ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
ਸਾਦਿਕ, 7 ਨਵੰਬਰ (ਗੁਰਭੇਜ ਸਿੰਘ ਚੌਹਾਨ)-ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿਖੇ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਹਰੀ ਦੀਵਾਲੀ ਦਾ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਹ ਸਮਾਗਮ ਕਾਲਜ ਦੀ ਪ੍ਰਿੰਸੀਪਲ ਪ੍ਰੀਤਇੰਦਰ ਕੌਰ ਗੋਂਦਾਰਾ ਦੀ ਅਗਵਾਈ ਹੇਠ ਕੀਤਾ ਗਿਆ।
ਸਾਦਿਕ, 7 ਨਵੰਬਰ (ਗੁਰਭੇਜ ਸਿੰਘ ਚੌਹਾਨ)-ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿਖੇ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਹਰੀ ਦੀਵਾਲੀ ਦਾ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਹ ਸਮਾਗਮ ਕਾਲਜ ਦੀ ਪ੍ਰਿੰਸੀਪਲ ਪ੍ਰੀਤਇੰਦਰ ਕੌਰ ਗੋਂਦਾਰਾ ਦੀ ਅਗਵਾਈ ਹੇਠ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਸੱਭਿਆਚਾਰਕ ਗਤੀਵਿਧੀਆਂ ਦੇ ਮੁੱਖ ਕਨਵੀਨਰ ਪ੍ਰੋਫੈਸਰ ਗੁਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵੱਖ ਵੱਖ ਕਿਸਮਾਂ ਦੀਆਂ ਕਲਾਵਾਂ ਬੜੇ ਹੀ ਸੁਚੱਜੇ ਢੰਗ ਨਾਲ ਸਿਖਾਈਆਂ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਰੰਗੋਲੀ, ਮਹਿੰਦੀ, ਪੋਸਟਰ ਮੇਕਿੰਗ, ਦੀਵੇ ਸਜਾਉਣਾ ਅਤੇ ਕਲਾਸਾਂ ਦੇ ਬੋਰਡ ਸਜਾਉਣ ਦਾ ਕੰਮ ਬੜੀ ਹੀ ਸ਼ਿੱਦਤ ਅਤੇ ਮਿਹਨਤ ਨਾਲ ਕੀਤਾ । ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਪ੍ਰੀਤਇੰਦਰ ਕੌਰ ਗੋਂਦਾਰਾ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸ਼ੁੱਧਤਾ ਅਤੇ ਕੁਦਰਤ ਦੀ ਸੰਭਾਲ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਦੀਵਾਲੀ ਖੁਸ਼ੀਆਂ ਅਤੇ ਰੌਸ਼ਨੀਆਂ ਦਾ ਤਿਉਹਾਰ ਹੈ। ਸਾਨੂੰ ਇਸ ਤਿਉਹਾਰ ਨੂੰ ਪ੍ਰਦੂਸ਼ਣ ਰਹਿਤ ਢੰਗ ਨਾਲ ਮਨਾੳਣੁਾ ਚਾਹੀਦਾ ਹੈ ਅਤੇ ਪਟਾਕੇ ਨਹੀਂ ਚਲਾਉਣੇ ਚਾਹੀਦੇ ਤਾਂ ਜੋ ਵਾਤਾਵਰਨ ਨੂੰ ਸਾਫ਼ ਸੁਥਰਾ ਤੇ ਸਿਹਤਮੰਦ ਰੱਖਿਆ ਜਾ ਸਕੇ। ਇਸ ਮੌਕੇ ਕਾਲਜ ਤੇ ਸਟਾਫ਼ ਮੈਂਬਰ ਇਕ ਇਕ ਪੌਦਾ ਲੈ ਕੇ ਕਾਲਜ ਵਿਚ ਹਾਜ਼ਰ ਹੋਏ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਹਰੀ ਦੀਵਾਲੀ ਮਨਾਉਣ ਦਾ ਸੰਕਲਪ ਲਿਆ। ਉਨ੍ਹਾਂ ਨੂੰ ਪਟਾਕਿਆਂ ਤੋਂ ਦੂਰ ਰਹਿ ਕੇ ਵਾਤਾਵਰਨ ਪੱਖੀ ਢੰਗ ਨਾਲ ਤਿਉਹਾਰ ਮਨਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੁਰੱਖਿਆ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਦੇਸ਼ ਵੀ ਦਿੱਤਾ। ਅੰਤ ਵਿਚ ਕਾਲਜ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵਲੋਂ ਗਤੀਵਿਧੀਆਂ ’ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਾਰੇ ਹੀ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਨੂੰ ਅਤੇ ਸਮੂਹ ਸਟਾਫ਼ ਮੈਂਬਰਾਂ ਨੂੰ ਦੀਵਾਲੀ ਦੀ ਵਧਾਈ ਦਿੱਤੀ ਗਈ। ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਹਰੀ ਦੀਵਾਲੀ ਮਨਾਉਣ ਅਤੇ ਵਾਤਾਵਰਨ ਦੀ ਸੰਭਾਲ ਕਰਨ ਦਾ ਸੰਦੇਸ਼ ਸਮਾਜ ਤੱਕ ਪਹੁੰਚਾਉਣ ਦਾ ਪ੍ਰਣ ਲਿਆ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।