ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ
ਫ਼ਰੀਦਕੋਟ, 7 ਅਕਤੂਬਰ (ਸਰਬਜੀਤ ਸਿੰਘ)-ਸਥਾਨਕ ਇਕ ਸਲੂਨ ਵਿਚ ਕੰਮ ਕਰਦੀ ਨੇੜਲੇ ਪਿੰਡ ਦੀ ਨਾਬਾਲਗ ਲੜਕੀ ਨੂੰ ਇਕ ਲੜਕੇ ਵਲੋਂ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਭਜਾ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਲੜਕੀ ਦੀ ਭਾਲ ਲਈ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਫ਼ਰੀਦਕੋਟ, 7 ਅਕਤੂਬਰ (ਸਰਬਜੀਤ ਸਿੰਘ)-ਸਥਾਨਕ ਇਕ ਸਲੂਨ ਵਿਚ ਕੰਮ ਕਰਦੀ ਨੇੜਲੇ ਪਿੰਡ ਦੀ ਨਾਬਾਲਗ ਲੜਕੀ ਨੂੰ ਇਕ ਲੜਕੇ ਵਲੋਂ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਭਜਾ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਲੜਕੀ ਦੀ ਭਾਲ ਲਈ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਇਕ ਵਿਅਕਤੀ ਵਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ ਕਿ ਉਸ ਦੀ 17 ਸਾਲਾਂ ਦੀ ਨਾਬਾਲਗ ਲੜਕੀ ਪਿੰਡੋਂ ਰੋਜ ਫ਼ਰੀਦਕੋਟ ਸ਼ਹਿਰ ਸੈਲੂਨ ਵਿਚ ਕੰਮ ਕਰਨ ਲਈ ਆਉਂਦੀ ਸੀ। ਇਕ ਦਿਨ ਉਨ੍ਹਾਂ ਦੀ ਲੜਕੀ ਸੈਲੂਨ ਨਹੀਂ ਪਹੁੰਚੀ, ਜਿਸ ਦੀ ਸੂਚਨਾ ਸੈਲੂਨ ਵਾਲਿਆਂ ਵਲੋਂ ਉਨ੍ਹਾਂ ਨੂੰ ਦਿੱਤੀ ਅਤੇ ਉਨ੍ਹਾਂ ਵਲੋਂ ਲੜਕੀ ਦੀ ਭਾਲ ਹਰ ਪਾਸੇ ਕੀਤੀ ਗਈ। ਉਨ੍ਹਾਂ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਹਰਦੀਪ ਸਿੰਘ ਗਿੱਲ ਪੁੱਤਰ ਜਸਵੰਤ ਸਿੰਘ ਵਾਸੀ ਹਾਲ ਆਬਾਦ ਮੁੱਦਕੀ, ਜ਼ਿਲ੍ਹਾ ਫ਼ਿਰੋਜ਼ਪੁਰ ਉਸ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ। ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਲੜਕੀ ਦੇ ਪਿਤਾ ਦੀ ਸ਼ਿਕਾਇਤ ਦੇ ਆਧਾਰ ’ਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਲੜਕੀ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।