ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਪ੍ਰਸ਼ਨੋਤਰੀ ਅਤੇ ਰੰਗੋਲੀ ਮੁਕਾਬਲੇ ਕਰਵਾਏ
ਕੋਟਸ਼ਮੀਰ, 7 ਨਵੰਬਰ (ਰਣਜੀਤ ਸਿੰਘ ਬੁੱਟਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਸਫਲਤਾਪੂਰਵਕ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸੁੰਦਰੀ ਪਬਲਿਕ ਸਕੂਲ, ਕੋਟਸ਼ਮੀਰ ਵਿਖੇ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਇਤਿਹਾਸਕ ਦਿਹਾੜੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਅੰਤਰ-ਹਾਊਸ ਪ੍ਰਸ਼ਨੋਤਰੀ ਮੁਕਾਬਲੇ ਸਕੂਲ ਪ੍ਰਿੰਸੀਪਲ ਜਸਵਿੰਦਰ ਸਿੰਘ ਬਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਯੋਜਿਤ ਕੀਤੇ ਗਏ। ਇਸ ਮੌਕੇ ਸੰਗੀਤ ਅਧਿਆਪਕ ਨਰਦੀਪ ਸਿੰਘ ਵਲੋਂ ਕਰਵਾਈ ਗਈ ਤਿਆਰੀ ਅਨੁਸਾਰ ਵਿਦਿਆਰਥੀਆਂ ਨੇ ਪਾਠ ਅਤੇ ਸ਼ਬਦ ਕੀਰਤਨ ਕੀਤਾ।
ਕੋਟਸ਼ਮੀਰ, 7 ਨਵੰਬਰ (ਰਣਜੀਤ ਸਿੰਘ ਬੁੱਟਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਸਫਲਤਾਪੂਰਵਕ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸੁੰਦਰੀ ਪਬਲਿਕ ਸਕੂਲ, ਕੋਟਸ਼ਮੀਰ ਵਿਖੇ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਇਤਿਹਾਸਕ ਦਿਹਾੜੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਅੰਤਰ-ਹਾਊਸ ਪ੍ਰਸ਼ਨੋਤਰੀ ਮੁਕਾਬਲੇ ਸਕੂਲ ਪ੍ਰਿੰਸੀਪਲ ਜਸਵਿੰਦਰ ਸਿੰਘ ਬਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਯੋਜਿਤ ਕੀਤੇ ਗਏ। ਇਸ ਮੌਕੇ ਸੰਗੀਤ ਅਧਿਆਪਕ ਨਰਦੀਪ ਸਿੰਘ ਵਲੋਂ ਕਰਵਾਈ ਗਈ ਤਿਆਰੀ ਅਨੁਸਾਰ ਵਿਦਿਆਰਥੀਆਂ ਨੇ ਪਾਠ ਅਤੇ ਸ਼ਬਦ ਕੀਰਤਨ ਕੀਤਾ। ਇਸ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸਮੁੱਚੇ ਸਮਾਗਮ ਦੀ ਪ੍ਰਬੰਧਕੀ ਜ਼ਿੰਮੇਵਾਰੀ ਸ. ਭਗਤ ਸਿੰਘ ਹਾਊਸ ਦੇ ਇੰਚਾਰਜ ਅਤੇ ਸਮੂਹ ਟੀਮ ਮੈਂਬਰਾਂ ਵਲੋਂ ਬਾਖ਼ੂਬੀ ਨਿਭਾਈ ਗਈ। ਵਿਦਿਆਰਥੀਆਂ ਨੂੰ ਬੰਦੀ ਛੋੜ ਦਿਵਸ ਦੇ ਇਤਿਹਾਸ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਗਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਗੁਰਗੱਦੀ ਪ੍ਰਾਪਤੀ ਸਮੇਂ ਮੀਰੀ ਅਤੇ ਪੀਰੀ ਦੀਆਂ ਦੋ ਤਲਵਾਰਾਂ ਧਾਰਨ ਕੀਤੀਆਂ ਸਨ, ਜੋ ਅਧਿਆਤਮਿਕ ਅਤੇ ਸੰਸਾਰਕ ਜ਼ਿੰਮੇਵਾਰੀਆਂ ਦਾ ਪ੍ਰਤੀਕ ਹਨ। ਇਸ ਤੋਂ ਇਲਾਵਾ ਗੁਰੂ ਸਾਹਿਬ ਜੀ ਨੂੰ ਮੁਗਲ ਬਾਦਸ਼ਾਹ ਜਹਾਂਗੀਰ ਵਲੋਂ ਗਵਾਲੀਅਰ ਦੇ ਕਿਲ੍ਹੇ ਵਿਚ ਕੈਦ ਕਰਨ ਅਤੇ ਉੱਥੋਂ 52 ਰਾਜਿਆਂ ਸਮੇਤ ਰਿਹਾਅ ਹੋਣ ਦੇ ਇਤਿਹਾਸ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਇਤਿਹਾਸਕ ਪ੍ਰਸੰਗ ਨਾਲ ਸਬੰਧਿਤ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।