ਨਗਰ ਪੰਚਾਇਤ ਮਹਿਰਾਜ ਦੇ 13 ਆਊਟਸੋਰਸ ਮੁਲਾਜ਼ਮ ਇਨਸੋਰਸ ਕੀਤੇ, 16 ਕੰਟਰੈਕਟ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਮਤਾ ਪਾਇਆ
ਮਹਿਰਾਜ, 6 ਨਵੰਬਰ (ਸੁਖਪਾਲ ਮਹਿਰਾਜ) : ਦਫ਼ਤਰ ਨਗਰ ਪੰਚਾਇਤ ਮਹਿਰਾਜ ਵਿਖੇ ਮੁਲਾਜ਼ਮਾਂ ਲਈ ਖ਼ੁਸ਼ੀ ਦਾ ਮਾਹੌਲ ਬਣ ਗਿਆ, ਜਦੋਂ 13 ਆਊਟਸੋਰਸ ਮੁਲਾਜ਼ਮਾਂ ਨੂੰ ਇਨਸੋਰਸ ਕਰਨ ਦੀ ਪ੍ਰਕਿਰਿਆ ਪੂਰੀ ਕੀਤੀ ਗਈ ਅਤੇ 16 ਕੰਟਰੈਕਟ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਮਤਾ ਪਾਇਆ ਗਿਆ। ਇਨ੍ਹਾਂ ਵਿਚ 13 ਮੁਲਾਜ਼ਮ ਪੁਰਾਣੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਸਨ, ਜਦਕਿ 16 ਕੰਟਰੈਕਟ ਮੁਲਾਜ਼ਮ 14 ਦਸੰਬਰ 2021 ਤੋਂ ਨਗਰ ਪੰਚਾਇਤ ਵਿਚ ਕੰਮ ਕਰ ਰਹੇ ਹਨ।
ਮਹਿਰਾਜ, 6 ਨਵੰਬਰ (ਸੁਖਪਾਲ ਮਹਿਰਾਜ) : ਦਫ਼ਤਰ ਨਗਰ ਪੰਚਾਇਤ ਮਹਿਰਾਜ ਵਿਖੇ ਮੁਲਾਜ਼ਮਾਂ ਲਈ ਖ਼ੁਸ਼ੀ ਦਾ ਮਾਹੌਲ ਬਣ ਗਿਆ, ਜਦੋਂ 13 ਆਊਟਸੋਰਸ ਮੁਲਾਜ਼ਮਾਂ ਨੂੰ ਇਨਸੋਰਸ ਕਰਨ ਦੀ ਪ੍ਰਕਿਰਿਆ ਪੂਰੀ ਕੀਤੀ ਗਈ ਅਤੇ 16 ਕੰਟਰੈਕਟ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਮਤਾ ਪਾਇਆ ਗਿਆ। ਇਨ੍ਹਾਂ ਵਿਚ 13 ਮੁਲਾਜ਼ਮ ਪੁਰਾਣੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਸਨ, ਜਦਕਿ 16 ਕੰਟਰੈਕਟ ਮੁਲਾਜ਼ਮ 14 ਦਸੰਬਰ 2021 ਤੋਂ ਨਗਰ ਪੰਚਾਇਤ ਵਿਚ ਕੰਮ ਕਰ ਰਹੇ ਹਨ। ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਮੁਲਾਜ਼ਮਾਂ ਦਾ ਮੂੰਹ ਮਿੱਠਾ ਕਰਵਾਉਂਦਿਆਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮੁਲਾਜ਼ਮ ਕਿਸੇ ਵੀ ਸੰਸਥਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਦੀ ਮਿਹਨਤ ਤੇ ਸੇਵਾਵਾਂ ਦਾ ਸਨਮਾਨ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਅਤੇ ਹੱਕਾਂ ਲਈ ਯਤਨ ਜਾਰੀ ਰਹਿਣਗੇ। ਇਸ ਮੌਕੇ ਨਗਰ ਪੰਚਾਇਤ ਦੇ ਪ੍ਰਧਾਨ ਰਣਜੋਧ ਸਿੰਘ ਯੋਧਾ ਮਹਿਰਾਜ ਨੇ ਕਿਹਾ ਕਿ ਮੁਲਾਜ਼ਮ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ ਅਤੇ ਉਨ੍ਹਾਂ ਦੀ ਇਸ ਮੰਗ ਨੂੰ ਪੂਰਾ ਕਰਨ ਵੱਲ ਕਦਮ ਚੁੱਕਣਾ ਖ਼ੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਮੁਲਾਜ਼ਮਾਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਲਈ ਹਮੇਸ਼ਾ ਯਤਨਸ਼ੀਲ ਰਹੇਗੀ। ਇਸ ਮੌਕੇ ਕਾਰਜ ਸਾਧਕ ਅਫ਼ਸਰ ਰਜਨੀਸ਼ ਕੁਮਾਰ, ਲੇਖਾਕਾਰ ਦੀਪਕ ਸੇਤੀਆ, ਕਲਰਕ ਸੰਨੀ ਕੁਮਾਰ, ਇੰਸਪੈਕਟਰ ਤਰਸੇਮ ਚੰਦ, ਐਮ.ਸੀ. ਵੀਰਪਾਲ ਕੌਰ, ਕਰਮਜੀਤ ਕੌਰ, ਸੁਖਚੈਨ ਸਿੰਘ ਸੁੱਖਾ, ਨਵਤੇਜ ਸਿੰਘ ਨੇਜਾ, ਪਰਮਜੀਤ ਸਿੰਘ, ਐਮ.ਸੀ. ਲੱਖਾ ਸਿੰਘ, ਬੂਰਾ ਸਿੰਘ ਨੰਬਰਦਾਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਹਾਜ਼ਰ ਸਨ।