06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸਰਕਾਰੀ ਸਕੂਲ ਅੱਕਾਂਵਾਲੀ ਵਿਖੇ 2 ਰੋਜ਼ਾ ਬਲਾਕ ਪੱਧਰੀ ਸਿੱਖਿਆ ਮੇਲਾ ਕਰਵਾਇਆ

ਮਾਨਸਾ, 6 ਨਵੰਬਰ (ਰਾਵਿੰਦਰ ਸਿੰਘ ਰਵੀ)- ਪੀ. ਐਮ.

Ad Position 21
No active advertisement
ਅਜੀਤ ਡੈਸਕ 07-11-2026
ਮਾਨਸਾ, 6 ਨਵੰਬਰ (ਰਾਵਿੰਦਰ ਸਿੰਘ ਰਵੀ)- ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਕਾਂਵਾਲੀ ਵਿਖੇ 2 ਰੋਜ਼ਾ ਬਲਾਕ ਪੱਧਰੀ ਸਿੱਖਿਆ ਮੇਲਾ ਕਰਵਾਇਆ ਗਿਆ। ਉਦਘਾਟਨ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਪਰਮਜੀਤ ਸਿੰਘ ਨੇ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਅਜਿਹੇ ਸਿੱਖਿਆ ਮੇਲਿਆਂ ’ਚ ਵਧ-ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ। ਮੇਲੇ ’ਚ 15 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਵਲੋਂ ਤਿੰਨ ਥੀਮਾਂ ਅਨੁਸਾਰ ਵੱਖ-ਵੱਖ ਵਿਸ਼ਿਆਂ ਵਰਕਿੰਗ ਮਾਡਲ, ਕਲਾ ਪ੍ਰਦਰਸ਼ਨੀਆਂ ਅਤੇ ਪੀ.ਪੀ. ਟੀ. ਆਦਿ ਪੇਸ਼ ਕੀਤੇ ਗਏ। ਜ਼ਿਲ੍ਹਾ ਸਿੱਖਿਆ ਦਫ਼ਤਰ ਦੇ ਵਿਸ਼ਾ ਮਾਹਿਰਾਂ ਵਲੋਂ ਵਿਦਿਆਰਥੀਆਂ ਦੀਆਂ ਪ੍ਰਦਰਸ਼ਨੀਆਂ ਦਾ ਮੁਲਾਂਕਣ ਕਰ ਕੇ ਨਤੀਜੇ ਐਲਾਨੇ ਗਏ। ਮੁਕਾਬਲਿਆਂ ’ਚ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਅੱਕਾਂਵਾਲੀ, ਆਲਮਪੁਰ ਮੰਦਰਾਂ, ਸਰਕਾਰੀ ਮਿਡਲ ਸਕੂਲ ਸਹਾਰਨਾ ਤੇ ਮੋਫਰ, ਦਲੇਲਵਾਲਾ ਤੇ ਹੀਰੇਵਾਲਾ ਸਕੂਲ ਦੀਆਂ ਟੀਮਾਂ ਜੇਤੂ ਰਹੀਆਂ। ਹਰਜਿੰਦਰ ਸਿੰਘ ਬਿੱਟੂ ਹੈੱਡ ਮਾਸਟਰ ਸਰਕਾਰੀ ਹਾਈ ਸਕੂਲ ਸਮਾਓਂ ਨੇ ਜੇਤੂਆਂ ਨੂੰ ਇਨਾਮ ਤੇ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਸਕੂਲ ਮੁਖੀ ਨਰਿੰਦਰ ਸਿੰਘ ਮੋਹਲ ਨੇ ਸਭਨਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਕਾਲਜ ਵਿਖੇ ਦੀਵਾਲੀ ਮੌਕੇ ‘ਗਿਆਨ ਜੋਤ’ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਨਾਮਵਰ ਸੰਸਥਾ ਡਾ. ਹੋਮਜ਼ ਅਕੈਡਮੀ ਜੀਦਾ ਨੇ ਸਿੱਖਿਆ ਦੇ ਖੇਤਰ ਵਿਚ ਬਣਾਈ ਵਿਲੱਖਣ ਪਛਾਣ, ਵਿਦਿਆਰਥੀ ਵੱਖ-ਵੱਖ ਖੇਤਰਾਂ ਵਿਚ...
Ad Position 24