18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਵੱਖ-ਵੱਖ ਮਾਮਲਿਆਂ 'ਚ ਪੁਲਿਸ ਵਲੋਂ 10 ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 22-01-2026
ਮਾਛੀਵਾੜਾ ਸਾਹਿਬ, 21 ਜਨਵਰੀ (ਰਾਜਦੀਪ ਸਿੰਘ ਅਲਬੇਲਾ)-ਸੂਬੇ ਵਿਚ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਪੁਲਸ ਵਲੋਂ ਵਿੱਢੀ ਮੁਹਿੰਮ ਤਹਿਤ ਸਥਾਨਕ ਪੁਲਿਸ ਵਲੋਂ 2 ਦਿਨ ਤੜਕਸਾਰ ਚੈਕਿੰਗ ਕੀਤੀ | ਪੁਲਿਸ ਵਲੋਂ ਕਈ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਪੁੱਛਗਿੱਛ ਵੀ ਕੀਤੀ ਜਿਨ੍ਹਾਂ ਤੋਂ ਨਾਜਾਇਜ਼ ਅਸਲਾ, ਕਾਰਤੂਸ ਤੇ ਹੈਰੋਇਨ ਬਰਾਮਦ ਕਰ 9 ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ | ਸਹਾਇਕ ਥਾਣੇਦਾਰ ਕਰਨੈਲ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਗਸ਼ਤ ਕੀਤੀ ਜਾ ਰਹੀ ਸੀ ਤਾਂ ਰਾਧਾ ਕਿ੍ਸ਼ਨ ਪਾਰਕ ਨੇੜੇ ਤਿੰਨ ਮੋਨੇ ਨੌਜਵਾਨ ਦਿਖਾਈ ਦਿੱਤੇ ਜਿਨ੍ਹਾਂ ਨੂੰ ਸ਼ੱਕ ਦੇ ਅਧਾਰ 'ਤੇ ਜਾਂਚ ਕੀਤੀ ਗਈ ਤਾਂ ਉਨ੍ਹਾਂ ਕੋਲੋਂ ਦੇਸੀ ਪਿਸਤੌਲ 315 ਬੋਰ, 4 ਜਿੰਦਾ ਕਾਰਤੂਸ ਬਰਾਮਦ ਹੋਏ ਜਿਨ੍ਹਾਂ ਦੀ ਪਹਿਚਾਣ ਸੁਖਵੀਰ ਸਿੰਘ, ਮਨਦੀਪ ਸਿੰਘ ਵਾਸੀਆਨ ਲੁਹਾਰੀਆਂ ਤੇ ਪਰਦੀਪ ਕੁਮਾਰ ਵਾਸੀ ਟਾਂਡਾ ਵਜੋਂ ਹੋਈ | ਇਸੇ ਤਰ੍ਹਾਂ ਗੁਰਦੁਆਰਾ ਕਿਰਪਾਨ ਭੇਟ ਰੋਡ 'ਤੇ ਪੁਲਿਸ ਪਾਰਟੀ ਵਲੋਂ ਗਸ਼ਤ ਕੀਤੀ ਜਾ ਰਹੀ ਸੀ ਤਾਂ ਇੱਕ ਨੌਜਵਾਨ ਨੂੰ ਜਾਂਚ ਲਈ ਰੋਕਿਆ ਜਿਸ ਨੇ ਆਪਣਾ ਨਾਮ ਜੈ ਕਿਸ਼ੋਰ ਵਾਸੀ ਬਲੀਬੇਗ ਬਸਤੀ ਦੱਸਿਆ | ਤਲਾਸ਼ੀ ਦੌਰਾਨ ਉਸ ਦੀ ਜੇਬ 'ਚੋਂ 2 ਜ਼ਿੰਦਾ ਕਾਰਤੂਸ ਬਰਾਮਦ ਹੋਏ | ਇਸ ਤੋਂ ਇਲਾਵਾ ਹਾਕਮ ਵਲੋਂ ਰਤੀਪੁਰ ਰੋਡ 'ਤੇ ਗਸ਼ਤ ਕੀਤੀ ਜਾ ਰਹੀ ਸੀ ਤਾਂ 2 ਨੌਜਵਾਨਾਂ ਨੂੰ ਜਾਂਚ ਲਈ ਰੋਕਿਆ ਜਿਨ੍ਹਾਂ ਦੀ ਪਹਿਚਾਣ ਜਗਮੇਲ ਤੇ ਲਾਲਾ ਕੁਮਾਰ ਵਾਸੀ ਮਾਛੀਵਾੜਾ ਵਜੋਂ ਹੋਈ | ਇਨ੍ਹਾਂ ਤੋਂ ਤਲਾਸ਼ੀ ਦੌਰਾਨ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸ ਤੋਂ ਇਲਾਵਾ ਪੁਲਿਸ ਵਲੋਂ ਇੱਕ ਪੁਰਾਣੇ ਮਾਮਲੇ ਵਿਚ ਸੁਨੀਲ ਕੁਮਾਰ ਵਾਸੀ ਮਾਛੀਵਾੜਾ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਤੋਂ ਇਲਾਵਾ ਪੁਲਿਸ ਵਲੋਂ ਪੁਰਾਣੇ ਦਰਜ ਕੀਤੇ ਮਾਮਲਿਆਂ 'ਚ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਮਾਛੀਵਾੜਾ ਪੁਲਿਸ ਵਲੋਂ 21 ਜਨਵਰੀ ਨੂੰ ਵੀ ਤੜਕੇ ਫਿਰ ਛਾਪੇਮਾਰੀ ਕੀਤੀ ਗਈ ਅਤੇ ਕਈਆਂ ਨੂੰ ਸ਼ੱਕ ਦੇ ਅਧਾਰ 'ਤੇ ਹਿਰਾਸਤ ਵਿਚ ਲਿਆ ਗਿਆ |


Ad Position 22
No active advertisement
ਪਿਛਲੀ ਖ਼ਬਰ ਖੰਨਾ 'ਚ ਨਿਆਂ ਲਈ ਭੁੱਖ ਹੜਤਾਲ ਹੋਈ ਹੋਰ ਮਜ਼ਬੂਤ-ਬਾਰ ਐਸੋਸੀਏਸ਼ਨ ਖੰਨਾ ਵਲੋਂ ਸਮਰਥਨ ਦੇਣ ਦਾ ਭਰੋਸਾ ਅਗਲੀ ਖ਼ਬਰ ਪਾਕਿ ਨੇ ਸੰਯੁਕਤ ਰਾਸ਼ਟਰ 'ਚ ਫਿਰ ਉਠਾਇਆ ਸਿੰਧੂ ਜਲ ਸੰਧੀ ਦਾ ਮੁੱਦਾ <br/>
Ad Position 24