18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

'ਚਾਈਨਾ ਡੋਰ ਹਟਾਓ ਕੀਮਤੀ ਜਾਨਾਂ ਬਚਾਓ' ਦੇ ਨਾਅਰੇ ਲਾ ਕੇ ਸ਼ਕਤੀ ਸਕੂਲ ਸਾਹਨੇਵਾਲ ਦੇ ਵਿਦਿਆਰਥੀਆਂ ਨੇ ਕੱਢੀ ਰੈਲੀ

Ad Position 21
No active advertisement
ਅਜੀਤ ਡੈਸਕ 22-01-2026
ਸਾਹਨੇਵਾਲ, 21 ਜਨਵਰੀ (ਹਨੀ ਚਾਠਲੀ)-ਚਾਈਨਾ ਡੋਰ ਦੀ ਵੱਧ ਰਹੀ ਵਿੱਕਰੀ ਦੀ ਰੋਕ ਨੂੰ ਲੈ ਕੇ ਅੱਜ ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਦੇ ਪਿ੍ੰਸੀਪਲ ਮਨਵਿੰਦਰ ਸਿੰਘ ਭੰਡਾਲ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਨੇ ਆਪਣੇ ਹੱਥਾਂ ਵਿਚ ਚਾਈਨਾ ਡੋਰ ਦੀ ਵਿੱਕਰੀ ਨੂੰ ਪੂਰਨ ਤੌਰ 'ਤੇ ਬੰਦ ਕਰਨ ਦੇ ਸਲੋਗਨ ਫੜ ਕੇ ਰੈਲੀ ਕੱਢੀ ਗਈ | ਇਸ ਮੌਕੇ ਪਿ੍ੰਸੀਪਲ ਮਨਵਿੰਦਰ ਸਿੰਘ ਨੇ ਕਿਹਾ ਕਿ ਕੁੱਝ ਦੁਕਾਨਦਾਰ ਆਪਣੇ ਮੁਨਾਫ਼ੇ ਦੀ ਖ਼ਾਤਰ ਬਾਜ਼ਾਰ ਵਿਚ ਸਰਕਾਰ ਵਲੋਂ ਪਾਬੰਦੀਸ਼ੁਦਾ ਕੀਤੀ ਚਾਈਨਾ ਡੋਰ ਨੂੰ ਵੇਚ ਕੇ ਪੰਛੀਆਂ ਤੇ ਨੌਜਵਾਨਾਂ ਦੀਆਂ ਜਾਨਾਂ ਨਾਲ ਖਿਲਵਾੜ ਕਰਨੋਂ ਵੀ ਨਹੀਂ ਡਰਦੇ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੰੁਚੇ ਕੌਂਸਲਰ ਅਮਨਜੋਤ ਸਿੰਘ ਪਨੇਸਰ ਅਤੇ ਯੂਥ ਆਗੂ ਰੌਬਿਨ ਮੈਣੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਪਾਬੰਦੀਸ਼ੁਦਾ ਚਾਈਨਾ ਡੋਰ ਦੇ ਨਾਲ ਜਿੱਥੇ ਮਨੁੱਖੀ ਜਾਨਾਂ ਜਾ ਰਹੀਆ ਹਨ, ਉੱਥੇ ਆਕਾਸ਼ ਵਿਚ ਪੰਛੀਆਂ ਦਾ ਵੀ ਜਾਨੀ ਨੁਕਸਾਨ ਹੋ ਰਿਹਾ ਹੈ ਜਦੋਂ ਕਿ ਸਾਡੇ ਦੇਸ਼ ਵਿਚ ਪੰਛੀਆਂ ਦੀ ਗਿਣਤੀ ਲਗਾਤਾਰ ਘਟ ਰਹੀ ਹੈ | ਉਨ੍ਹਾਂ ਸ਼ਕਤੀ ਸਕੂਲ ਦੇ ਸਮੂਹ ਸਟਾਫ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜੋ ਤੁਸੀਂ ਇਹ ਉਪਰਾਲਾ ਕੀਤਾ ਹੈ ਉਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਕੌਂਸਲਰ ਅਮਨਜੋਤ ਸਿੰਘ ਪਨੇਸਰ ਅਤੇ ਰੌਬਿਨ ਮੈਣੀ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕਰਦਿਆਂ ਕਿਹਾ ਕਿ ਸਾਹਨੇਵਾਲ 'ਚ ਚੋਰੀ ਛੁਪੇ ਵਿਕ ਰਹੀ ਚਾਈਨਾ ਡੋਰ 'ਤੇ ਪੂਰਨ ਤੌਰ 'ਤੇ ਸਖ਼ਤੀ ਨਾਲ ਪਾਬੰਦੀ ਲਗਾਈ ਜਾਵੇ |
Ad Position 22
No active advertisement
ਪਿਛਲੀ ਖ਼ਬਰ ਮੱਕੀ ਦਾ ਬੀਜ ਮੁਹੱਈਆ ਕਰਵਾਉਣ ਲਈ ਕਿਸਾਨ ਯੂਨੀਅਨ ਕਾਦੀਆਂ ਨੇ ਦਿੱਤਾ ਮੰਗ ਪੱਤਰ ਅਗਲੀ ਖ਼ਬਰ 36 ਬੋਤਲਾਂ ਸ਼ਰਾਬ ਸਮੇਤ ਦੋ ਕਾਬੂ, ਮਾਮਲਾ ਦਰਜ
Ad Position 24