18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸੋਨ ਤਗਮਾ ਜੇਤੂ ਖਿਡਾਰਨ ਦਾ ਪਿੰਡ ਲਲੌੜੀ ਕਲਾਂ ਵਲੋਂ ਸਨਮਾਨ

Ad Position 21
No active advertisement
ਅਜੀਤ ਡੈਸਕ 22-01-2026
ਸਮਰਾਲਾ, 21 ਜਨਵਰੀ (ਗੋਪਾਲ ਸੋਫਤ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਲੌੜੀ ਕਲਾਂ ਦੀ ਵਿਦਿਆਰਥਣ ਨਵਦੀਪ ਕੌਰ ਨੇ ਪੰਜਾਬ ਸਟੇਟ ਪੱਧਰ 'ਤੇ ਸਪੋਰਟਸ ਕਰਾਟੇ ਆਰਗੇਨਾਈਜ਼ੇਸ਼ਨ ਪੰਜਾਬ ਵਲੋਂ ਸੁਨਾਮ (ਜ਼ਿਲ੍ਹਾ ਸੰਗਰੂਰ) ਵਿਖੇ ਕਰਵਾਈ ਪੰਜਾਬ ਸਟੇਟ ਚੈਂਪੀਅਨਸ਼ਿਪ 2026 ਵਿਚ 53 ਕਿੱਲੋ ਭਾਰ ਜੂਨੀਅਰ ਵਰਗ ਵਿਚ ਸੋਨੇ ਦਾ ਤਗਮਾ ਜਿੱਤ ਕੇ ਪਿੰਡ ਲਲੌੜੀ ਕਲਾਂ ਦਾ ਨਾਂ ਰੌਸ਼ਨ ਕੀਤਾ ਹੈ | ਇਹ ਵਿਦਿਆਰਥਣ ਹੁਣ ਨਵੀਂ ਦਿੱਲੀ ਵਿਚ ਹੋਣ ਵਾਲੀ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਵਿਚ ਭਾਗ ਲਵੇਗੀ | ਅੱਜ ਖਿਡਾਰਨ ਦੇ ਸਨਮਾਨ ਵਿਚ ਪਿੰਡ ਦੀ ਪੰਚਾਇਤ, ਸਕੂਲ ਮੈਨੇਜਮੈਂਟ ਕਮੇਟੀ, ਸਕੂਲ ਸਟਾਫ਼ ਅਤੇ ਨਗਰ ਨਿਵਾਸੀਆਂ ਵਲੋਂ ਵਿਦਿਆਰਥਣ ਦਾ ਪਿੰਡ ਵਿਚ ਢੋਲ ਵਜਾ ਕੇ ਅਤੇ ਖੁੱਲ੍ਹੀ ਜੀਪ ਵਿਚ ਖਿਡਾਰਨ ਨੂੰ ਸਵਾਰ ਕਰ ਕੇ ਸਨਮਾਨ ਵਿਚ ਗੇੜਾ ਦਵਾਇਆ ਗਿਆ | ਪਿੰਡ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥਣ ਦਾ ਸਨਮਾਨ ਕੀਤਾ ਗਿਆ | ਪੰਚਾਇਤ ਵਲੋਂ ਸਕੂਲ ਪਿ੍ੰਸੀਪਲ ਪ੍ਰਦੀਪ ਸਿੰਘ ਰੰਧਾਵਾ, ਕਰਾਟੇ ਕੋਚ ਰਾਜੇਸ਼ ਜੋਸ਼ੀ, ਕੋਚ ਮਨਪ੍ਰੀਤ ਸਿੰਘ, ਅੰਜੂ ਬਾਲਾ ਇੰਗਲਿਸ਼ ਮਿਸਟ੍ਰੈੱਸ, ਰਾਜੀਵ ਕੁਮਾਰ ਡੀ. ਪੀ. ਈ., ਵਿਦਿਆਰਥਣ ਦੇ ਪਿਤਾ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਗੁਰਮੀਤ ਸਿੰਘ ਦਾ ਵੀ ਸਨਮਾਨ ਕੀਤਾ ਗਿਆ | ਇਸ ਸਮਾਰੋਹ ਵਿਚ ਬਲਾਕ ਸੰਮਤੀ ਮੈਂਬਰ ਸੁਰਿੰਦਰ ਕੌਰ ਭੱਟੀ, ਪਿੰਡ ਦੇ ਪਤਵੰਤੇ ਸੱਜਣ ਅਤੇ ਨਗਰ ਨਿਵਾਸੀ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ | ਪਿ੍ੰਸੀਪਲ ਨੇ ਕਿਹਾ ਕਿ ਪੰਚਾਇਤ ਲਲੌੜੀ ਕਲਾਂ ਵਲੋਂ ਵਿਦਿਆਰਥਣ ਦਾ ਸਨਮਾਨ ਕਰ ਕੇ ਚੰਗੀ ਮਿਸਾਲ ਪੈਦਾ ਕੀਤੀ ਗਈ ਹੈ, ਜੋ ਹੋਰ ਵਿਦਿਆਰਥੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰੇਗੀ ਅਤੇ ਨਸ਼ਿਆਂ ਤੋਂ ਦੂਰ ਰਹਿਣ ਵਿਚ ਸਹਾਇਕ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ 26 ਨੂੰ ਕੱਢੇ ਜਾ ਰਹੇ ਟਰੈਕਟਰ ਮਾਰਚ ਸੰਬੰਧੀ ਮੀਟਿੰਗ ਅਗਲੀ ਖ਼ਬਰ ਮੱਕੀ ਦਾ ਬੀਜ ਮੁਹੱਈਆ ਕਰਵਾਉਣ ਲਈ ਕਿਸਾਨ ਯੂਨੀਅਨ ਕਾਦੀਆਂ ਨੇ ਦਿੱਤਾ ਮੰਗ ਪੱਤਰ
Ad Position 24