08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਜੈਤੋ, 7 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਤਿਉਹਾਰ ਮੌਕੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੀ ਮਹੱਤਤਾ ਦੱਸਦੇ ਹੋਏ ਕਿਹਾ ਕਿ ਇਹ ਤਿਉਹਾਰ ਅਧਿਆਤਮਿਕ ਤੌਰ ’ਤੇ ਹਨ੍ਹੇਰੇ ਉੱਤੇ ਰੌਸ਼ਨੀ, ਅਗਿਆਨਤਾ ਉੱਤੇ ਗਿਆਨ, ਬੁਰਾਈ ਉੱਤੇ ਚੰਗਿਆਈ ਅਤੇ ਨਿਰਾਸ਼ਾ ਉੱਤੇ ਉਮੀਦ ਦੀ ਜਿੱਤ ਦਾ ਪ੍ਰਤੀਕ ਹੈ।

Ad Position 21
No active advertisement
ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਮੌਕੇ ਸ੍ਰੀ ਗਣੇਸ਼ ਜੀ ਅਤੇ ਲਕਸ਼ਮੀ ਜੀ ਦੀ ਪੂਜਾ ਕਰਦੇ ਸਕੂਲ ਮੈਨੇਜਮੈਂਟ ਮੈਂਬਰ ਦੀਨਵ ਸਿੰਗਲਾ, ਪਿ੍ੰਸੀਪਲ ਪਿ੍ਅੰਕਾ ਮਹਿਤਾ ਤੇ ਹੋਰ। ਤਸਵੀਰ : ਗੁਰਚਰਨ ਸਿੰਘ ਗਾਬੜੀਆ 08-11-2026
ਜੈਤੋ, 7 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਤਿਉਹਾਰ ਮੌਕੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੀ ਮਹੱਤਤਾ ਦੱਸਦੇ ਹੋਏ ਕਿਹਾ ਕਿ ਇਹ ਤਿਉਹਾਰ ਅਧਿਆਤਮਿਕ ਤੌਰ ’ਤੇ ਹਨ੍ਹੇਰੇ ਉੱਤੇ ਰੌਸ਼ਨੀ, ਅਗਿਆਨਤਾ ਉੱਤੇ ਗਿਆਨ, ਬੁਰਾਈ ਉੱਤੇ ਚੰਗਿਆਈ ਅਤੇ ਨਿਰਾਸ਼ਾ ਉੱਤੇ ਉਮੀਦ ਦੀ ਜਿੱਤ ਦਾ ਪ੍ਰਤੀਕ ਹੈ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਦੀਵਾਲੀ ਪੂਜਾ ਕੀਤੀ ਗਈ। ਸਕੂਲ ਮੈਨੇਜਮੈਂਟ ਮੈਂਬਰ ਦੀਨਵ ਸਿੰਗਲਾ ਅਤੇ ਸਕੂਲ ਐਡਮਿਨਿਸਟ੍ਰੇਟਰ ਸੁਭਾਸ਼ ਬਾਂਸਲ ਦੀਵਾਲੀ ਪੂਜਾ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ ਸਨ। ਸਾਰੇ ਸਕੂਲ ਮੈਂਬਰਾਂ ਨੇ ਸ੍ਰੀ ਗਣੇਸ਼ ਜੀ ਅਤੇ ਲਕਸ਼ਮੀ ਜੀ ਦੀ ਪੂਜਾ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਮੰਗਿਆ। ਤਿਉਹਾਰ ਦੀ ਸ਼ੁਰੂਆਤ ਐਲ.ਕੇ.ਜੀ. ਤੋਂ ਦੂਜੀ ਜਮਾਤ ਦੇ ਛੋਟੇ-ਛੋਟੇ ਬੱਚਿਆਂ ਦੁਆਰਾ ਪੇਸ਼ ਕੀਤੀ ਗਈ। ਵਿਦਿਆਰਥੀਆਂ ਨੇ ਭਗਤੀ ਸੰਗੀਤ ਲਈ ਆਪਣੀ ਸ਼ਰਧਾ ਅਤੇ ਪਿਆਰ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਮਨਮੋਹਕ ਭਗਤੀ ਦੇ ਗੀਤ ਪੇਸ਼ ਕੀਤੇ। ਛੋਟੇ ਬੱਚਿਆਂ ਨੇ ਆਪਣੀ ਮਾਸੂਮੀਅਤ ਅਤੇ ਉਤਸ਼ਾਹ ਨਾਲ ਭਾਗ ਲਿਆ। ਇਸ ਤੋਂ ਇਲਾਵਾ ਤੀਜੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ ‘ਤੋਰਨ-ਏ-ਤਿਓਹਾਰ’ ਗਤੀਵਿਧੀ ਕਰਵਾਈ ਗਈ, ਜਿਸ ਵਿਚ ਬੱਚਿਆਂ ਨੇ ਸੁੰਦਰ ਤੋਰਨ ਬਣਾ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ‘ਪੈਲੇਟ ਆਫ਼ ਟਰੈਡੀਸ਼ਨਜ਼’ ਤਹਿਤ ਰੰਗੋਲੀ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ। ਜਿਸ ਵਿਚ ਬੱਚਿਆਂ ਨੇ ਰੰਗ-ਬਿਰੰਗੀਆਂ ਰੰਗੋਲੀਆਂ ਬਣਾ ਕੇ ਸਭ ਦਾ ਮਨ ਮੋਹ ਲਿਆ। ਅਜਿਹੇ ਮੁਕਾਬਲੇ ਬੱਚਿਆਂ ਵਿਚ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਦੇ ਹਨ ਅਤੇ ਉਨ੍ਹਾਂ ਨੂੰ ਰਵਾਇਤੀ ਡਿਜ਼ਾਈਨਾਂ ਅਤੇ ਪ੍ਰਤੀਕਾਂ ਬਾਰੇ ਸਿਖਾਉਂਦੇ ਹਨ। ਇਸ ਖ਼ਾਸ ਮੌਕੇ ’ਤੇ ਸਕੂਲ ਪ੍ਰਬੰਧਕ ਕਮੇਟੀ (ਮੈਨੇਜਮੈਂਟ) ਵਲੋਂ ਸਕੂਲ ਦੇ ਸਮੂਹ ਅਧਿਆਪਕਾਂ ਅਤੇ ਚੌਥੇ ਦਰਜੇ ਦੇ ਕਰਮਚਾਰੀਆਂ ਨੂੰ ਦੀਵਾਲੀ ਦੇ ਉਪਹਾਰ ਵੰਡੇ ਗਏ। ਇਸ ਮੌਕੇ ਮੈਨੇਜਮੈਂਟ ਮੈਂਬਰ ਦੀਨਵ ਸਿੰਗਲਾ ਨੇ ਸਭ ਨੂੰ ਦੀਵਾਲੀ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਸਾਡੇ ਜੀਵਨ ਵਿਚ ਚਾਨਣ, ਖ਼ੁਸ਼ਹਾਲੀ ਅਤੇ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ। ਸਕੂਲ ਦੇ ਐਡਮਿਨਿਸਟ੍ਰੇਟਰ ਸੁਭਾਸ਼ ਬਾਂਸਲ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਸਾਨੂੰ ਦੀਵਾਲੀ ਦਾ ਤਿਉਹਾਰ ਵਾਤਾਵਰਨ ਪੱਖੀ ਅਤੇ ਸੁਰੱਖਿਅਤ ਢੰਗ ਨਾਲ ਮਨਾਉਣਾ ਚਾਹੀਦਾ ਹੈ। ਸਕੂਲ ਦੀ ਪਿ੍ੰਸੀਪਲ ਪਿ੍ਅੰਕਾ ਮਹਿਤਾ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਬੱਚਿਆਂ ਅਤੇ ਸਟਾਫ਼ ਨੂੰ ਪ੍ਰਦੂਸ਼ਣ-ਮੁਕਤ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ ਅਤੇ ਸਭ ਦੇ ਸੁਖਾਵੇਂ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਕਿੰਗਰਾ ਕੱਸੀ ’ਤੇ ਬਣ ਰਹੇ ਪੁਲ ਕਾਰਨ ਲਾਂਘੇ ਲਈ ਬਣਾਇਆ ਆਰਜੀ ਰਸਤਾ ਦੇ ਰਿਹਾ ਹਾਦਸਿਆਂ ਨੂੰ ਸੱਦਾ ਅਗਲੀ ਖ਼ਬਰ ਆਈ.ਟੀ.ਆਈ. ਕੱਚੇ ਇੰਸਟਰਕਟਰਾਂ ਵਲੋਂ ‘ਕਾਲੀ ਦਿਵਾਲੀ’ ਮਨਾਉਣ ਦਾ ਐਲਾਨ
Ad Position 24