11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

10 ਲੱਖ ਰੁਪਏ ਦੇ ਮੁਫ਼ਤ ਇਲਾਜ ਦੀ ਸਹੂਲਤ ਦੀ ਖੰਨਾ ਵਿਚ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 23-01-2026

ਸਿਹਤ ਬੀਮਾ ਯੋਜਨਾ ਦੇ ਸਿੱਧੇ ਪ੍ਰਸਾਰਣ ਦੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤੀ ਅਗਵਾਈ
ਖੰਨਾ, 22 ਜਨਵਰੀ (ਹਰਜਿੰਦਰ ਸਿੰਘ ਲਾਲ)-ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 10 ਲੱਖ ਰੁਪਏ ਤੱਕ ਤੇ ਮੁਫ਼ਤ ਇਲਾਜ ਦੀ ਸਹੂਲਤ ਦੇ ਕੇ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦੇ ਕੇ ਆਪਣਾ ਇੱਕ ਹੋਰ ਵਾਅਦਾ ਪੂਰਾ ਕਰ ਦਿੱਤਾ ਹੈ | ਇਹ ਗੱਲ ਅੱਜ ਇੱਥੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਹੀ | ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਬਣ ਗਿਆ ਹੈ, ਜਿਸ ਨੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਹੈ | ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲਲਹੇੜੀ ਚੌਂਕ, ਖੰਨਾ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਆਗਾਜ਼ ਪ੍ਰੋਗਰਾਮ ਦੇ ਆਨਲਾਈਨ ਪ੍ਰਸਾਰਣ ਕੀਤੇ ਜਾਣ ਦੇ ਸਥਾਨਕ ਸਮਾਗਮ ਦੀ ਪ੍ਰਧਾਨਗੀ ਕੀਤੀ | ਇਸ ਮੌਕੇ ਖੰਨਾ ਦੇ ਵੱਡੀ ਗਿਣਤੀ ਲੋਕਾਂ ਨੇ ਸ਼ਮੂਲੀਅਤ ਕੀਤੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਚਾਰ ਸੁਣੇ | ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਇਕ-ਇਕ ਕਰਕੇ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਇਸ ਦੀ ਸਭ ਤੋਂ ਵੱਡੀ ਮਿਸਾਲ ਹੈ | ਉਨ੍ਹਾਂ ਨੇ ਦੱਸਿਆ ਕਿ ਹੁਣ ਬਹੁਤ ਜਲਦ ਮੁੱਖ ਮੰਤਰੀ ਸਿਹਤ ਕਾਰਡ ਪੰਜਾਬ ਦੇ ਲੋਕਾਂ ਦੇ ਹੱਥਾਂ ਵਿਚ ਹੋਣਗੇ | ਇਸ ਸਿਹਤ ਕਾਰਡ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਮਿਲੇਗਾ, ਜਿਸ ਨਾਲ ਗੰਭੀਰ ਬਿਮਾਰੀਆਂ ਦੇ ਇਲਾਜ ਦੌਰਾਨ ਲੋਕਾਂ 'ਤੇ ਪੈਂਦਾ ਵਿੱਤੀ ਬੋਝ ਕਾਫ਼ੀ ਹੱਦ ਤੱਕ ਘੱਟ ਹੋਵੇਗਾ | ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਮਕਸਦ ਸਿਰਫ਼ ਸੱਤਾ ਹਾਸਲ ਕਰਨਾ ਨਹੀਂ, ਸਗੋਂ ਲੋਕਾਂ ਦੀ ਸਿਹਤ, ਸਿੱਖਿਆ ਅਤੇ ਭਲਾਈ ਨੂੰ ਪਹਿਲ ਦੇਣਾ ਹੈ |

Ad Position 22
No active advertisement
ਪਿਛਲੀ ਖ਼ਬਰ ਸੂਬੇ ਦੇ ਹਰ ਇਕ ਘਰ ਨੂੰ ਪੰਜਾਬ ਸਰਕਾਰ ਸਿਹਤ ਯੋਜਨਾ ਨਾਲ ਜੋੜੇਗੀ-ਮੰਤਰੀ ਹਰਦੀਪ ਸਿੰਘ ਮੁੰਡੀਆਂ ਸਾਹਨੇਵਾਲ ਵਿਖੇ ਆਨ... ਅਗਲੀ ਖ਼ਬਰ ਖੰਨਾ ਜ਼ਿਲ੍ਹਾ ਬਣਾਉਣ ਤੇ ਅਦਾਲਤੀ ਕੰਪਲੈਕਸ ਦੇ ਵਿਰੋਧ ਦੀ ਭੁੱਖ ਹੜਤਾਲ 18ਵੇਂ ਦਿਨ ਵੀ ਜਾਰੀ ਰਹੀ
Ad Position 24