ਸਿੰਘ ਇੰਚਾਰਜ ਧਰਮ ਪ੍ਰਚਾਰ, ਗਿਆਨੀ ਗੁਰਜੰਟ ਸਿੰਘ ਮੁੱਖ ਗ੍ਰੰਥੀ, ਮਨਦੀਪ ਸਿੰਘ ਮੀਤ ਮੈਨੇਜਰ ਸਮੇਤ ਤਖਤ ਸਾਹਿਬ ਦਾ ਸਮੁੱਚਾ ਸਟਾਫ ਮੌਜੂਦ ਸੀ। ਸਿੰਘ ਸਾਹਿਬ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਨਗਰ ਕੀਰਤਨ ਅਤੇ ਗੁਰਮਤਿ ਸਮਾਗਮਾਂ ਵਿੱਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਅਮਲੀ ਜੀਵਨ ਦਾ ਹਿੱਸਾ ਬਣਾਉਣ।