18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਕਲਗ਼ੀਧਰ ਅਕੈਡਮੀ ਸਕੂਲ ਦੁੱਗਰੀ ਨੇ ਸਪੋਰਟਸ ਕਰਾਟੇ ਆਰਗੇਨਾਈਜ਼ੇਸ਼ਨ ਪੰਜਾਬ ਵਲੋਂ ਕਰਵਾਈ ਚੈਂਪੀਅਨਸ਼ਿਪ 'ਚ ਜਿੱਤੇ ਤਗਮੇ

Ad Position 21
No active advertisement
ਅਜੀਤ ਡੈਸਕ 22-01-2026
ਸਾਹਨੇਵਾਲ, 21 ਜਨਵਰੀ (ਹਨੀ ਚਾਠਲੀ)-ਸਪੋਰਟਸ ਕਰਾਟੇ ਆਰਗੇਨਾਈਜ਼ੇਸ਼ਨ ਪੰਜਾਬ ਵਲੋਂ ਦੋ ਦਿਨਾਂ ਕਰਾਟੇ ਚੈਂਪੀਅਨਸ਼ਿਪ ਜੋ ਕਿ 17 ਤੇ 18 ਜਨਵਰੀ ਨੂੰ ਸ਼ਿਵ ਨਿਕੇਤਨ ਧਰਮਸ਼ਾਲਾ ਸੁਨਾਮ ਜ਼ਿਲ੍ਹਾ ਸੰਗਰੂਰ ਵਿਚ ਕਰਵਾਈ ਗਈ ਸੀ, ਜਿਸ ਵਿਚ ਪੰਜਾਬ ਤੋਂ ਚੁਣੇ ਹੋਏ ਖਿਡਾਰੀਆਂ ਨੇ ਹਿੱਸਾ ਲਿਆ | ਇਸ ਮੁਕਾਬਲੇ ਵਿਚ ਕਲਗ਼ੀਧਰ ਅਕੈਡਮੀ ਦੇ ਖਿਡਾਰੀਆਂ ਨੇ ਕਰਾਟੇ ਕੋਚ ਮਨਿੰਦਰ ਸਿੰਘ ਭੱਟੀ ਦੀ ਅਗਵਾਈ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ 5 ਸੋਨੇ ਅਤੇ ਚਾਂਦੀ ਦੇ ਤਗਮੇ ਹਾਸਲ ਕਰ ਕੇ ਸਕੂਲ ਦਾ ਨਾਮ ਪੰਜਾਬ ਪੱਧਰ 'ਤੇ ਰੌਸ਼ਨ ਕੀਤਾ | ਖੇਡਾਂ ਵਿਚ ਖੇਡਦੇ ਹੋਏ ਖਿਡਾਰਨ ਰਾਮਵੀਰ ਕੌਰ ਨੇ ਦੋਵੇਂ ਖੇਡਾਂ ਵਿਚ ਪਹਿਲਾ ਸਥਾਨ, ਗੁਰਲੀਨ ਨੇ ਪਹਿਲਾ ਤੇ ਦੂਸਰਾ ਸਥਾਨ, ਹਰਨੂਰ ਕੌਰ ਨੇ ਪਹਿਲਾ ਤੇ ਦੂਸਰਾ ਸਥਾਨ | ਜਦਕਿ ਦੇਵੀਕਾ ਨੇ ਪਹਿਲਾ ਸਥਾਨ ਹਾਸਿਲ ਕੀਤਾ | ਇਸ ਮੌਕੇ ਸਕੂਲ ਮੈਨੇਜਰ ਲਖਵੀਰ ਸਿੰਘ ਹਰਾ, ਪਿ੍ੰਸੀਪਲ ਭੁਪਿੰਦਰਜੀਤ ਕੌਰ ਬੇਦੀ ਨੇ ਜੇਤੂ ਖਿਡਾਰਨਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਐਸ. ਸੀ./ਬੀ. ਸੀ. ਅਧਿਆਪਕ ਪੰਜਾਬ ਵਲੋਂ 27 ਨੂੰ ਜ਼ਿਲ੍ਹਾ ਹੈੱਡਕੁਆਰਟਰ ਲੁਧਿਆਣਾ ਵਿਖੇ ਧਰਨਾ ਦਿੱਤਾ ਜਾਵੇਗਾ- ਲਤਾਲਾ ਅਗਲੀ ਖ਼ਬਰ ਸਿਹਤ ਵਿਭਾਗ ਦੇ ਮਲਟੀਪਰਪਜ਼ ਕੇਡਰ ਦੀਆਂ ਲਟਕਦੀਆਂ ਮੰਗਾਂ ਦੇ ਹੱਲ ਲਈ 26 ਨੂੰ ਦਿੱਤੇ ਜਾਣਗੇ ਯਾਦ ਪੱਤਰ
Ad Position 24