18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

36 ਬੋਤਲਾਂ ਸ਼ਰਾਬ ਸਮੇਤ ਦੋ ਕਾਬੂ, ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 22-01-2026
ਕੁਹਾੜਾ, 21 ਜਨਵਰੀ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਵਲੋਂ ਸ਼ਰਾਬ ਵੇਚਣ ਤਹਿਤ ਦੋ ਵਿਅਕਤੀਆਂ ਨੂੰ 36 ਬੋਤਲਾਂ ਸ਼ਰਾਬ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਿਨ੍ਹਾਂ ਦੀ ਪਹਿਚਾਣ ਸੁਰਜੀਤ ਸਿੰਘ ਉਰਫ਼ ਬੱਗੂ ਪੁੱਤਰ ਬੰਤਾ ਸਿੰਘ, ਮੁੱਖਾ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਚੌਂਤਾ ਦੇ ਰੂਪ ਵਜੋਂ ਹੋਈ | ਸਹਾਇਕ ਥਾਣੇਦਾਰ ਗੁਰਮੀਤ ਸਿੰਘ ਅਨੁਸਾਰ ਉਨ੍ਹਾਂ ਨੂੰ ਪੁਲਿਸ ਪਾਰਟੀ ਸਮੇਤ ਪਿੰਡ ਗੁੱਜਰਵਾਲ ਬੇਟ ਨੇੜੇ ਸ਼ਮਸ਼ਾਨ ਘਾਟ ਵਿਖੇ ਗਸ਼ਤ ਦੌਰਾਨ ਸੂਚਨਾ ਮਿਲੀ ਕਿ ਉਕਤ ਵਿਅਕਤੀ ਪਿੰਡ ਚੌਂਤਾ ਤੋਂ ਮਿਆਣੀ ਰੋਡ ਪਰ ਜੰਗਲ ਵਾਲੇ ਰਸਤੇ 'ਤੇ ਸ਼ਰਾਬ ਰੱਖ ਕੇ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਹੇ ਹਨ | ਜਿਸ 'ਤੇ ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦਿਆਂ ਉਕਤ ਵਿਅਕਤੀਆਂ ਨੂੰ 36 ਬੋਤਲਾਂ ਸ਼ਰਾਬ ਮਾਰਕਾ ਡੀਲਕਸ ਵਿਸਕੀ ਸਮੇਤ ਕਾਬੂ ਕੀਤਾ ਗਿਆ | ਪੁਲਿਸ ਵਲੋਂ ਉਕਤ ਵਿਅਕਤੀਆਂ ਖ਼ਿਲਾਫ਼ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |


Ad Position 22
No active advertisement
ਪਿਛਲੀ ਖ਼ਬਰ 'ਚਾਈਨਾ ਡੋਰ ਹਟਾਓ ਕੀਮਤੀ ਜਾਨਾਂ ਬਚਾਓ' ਦੇ ਨਾਅਰੇ ਲਾ ਕੇ ਸ਼ਕਤੀ ਸਕੂਲ ਸਾਹਨੇਵਾਲ ਦੇ ਵਿਦਿਆਰਥੀਆਂ ਨੇ ਕੱਢੀ ਰੈਲੀ ਅਗਲੀ ਖ਼ਬਰ ਚਾਈਨਾ ਡੋਰ ਨਾਲ ਇਕ ਵਿਅਕਤੀ ਜ਼ਖ਼ਮੀ
Ad Position 24