18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸੰਯੁਕਤ ਕਿਸਾਨ ਮੋਰਚੇ ਵਲੋਂ 26 ਨੂੰ ਕੱਢੇ ਜਾ ਰਹੇ ਟਰੈਕਟਰ ਮਾਰਚ ਸੰਬੰਧੀ ਮੀਟਿੰਗ

Ad Position 21
No active advertisement
ਅਜੀਤ ਡੈਸਕ 22-01-2026
ਸਮਰਾਲਾ, 21 ਜਨਵਰੀ (ਕੁਲਵਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ 26 ਜਨਵਰੀ ਨੂੰ ਸਮੁੱਚੇ ਦੇਸ਼ ਵਿਚ ਗਣਤੰਤਰ ਦਿਵਸ ਮੌਕੇ ਪੂਰੇ ਦੇਸ਼ ਭਰ ਦੇ ਕਿਸਾਨ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਕਿਸਾਨੀ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ਵਿਚ ਰੋਸ ਵਜੋਂ ਟਰੈਕਟਰ ਮਾਰਚ ਕੱਢੇ ਜਾਣ ਸਬੰਧੀ ਵੱਖ-ਵੱਖ ਕਿਸਾਨ ਜਥੇਬੰਦੀਆਂ ਬੀ. ਕੇ. ਯੂ. ਰਾਜੇਵਾਲ ਅਤੇ ਬੀ. ਕੇ. ਯੂ. ਲੱਖੋਵਾਲ, ਬਿਜਲੀ ਮੁਲਾਜ਼ਮ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਸੁਖਵਿੰਦਰ ਸਿੰਘ ਭੱਟੀਆਂ ਸੂਬਾ ਮੀਤ ਪ੍ਰਧਾਨ, ਮਨਜੀਤ ਸਿੰਘ ਢੀਂਡਸਾ ਜ਼ਿਲ੍ਹਾ ਪ੍ਰਧਾਨ ਤੇ ਸਕਿੰਦਰ ਸਿੰਘ ਪ੍ਰਧਾਨ ਪਾਵਰਕਾਮ ਪੈਨਸ਼ਨਰਜ਼ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਮਤਾ ਪਾਸ ਕੀਤਾ ਗਿਆ ਸਮਰਾਲਾ ਹਲਕੇ ਦੇ ਸਮੂਹ ਕਿਸਾਨ ਅਤੇ ਮਜ਼ਦੂਰ ਆਪਣਾ ਰੋਸ ਪ੍ਰਗਟ ਕਰਨ ਲਈ ਮਾਲਵਾ ਕਾਲਜ ਬੌਂਦਲੀ ਦੇ ਸਟੇਡੀਅਮ ਤੋਂ ਟਰੈਕਟਰਾਂ ਰਾਹੀਂ ਸਵੇਰੇ 10.30 ਵਜੇ ਆਪਣਾ ਰੋਸ ਮਾਰਚ ਆਰੰਭ ਕਰਨਗੇ ਅਤੇ ਇਹ ਰੋਸ ਮਾਰਚ ਸਮਰਾਲਾ ਦੇ ਮੁੱਖ ਬਾਜ਼ਾਰ ਰਾਹੀਂ ਹੁੰਦਾ ਹੋਇਆ ਐੱਸ. ਡੀ. ਐੱਮ. ਦਫ਼ਤਰ ਅੱਗੇ ਖ਼ਤਮ ਹੋਵੇਗਾ | ਦਲਜੀਤ ਸਿੰਘ ਊਰਨਾ ਬਲਾਕ ਜਨਰਲ ਸਕੱਤਰ ਬੀ. ਕੇ. ਯੂ. ਲੱਖੋਵਾਲ ਨੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਇੱਕਜੁੱਟ ਹੋ ਕੇ ਸੰਘਰਸ਼ ਕਰਨ ਦੀ ਅਪੀਲ ਕੀਤੀ, ਇਹ ਕਾਰਪੋਰੇਟ ਘਰਾਣੇ ਅੰਗਰੇਜ਼ਾਂ ਵਾਂਗ ਸਾਡੇ ਰਾਜ ਕਰਨ ਦੀ ਜੋ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ | ਇਸ ਮੌਕੇ ਕੁਲਵਿੰਦਰ ਸਿੰਘ ਪੂਰਬਾ ਬਲਾਕ ਸਮਰਾਲਾ ਪ੍ਰਧਾਨ ਬੀ. ਕੇ. ਯੂ. ਰਾਜੇਵਾਲ, ਗੁਰਸੇਵਕ ਸਿੰਘ ਮੰਜਾਲੀਆਂ ਬਲਾਕ ਸਮਰਾਲਾ ਪ੍ਰਧਾਨ ਬੀ. ਕੇ. ਯੂ. ਲੱਖੋਵਾਲ, ਜਗਤਾਰ ਸਿੰਘ ਪੈੱ੍ਰਸ ਸਕੱਤਰ, ਭਰਪੂਰ ਸਿੰਘ ਮੰਡਲ ਸਕੱਤਰ, ਦਲਜੀਤ ਸਿੰਘ ਊਰਨਾ ਬਲਾਕ ਜਨਰਲ ਸਕੱਤਰ, ਹਰਚੰਦ ਸਿੰਘ ਲੱਖੋਵਾਲ, ਬੀ. ਕੇ. ਯੂ. ਰਾਜੇਵਾਲ ਵਲੋਂ ਜਗਦੇਵ ਸਿੰਘ ਮੱੁਤਿਓਾ, ਸੁੱਖਾ ਬਾਬਾ ਸੰਗਤਪੁਰਾ, ਤਪਿੰਦਰ ਸਿੰਘ ਰੁਪਾਲੋਂ, ਮਨਜੀਤ ਸਿੰਘ ਪਵਾਤ, ਚਰਨ ਸਿੰਘ ਬਰਮਾ, ਸ਼ੇਰ ਸਿੰਘ ਟੋਡਰਪੁਰ, ਹਰਪਾਲ ਸਿੰਘ ਰੁਪਾਲੋਂ, ਗੁਰਪ੍ਰੀਤ ਸਿੰਘ ਊਰਨਾ ਜਨਰਲ ਸਕੱਤਰ, ਹਰਮਿੰਦਰ ਸਿੰਘ ਰੁਪਾਲੋਂ ਅਤੇ ਸੰਗਤ ਸਿੰਘ ਸੇਖੋਂ ਆਗੂ ਟੀ. ਐੱਸ. ਯੂ. ਡਵੀਜ਼ਨ ਸਮਰਾਲਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੱਕੀ ਦੇ ਬੀਜ ਦੀ ਖ਼ਰੀਦ ਤੇ ਕਿਸਾਨਾਂ ਦੀ ਹੋ ਰਹੀ ਲੁੱਟ-ਖਸੁੱਟ ਦੇ ਸੰਬੰਧ 'ਚ ਬੀ. ਕੇ. ਯੂ. ਕਾਦੀਆਂ ਦੇ ਵਫ਼ਦ ਨੇ ਮੁੱ... ਅਗਲੀ ਖ਼ਬਰ ਸੋਨ ਤਗਮਾ ਜੇਤੂ ਖਿਡਾਰਨ ਦਾ ਪਿੰਡ ਲਲੌੜੀ ਕਲਾਂ ਵਲੋਂ ਸਨਮਾਨ
Ad Position 24