18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਮੱਕੀ ਦਾ ਬੀਜ ਮੁਹੱਈਆ ਕਰਵਾਉਣ ਲਈ ਕਿਸਾਨ ਯੂਨੀਅਨ ਕਾਦੀਆਂ ਨੇ ਦਿੱਤਾ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 22-01-2026
ਮਾਛੀਵਾੜਾ ਸਾਹਿਬ, 21 ਜਨਵਰੀ (ਰਾਜਦੀਪ ਸਿੰਘ ਅਲਬੇਲਾ)-ਅੱਜ ਖੇਤੀਬਾੜੀ ਅਫ਼ਸਰ ਨੂੰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਵਲੋਂ ਇੱਕ ਪੱਤਰ ਦਿੰਦਿਆਂ ਕਿਸਾਨਾਂ ਨੂੰ ਮੱਕੀ ਦਾ ਬੀਜ ਮੁਹੱਈਆ ਕਰਵਾਉਣ ਦੀ ਮੰਗ ਕੀਤੀ | ਮੰਗ ਪੱਤਰ ਦੇਣ ਮੌਕੇ ਬਲਾਕ ਪ੍ਰਧਾਨ ਗੁਰਜੀਤ ਸਿੰਘ ਗੜ੍ਹੀ ਤਰਖਾਣਾ ਨੇ ਦੱਸਿਆ ਕਿ ਮਾਛੀਵਾੜਾ ਇਲਾਕੇ ਵਿਚ ਮੱਕੀ ਦੀ ਕਾਸ਼ਤ ਵੱਡੇ ਪੱਧਰ 'ਤੇ ਹੁੰਦੀ ਹੈ ਜਿਸ ਦੀ ਬਿਜਾਈ ਦਾ ਸਮਾਂ ਵੀ ਨੇੜੇ ਆ ਰਿਹਾ ਹੈ | ਕਿਸਾਨ ਜਦੋਂ ਮੱਕੀ ਦਾ ਬੀਜ ਖ਼ਰੀਦਣ ਲਈ ਬਾਜ਼ਾਰਾਂ ਵਿਚ ਜਾਂਦੇ ਹਨ ਤਾਂ ਉਨ੍ਹਾਂ ਨੂੰ ਬੀਜ ਨਹੀਂ ਮਿਲ ਰਿਹਾ ਅਤੇ ਜੇਕਰ ਕੋਈ ਬੀਜ ਵੇਚਦਾ ਵੀ ਹੈ ਤਾਂ ਉਹ ਬਹੁਤ ਮਹਿੰਗੇ ਭਾਅ 'ਤੇ ਵੇਚਦਾ ਹੈ ਜੋ ਕਿਸਾਨਾਂ ਨਾਲ ਵੱਡਾ ਧੋਖਾ ਹੈ | ਯੂਨੀਅਨ ਨੇ ਮੰਗ ਕੀਤੀ ਕਿ ਪਿਛਲੇ ਸਾਲ ਵੀ ਕਿਸਾਨਾਂ ਨੂੰ ਮੱਕੀ ਦੀ ਬਿਜਾਈ ਸਮੇਂ ਬੜੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ ਸੀ | ਇਸ ਮੌਕੇ ਉਨ੍ਹਾਂ ਨਾਲ ਕੁਲਦੀਪ ਸਿੰਘ, ਗੁਰਸੇਵਕ ਸਿੰਘ ਤੇ ਮੋਹਣ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੋਨ ਤਗਮਾ ਜੇਤੂ ਖਿਡਾਰਨ ਦਾ ਪਿੰਡ ਲਲੌੜੀ ਕਲਾਂ ਵਲੋਂ ਸਨਮਾਨ ਅਗਲੀ ਖ਼ਬਰ 'ਚਾਈਨਾ ਡੋਰ ਹਟਾਓ ਕੀਮਤੀ ਜਾਨਾਂ ਬਚਾਓ' ਦੇ ਨਾਅਰੇ ਲਾ ਕੇ ਸ਼ਕਤੀ ਸਕੂਲ ਸਾਹਨੇਵਾਲ ਦੇ ਵਿਦਿਆਰਥੀਆਂ ਨੇ ਕੱਢੀ ਰੈਲੀ
Ad Position 24