ਯੂਨੀਵਰਸਿਟੀ ਕਾਲਜ ਜੈਤੋ ਦੇ ਬੀ. ਕਾਮ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ
ਜੈਤੋ, 7 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਯੂਨੀਵਰਸਿਟੀ ਕਾਲਜ ਜੈਤੋ ਦੇ ਉੱਚ ਸੀਨੀਅਰ ਫ਼ੈਕਲਟੀ ਮੈਂਬਰ ਡਾ. ਪਰਮਿੰਦਰ ਸਿੰਘ ਤੱਗੜ ਨੇ ਦੱਸਿਆ ਕਿ ਕਾਮਰਸ ਵਿਭਾਗ ਦੇ ਬੀ.
ਜੈਤੋ, 7 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਯੂਨੀਵਰਸਿਟੀ ਕਾਲਜ ਜੈਤੋ ਦੇ ਉੱਚ ਸੀਨੀਅਰ ਫ਼ੈਕਲਟੀ ਮੈਂਬਰ ਡਾ. ਪਰਮਿੰਦਰ ਸਿੰਘ ਤੱਗੜ ਨੇ ਦੱਸਿਆ ਕਿ ਕਾਮਰਸ ਵਿਭਾਗ ਦੇ ਬੀ.ਕਾਮ. ਸਮੈਸਟਰ ਪਹਿਲਾ (ਦਸੰਬਰ 2025) ਦਾ ਪ੍ਰੀਖਿਆ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣਾਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਪ੍ਰਾਪਤ ਨਤੀਜਿਆਂ ਅਨੁਸਾਰ ਮਨਪ੍ਰੀਤ ਕੌਰ ਪੁੱਤਰੀ ਹਾਕਮ ਸਿੰਘ ਨੇ 8.58 ਐਸ.ਜੀ.ਪੀ.ਏ. ਨਾਲ ਪਹਿਲਾ, ਹਰਮਨ ਕੌਰ ਪੁੱਤਰੀ ਜਗਸੀਰ ਸਿੰਘ ਨੇ 8.19 ਐਸ.ਜੀ.ਪੀ.ਏ. ਨਾਲ ਦੂਜਾ ਅਤੇ ਜਸਮੀਨ ਕੌਰ ਪੁੱਤਰੀ ਇੰਦਰਾਜ ਸਿੰਘ ਅਤੇ ਹਰਮਨਦੀਪ ਕੌਰ ਪੁੱਤਰੀ ਸੁਖਮੰਦਰ ਸਿੰਘ ਨੇ 8.12 ਐਸ.ਜੀ.ਪੀ.ਏ. ਅੰਕਾਂ ਨਾਲ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਸਮਰਾਟ ਖੰਨਾ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥਣਾਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਸੁਚੱਜੀ ਅਗਵਾਈ ਦਾ ਨਤੀਜਾ ਹੈ। ਉਨ੍ਹਾਂ ਕਾਮਰਸ ਵਿਭਾਗ ਦੇ ਅਧਿਆਪਕਾਂ ਦੀ ਮਿਹਨਤ ਦੀ ਵੀ ਸ਼ਲਾਘਾ ਕੀਤੀ। ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਸ਼ਿਲਪਾ ਕਾਂਸਲ ਨੇ ਵਿਦਿਆਰਥਣਾਂ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੋ. ਸ਼ਿਲਪਾ ਕਾਂਸਲ, ਡਾ. ਸੁਭਾਸ਼ ਚੰਦਰ, ਪ੍ਰੋ. ਸੰਗੀਤਾ ਸ਼ਰਮਾ, ਪ੍ਰੋ. ਸੁਸ਼ਮਾ, ਪ੍ਰੋ. ਜਗਸੀਰ ਸਿੰਘ, ਡਾ. ਲਖਵਿੰਦਰ ਸਿੰਘ, ਪ੍ਰੋ. ਅਮਨਦੀਪ ਸਿੰਘ, ਪ੍ਰੋ. ਵਿਸ਼ਾਲ ਸਿੰਗਲਾ, ਪ੍ਰੋ. ਰੀਨੂੰ, ਪ੍ਰੋ. ਗ਼ਜ਼ਲ, ਪ੍ਰੋ. ਈਸ਼ਾ, ਪ੍ਰੋ. ਮਹਿੰਦਰ ਕੌਰ, ਪ੍ਰੋ. ਰਿਪਨਦੀਪ, ਲਾਇਬ੍ਰੇਰੀਅਨ ਮੀਨਾਕਸ਼ੀ ਜੋਸ਼ੀ, ਅਤੇ ਕਾਮਰਸ ਵਿਭਾਗ ਦੇ ਡੀਲਿੰਗ ਸਹਾਇਕ ਕਰਮਜੀਤ ਸਿੰਘ ਜੇ.ਟੀ.ਓ. ਨੇ ਵੀ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ।